ਜੰਮੂ, 27 ਜੂਨ (ਪੰਜਾਬ ਮੇਲ)- ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਦਹਿਸ਼ਤਗਰਦਾਂ ਦੀ ਮਦਦ ਕਰਨ ਵਾਲੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋਂ 13.5 ਕਿਲੋ ਹੈਰੋਇਨ ਬਰਾਮਦ ਹੋਈ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 65 ਕਰੋੜ ਰੁਪਏ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲਾਂ ਅਤੇ ਚਾਰ ਹਥਗੋਲੇ ਬਰਾਮਦ ਹੋਏ ਹਨ। ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ। ਕਾਬਿਲੇਗੌਰ ਹੈ ਕਿ ਕਸ਼ਮੀਰ ‘ਚ ਸਰਗਰਮ ਅੱਤਵਾਦੀ ਸੰਗਠਨਾਂ ਨੇ ਵਾਦੀ ‘ਚ ਅੱਤਵਾਦ ਨੂੰ ਬੜ੍ਹਾਵਾ ਦੇਣ ਲਈ ਬੀਤੇ ਕੁਝ ਵਰ੍ਹਿਆਂ ‘ਚ ਨਸ਼ੀਲੇ ਪਦਾਰਥਾਂ ਨੂੰ ਨਵਾਂ ਹਥਿਆਰ ਬਣਾਇਆ ਹੈ। ਜੰਮੂ ਪੁਲਿਸ ਨੇ ਹਿਜ਼ਬੁਲ ਮਜਾਹਿਦੀਨ ਅਤੇ ਲਸ਼ਕਰ-ਏ-ਤਈਬਾ ਦੇ ਨਸ਼ਾ ਤਸਕਰ ਗਰੋਹ ਦਾ ਕਈ ਵਾਰ ਪਰਦਾਫਾਸ਼ ਕੀਤਾ ਹੈ ਅਤੇ ਕਈ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।