PUNJABMAILUSA.COM

ਕਲਿੰਟਨ ਜੋੜੇ ਨੇ ਭਾਸ਼ਣਾਂ ਨਾਲ ਕਮਾਏ 44 ਕਰੋੜ ਰੁਪਏ

ਕਲਿੰਟਨ ਜੋੜੇ ਨੇ ਭਾਸ਼ਣਾਂ ਨਾਲ ਕਮਾਏ 44 ਕਰੋੜ ਰੁਪਏ

ਕਲਿੰਟਨ ਜੋੜੇ ਨੇ ਭਾਸ਼ਣਾਂ ਨਾਲ ਕਮਾਏ 44 ਕਰੋੜ ਰੁਪਏ
May 19
21:16 2016

images2-300x150
ਵਾਸ਼ਿੰਗਟਨ, 19 ਮਈ (ਪੰਜਾਬ ਮੇਲ)-ਅਮਰੀਕਾ ਵਿੱਚ ਰਾਸ਼ਟਰਪਤੀ ਬਣਨ ਦੀ ਰਾਹ ਉੱਤੇ ਅੱਗੇ ਵਧਦੀ ਜਾਂਦੀ ਡੈਮੋਕ੍ਰੇਟਿਕ ਪਾਰਟੀ ਦੀ ਹਿਲੇਰੀ ਕਲਿੰਟਨ ਤੇ ਉਸ ਦੇ ਪਤੀ ਸਾਬਕਾ ਰਾਸ਼ਟਰਪਤੀ ਬਿੱਲ ਕਲਿੰਟਨ ਨੇ ਭਾਸ਼ਣ ਦੇ ਕੇ ਮੋਟੀ ਕਮਾਈ ਕੀਤੀ ਹੈ। ਉਹ ਆਪਣੀਆਂ ਲਿਖੀਆਂ ਕਿਤਾਬਾਂ ਤੋ ਵੀ ਮੋਟੀ ਰਾਇਲਟੀ ਹਾਸਲ ਕਰਦੇ ਹਨ।
ਇਹ ਜਾਣਕਾਰੀ ਹਿਲੇਰੀ ਨੇ ਪ੍ਰਚਾਰ ਮੌਕੇ ਮੰਗਲਵਾਰ ਰਾਤ ਦਿੱਤੀ। ਸੰਨ 2015 ਵਿੱਚ ਹਿਲੇਰੀ ਨੂੰ ਆਪਣੀਆਂ ਲਿਖੀਆਂ ਕਿਤਾਬਾਂ ਦੀ ਰਾਇਲਟੀ ਅਤੇ ਭਾਸ਼ਣਾਂ ਤੋਂ 6.5 ਮਿਲੀਅਨ ਡਾਲਰ (42.83 ਕਰੋੜ ਰੁਪਏ) ਮਿਲੇ ਤੇ ਉਨ੍ਹਾਂ ਦੇ ਪਤੀ ਬਿੱਲ ਕਲਿੰਟਨ ਨੂੰ 22 ਭਾਸ਼ਣਾਂ ਤੋਂ 5.25 ਮਿਲੀਅਨ ਡਾਲਰ (35 ਕਰੋੜ ਰੁਪਏ) ਆਮਦਨ ਹੋਈ।
ਡੋਨਾਲਡ ਟਰੰਪ ਨੇ ਆਪਣੀ ਸੰਪਤੀ 10 ਅਰਬ ਡਾਲਰ (ਕਰੀਬ 67 ਹਜ਼ਾਰ ਕਰੋੜ ਰੁਪਏ) ਦੱਸੀ ਹੈ।
68 ਸਾਲਾ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੂੰ ਆਪਣੀ ਕਿਤਾਬ ਹਾਰਡ ਚੁਆਇਸਿਜ਼ ਤੋਂ ਪੰਜ ਮਿਲੀਅਨ ਡਾਲਰ (33.46 ਕਰੋੜ ਰੁਪਏ) ਦੀ ਰਾਇਲਟੀ ਪ੍ਰਾਪਤ ਹੋਈ, ਜਦ ਕਿ ਭਾਸ਼ਣਾਂ ਤੋਂ 1æ4 ਮਿਲੀਅਨ ਡਾਲਰ (9.37 ਕਰੋੜ ਰੁਪਏ) ਮਿਲੇ ਹਨ। ਉਹ ਆਪਣੇ ਲਈ ਦੂਜੀ ਵਾਰ ਰਾਸ਼ਟਰਪਤੀ ਚੋਣ ਦਾ ਪ੍ਰਚਾਰ ਕਰ ਰਹੀ ਹੈ।
ਕਲਿੰਟਨ ਜੋੜੇ ਨੇ ਸੰਨ 2015 ਵਿੱਚ ਭਾਸ਼ਣ ਦੇ ਕੇ 6.625 ਮਿਲੀਅਨ ਡਾਲਰ (44.35 ਕਰੋੜ ਰੁਪਏ) ਦੀ ਕਮਾਈ ਕੀਤੀ। ਕਲਿੰਟਨ ਜੋੜੇ ਦੀ ਆਰਥਿਕ ਸਤਿਥੀ ਦੀ ਜਾਣਕਾਰੀ ਰਿਪਬਲੀਕਨ ਪਾਰਟੀ ਦੇ ਸੰਭਾਵੀ ਉਮੀਦਵਾਰ ਡੋਨਾਲਡ ਟਰੰਪ ਦੀ ਸੰਪਤੀ ਜਨਤਕ ਕੀਤੇ ਜਾਣ ਦੇ ਕੁਝ ਘੰਟਿਆਂ ਮਗਰੋਂ ਸਾਹਮਣੇ ਆਈ ਹੈ।
ਆਪਣੀ ਸੰਪਤੀ ਨੂੰ ਜਨਤਕ ਕਰਨਾ ਰਾਸ਼ਟਰਪਤੀ ਚੋਣ ਦੇ ਉਮੀਦਵਾਰਾਂ ਲਈ ਜ਼ਰੂਰੀ ਪ੍ਰਕਿਰਿਆ ਹੈ। ਜ਼ਮੀਨ-ਜਾਇਦਾਦ ਦੇ ਕਾਰੋਬਾਰ ਨਾਲ ਜੁੜੇ ਟਰੰਪ ਨੇ ਆਪਣੀ ਨਿੱਜੀ ਸੰਪਤੀ 10 ਅਰਬ ਡਾਲਰ ਦੱਸੀ ਹੈ। ਹਿਲੇਰੀ ਕਲਿੰਟਨ ਨੇ 11 ਪੰਨਿਆਂ ਦਾ ਦਸਤਾਵੇਜ਼ ਜਨਤਕ ਕਰਦੇ ਹੋਏ ਦੋਸ਼ ਲਾਇਆ ਕਿ ਟਰੰਪ ਨੇ ਆਪਣੀ ਅਸਲ ਆਰਥਿਕ ਸਥਿਤੀ ਉਜਾਗਰ ਨਹੀਂ ਕੀਤੀ। ਮੁੱਢਲੀ ਚੋਣ ਮਗਰੋਂ ਹੋਣ ਵਾਲੀ ਮੁੱਖ ਚੋਣ ਲਈ ਪ੍ਰਚਾਰ ਵਾਸਤੇ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਰਿਪਬਲੀਕਨ ਪਾਰਟੀ ਇੱਕ ਅਰਬ ਡਾਲਰ (6700 ਕਰੋੜ ਰੁਪਏ) ਦਾ ਚੰਦਾ ਇਕੱਠਾ ਕਰੇਗੀ। ਇਹ ਫੈਸਲਾ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਵਿੱਚ ਲਿਆ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article