ਕਰੋਨਾ ਪੀੜਤ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਫੋਰਟਿਸ ਹਸਪਤਾਲ ‘ਚ ਦਾਖਲ

81
Share

ਮੁਹਾਲੀ, 10 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਇਥੋਂ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਗੱਲ ਦੀ ਪੁਸ਼ਟੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਮਨਜੀਤ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੰਤਰੀ ਦਾ ਬੁਖਾਰ ਉਤਰ ਨਹੀਂ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੂੰ ਫੋਰਟਿਸ ‘ਚ ਭਰਤੀ ਕੀਤਾ ਗਿਆ ਹੈ। 6 ਅਕਤੂਬਰ ਨੂੰ ਸਿਹਤ ਮੰਤਰੀ ਨੂੰ ਹਲਕਾ ਬੁਖਾਰ ਅਤੇ ਗਲਾ ਖਰਾਬ ਹੋਣ ‘ਤੇ ਉਨ੍ਹਾਂ ਨੇ ਖੁਦ ਹੀ ਮੁਹਾਲੀ ਦੇ ਫੇਜ-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ‘ਚ ਕਰੋਨਾ ਦੀ ਜਾਂਚ ਲਈ ਆਪਣਾ ਸੈਂਪਲ ਦਿੱਤਾ ਸੀ ਅਤੇ ਬਾਅਦ ਦੁਪਹਿਰ ਮੰਤਰੀ ਦੀ ਰਿਪੋਰਟ ਪਾਜ਼ੀਟਿਵ ਆਈ ਸੀ। ਇਸ ਕਾਰਨ ਸ਼੍ਰੀ ਸਿੱਧੂ ਨੂੰ ਅਗਲੇ 14 ਦਿਨਾਂ ਲਈ ਘਰ ਵਿਚ ਇਕਾਂਤਵਾਸ ਵਿਚ ਰਹਿਣ ਲਈ ਕਿਹਾ ਗਿਆ ਸੀ। ਦੱਸਿਆ ਗਿਆ ਹੈ ਕਿ ਸਿੱਧੂ ਨੂੰ ਤੇਜ਼ ਬੁਖਾਰ ਹੋਣ ‘ਤੇ ਅੱਜ ਸਥਾਨਕ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।


Share