PUNJABMAILUSA.COM

ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀ ਜ਼ਮੀਨਾਂ ਦੀ ਕੁਰਕੀ ‘ਤੇ ਲੱਗੀ ਰੋਕ

ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀ ਜ਼ਮੀਨਾਂ ਦੀ ਕੁਰਕੀ ‘ਤੇ ਲੱਗੀ ਰੋਕ

ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀ ਜ਼ਮੀਨਾਂ ਦੀ ਕੁਰਕੀ ‘ਤੇ ਲੱਗੀ ਰੋਕ
May 31
10:00 2017

* ਕੈਪਟਨ ਵਜ਼ਾਰਤ ਦੀ ਮੀਟਿੰਗ ‘ਚ ਇਸ ਐਕਟ ਨੂੰ ਖਤਮ ਕਰਨ ਦੇ ਫੈਸਲੇ ‘ਤੇ ਲੱਗੀ ਮੋਹਰ
ਚੰਡੀਗੜ੍ਹ, 31 ਮਈ (ਪੰਜਾਬ ਮੇਲ)- ਪੰਜਾਬ ਵਜ਼ਾਰਤ ਨੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਰੋਕਣ ਲਈ ਅਹਿਮ ਕਦਮ ਚੁਕਦਿਆਂ ਪੰਜਾਬ ਸਹਿਕਾਰੀ ਸਭਾਵਾਂ ਐਕਟ-1961 ਦੀ ਧਾਰਾ 67-ਏ ਨੂੰ ਖਤਮ ਕਰਨ ਦੇ ਫੈਸਲੇ ‘ਤੇ ਮੋਹਰ ਲਾ ਦਿੱਤੀ ਹੈ। ਇਸ ਧਾਰਾ ਦੀ ਵਿਵਸਥਾ ਕਰਕੇ ਕਰਜ਼ਿਆਂ ਦੀ ਵਸੂਲੀ ਲਈ ‘ਕੁਰਕੀ’ ਕੀਤੀ ਜਾਂਦੀ ਹੈ। ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿਚ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਬਣਨ ‘ਤੇ ਕੁਰਕੀ ਖਤਮ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵਜ਼ਾਰਤ ਦੀ ਮੀਟਿੰਗ ਵਿਚ ਇਸ ਨੂੰ ਖਤਮ ਕਰਨ ਦੀ ਸਹਿਮਤੀ ਦੇ ਦਿੱਤੀ ਗਈ। ਸੂਬੇ ਵਿਚ ਪੰਜ ਏਕੜ ਦੀ ਮਾਲਕੀ ਵਾਲੇ 10ਲੱਖ ਕਿਸਾਨ ਹਨ ਤੇ ਇਨ੍ਹਾਂ ਵਿਚੋਂ 10 ਤੋਂ 15 ਫੀਸਦੀ ਕਿਸਾਨਾਂ ਨੂੰ ਕੁਰਕੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰਾਂ ਦਾ ਕਹਿਣਾ ਹੈ ਕਿ ਇਸ ਧਾਰਾ ਦੇ ਖਤਮ ਹੋਣ ਨਾਲ ਜ਼ਮੀਨਾਂ ਦੀ ਕੁਰਕੀ ਰੁੱਕ ਜਾਵੇਗੀ ਪਰ ਕਰਜ਼ਿਆਂ ਦੀ ਵਸੂਲੀ ‘ਤੇ ਮਾੜਾ ਅਸਰ ਪੈਣ ਦੀ ਸੰਭਾਵਨਾ ਹੈ। ਸੂਬੇ ਵਿਚ ਬੈਂਕਾਂ ਦੇ ਕਰਜ਼ੇ ਦੀ ਅਜਿਹੀ ਪ੍ਰਣਾਲੀ ਭਾਵ ਲਿਮਟਾਂ ਹਨ ਜਿਸ ਤਹਿਤ ਜ਼ਿਆਦਾਤਰ ਕਿਸਾਨ ਆਪਣੇ ਕਰਜ਼ੇ ਦਾ ਵਿਆਜ਼ ਭਰ ਦਿੰਦੇ ਹਨ ਤੇ ਕਰਜ਼ਾ ਉਨ੍ਹਾਂ ਵਲ ਖੜ੍ਹਾ ਰਹਿੰਦਾ ਹੈ ਤੇ ਇਹ ਪ੍ਰਣਾਲੀ ਪਿਛਲੇ ਕਾਫੀ ਅਰਸੇ ਤੋਂ ਚੱਲਦੀ ਆ ਰਹੀ ਹੈ। ਵਿਆਜ਼ ਮੋੜਣ ਨਾਲ ਕਰਜ਼ਾ ਨਵਿਆਇਆ ਜਾਂਦਾ ਹੈ। ਇਸ ਧਾਰਾ ਨੂੰ ਖਤਮ ਕਰਨ ਸਬੰਧੀ ਬਿਲ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਲਿਆਂਦਾ ਜਾਵੇਗਾ।
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਵਜ਼ਾਰਤ ਨੇ ਸੂਬੇ ਦੀਆਂ 153 ਮਾਰਕੀਟ ਕਮੇਟੀਆਂ ਨੂੰ ਭੰਗ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਾਰਕੀਟ ਕਮੇਟੀਆਂ ਨੂੰ ਭੰਗ ਕਰਕੇ ਪ੍ਰਸ਼ਾਸਕ ਲਾਉਣ ਲਈ ਪੰਜਾਬ ਖੇਤੀਬਾੜੀ ਉਤਪਾਦਨ ਮੰਡੀ ਐਕਟ-1961 ਦੀ ਧਾਰਾ 12 ਵਿਚ ਵੀ ਸੋਧ ਹੋਵੇਗੀ, ਜਿਸ ਤਹਿਤ ਇਕ ਸਾਲ ਦੇ ਸਮੇਂ ਲਈ ਪ੍ਰਸ਼ਾਸਕ ਨਿਯੁਕਤ ਕੀਤੇ ਜਾਣਗੇ। ਇਸ ਦੇ ਨਾਲ ਕੇਂਦਰ ਸਰਕਾਰ ਦੀ ਤਰਜ਼ ‘ਤੇ ਖੇਤੀਬਾੜੀ ਵਿਭਾਗ ਦਾ ਨਾਂ ਬਦਲ ਕੇ ‘ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ’ ਤੇ ਸਿੰਚਾਈ ਵਿਭਾਗ ਦਾ ਨਾਂ ਜਲ ਸਰੋਤ ਵਿਭਾਗ ਰੱਖਣ ਦਾ ਵੀ ਫੈਸਲਾ ਕੀਤਾ ਗਿਆ। ਖੇਤੀਬਾੜੀ ਕਰਜ਼ਾ ਨਿਪਟਾਰਾ ਐਕਟ-2016 ਦਾ ਜਾਇਜ਼ਾ ਲੈਣ ਲਈ ਵਜ਼ਾਰਤ ਦੀ ਸਬ-ਕਮੇਟੀ ਬਣਾਉਣ ਦਾ ਵੀ ਫੈਸਲਾ ਕੀਤਾ ਗਿਆ। ਵਜ਼ਾਰਤ ਨੇ ਹਾਦਸਿਆਂ ਅਤੇ ਅੱਗ ਨਾਲ ਪੀੜਤਾਂ ਦੇ ਨਾਲ ਫੌਜ, ਨੀਮ ਫੌਜੀ ਬਲਾਂ ਅਤੇ ਪੰਜਾਬ ਪੁਲੀਸ ਦੇ ਸ਼ਹੀਦਾਂ ਲਈ ਨਵੀਂ ਮੁਆਵਜ਼ਾ ਨੀਤੀ ਤਿਆਰ ਕਰਨ ਨੂੰ ਵੀ ਹਰੀ ਝੰਡੀ ਦਿੱਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article