ਕਰੋਨਾ ਵਾਇਰਸ : ਪੰਜਾਬ ‘ਚ ਹੁਣ ਤੱਕ ਦੀ ਸਕਰੀਨਿੰਗ ਅਤੇ ਪ੍ਰਬੰਧਨ ਸਥਿਤੀ

203
Share

  • ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ – 251
  • ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ- 251
  • ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ – 23
  • ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ – 183
  • ਮ੍ਰਿਤਕਾਂ ਦੀ ਗਿਣਤੀ – 1
  • ਰਿਪੋਰਟ ਦੀ ਉਡੀਕ ਹੈ – 45

ਚੰਡੀਗੜ੍ਹ  (23 ਮਾਰਚ, ਪੰਜਾਬ ਮੇਲ) – ਸੂਬੇ ਵਿੱਚ ਹੁਣ ਤੱਕ ਕੋਵਿਡ-19 (ਕਰੋਨਾ ਵਾਇਰਸ) ਦੇ 2 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਐਸ.ਬੀ.ਐਸ ਨਗਰ ਤੋਂ 1 ਹੋਰ ਪਾਜ਼ਟਿਵ ਮਾਮਲਾ ਸਾਹਮਣੇ ਆਇਆ ਹੈ  । ਇਹ  ਐਸ.ਬੀ.ਐਸ ਨਗਰ ਦੇ ਪਾਜ਼ਟਿਵ ਕੇਸ ਦਾ ਪੋਤਰਾ ਹੈ। ਐਸ.ਏ.ਐਸ ਨਗਰ ਤੋਂ 1 ਹੋਰ ਪਾਜ਼ਟਿਵ ਮਾਮਲਾ ਸਾਹਮਣੇ ਆਇਆ ਹੈ। ਇਹ  ਇੱਕ ਪਾਜ਼ਟਿਵ ਪਾਏ ਗਏ ਕੇਸ ਦਾ ਨਜ਼ਦੀਕੀ ਹੈ। ਸਾਰੇ 22 ਕੇਸ ਸਰਕਾਰੀ ਹਸਪਤਾਲ ਵਿਚ ਆਈਸੋਲੇਸ਼ਨ ‘ਚ ਰੱਖੇ ਗਏ ਹਨ ਅਤੇ ਸਥਿਰ ਦੱਸੇ ਜਾਂਦੇ ਹਨ।
ਇਨ੍ਹਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨ੍ਹਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ।
ਸਿਹਤ ਵਿਭਾਗ, ਪੰਜਾਬ ਵਲੋਂ ਚੁੱਕੇ ਕਦਮ
ਰੋਕਥਾਮ ਤੇ ਪ੍ਰਬੰਧਨ ਲਈ ਸਾਰੇ ਜ਼ਿਲ੍ਹਿਆਂ ਨੂੰ ਦਿਸ਼ਾ ਨਿਰਦੇਸ਼ ਜਾਰੀ।
ਅੰਤਰਰਾਸ਼ਟਰੀ ਹਵਾਈ ਅੱਡਿਆਂ(ਅੰਮ੍ਰਿਤਸਰ,ਮੁਹਾਲੀ) ਅਤੇ ਸਰਹੱਦੀ ਚੈਕ ਪੋਸਟਾਂ (ਵਾਘਾ,ਅਟਾਰੀ, ਡੇਰਾ ਬਾਬਾ ਨਾਨਕ, ਗੁਰਦਾਸਪੁਰ) ਤੇ ਸਕ੍ਰੀਨਿੰਗ ਦੀ ਵਿਵਸਥਾ।
ਸਾਰੀਆਂ ਥਾਵਾਂ ‘ਤੇ ਲੋੜੀਂਦੇ ਲਾਜਿਸਟਿਕ ਉਪਲਬਧ


Share