PUNJABMAILUSA.COM

ਕਾਂਗਰਸਮੈਨ ਮੈਕਨਰਨੀ ਵੱਲੋਂ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਨੂੰ ਠੱਲ੍ਹ ਪਾਉਣ ਲਈ ਸਹਿਯੋਗ ਦੇਣ ਦਾ ਭਰੋਸਾ

ਕਾਂਗਰਸਮੈਨ ਮੈਕਨਰਨੀ ਵੱਲੋਂ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਨੂੰ ਠੱਲ੍ਹ ਪਾਉਣ ਲਈ ਸਹਿਯੋਗ ਦੇਣ ਦਾ ਭਰੋਸਾ

ਕਾਂਗਰਸਮੈਨ ਮੈਕਨਰਨੀ ਵੱਲੋਂ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਨੂੰ ਠੱਲ੍ਹ ਪਾਉਣ ਲਈ ਸਹਿਯੋਗ ਦੇਣ ਦਾ ਭਰੋਸਾ
April 05
09:58 2017

10
ਫ਼ਰੀਮਾਂਟ, 5 ਅਪ੍ਰੈਲ (ਪੰਜਾਬ ਮੇਲ)- ਕਾਂਗਰਸਮੈਨ ਜੈਰੀ ਮੈਕਨਰਨੀ ਨੇ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਨੂੰ ਠੱਲ੍ਹ ਪਾਉਣ ਸਬੰਧੀ ਆਪਣਾ ਪੂਰਨ ਸਹਿਯੋਗ ਦੇਣ ਦਾ ਸਮੂਹ ਸਿੱਖ ਜਥੇਬੰਦੀਆਂ ਨੂੰ ਭਰੋਸਾ ਦਿੱਤਾ। ਯੂ.ਐੱਸ. ਕੈਲੀਫ਼ੋਰਨੀਆ ਦੇ ਕਾਂਗਰਸਮੈਨ ਮੈਕਨਰਨੀ ਦਾ ਅਮਰੀਕਨ ਸੰਸਥਾਵਾਂ ਦੇ ਸਿੱਖ ਲੀਡਰਾਂ ਵੱਲੋਂ ਮਿਲਪੀਟਸ ਵਿਖੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਅਤੇ ਹੋਰਨਾਂ ਸਿੱਖਾਂ ਵੱਲੋਂ ਮੈਕਨਰਨੀ ਨਾਲ ਮੁਲਾਕਾਤ ਦੌਰਾਨ ਸਿੱਖ ਕੌਮ ਨੂੰ ਦਰਪੇਸ਼ ਮੁਸ਼ਕਿਲਾਂ ‘ਤੇ ਅਹਿਮ ਵਿਚਾਰਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਇਸ ਮੌਕੇ ਅਮਰੀਕੀ ਸਿੱਖਾਂ ਖਿਲਾਫ਼ ਹੋਰ ਰਹੀਆਂ ਹਿੰਸਕ ਵਾਰਦਾਤਾਂ ਖਿਲਾਫ਼ ਅਮਰੀਕੀ ਪ੍ਰਸ਼ਾਸ਼ਨ ਪਾਸ ਯੋਗ ਕਾਰਵਾਈ ਦੀ ਮੰਗ ਕੀਤੀ।
ਉਨ੍ਹਾਂ ਕਾਂਗਰਸਮੈਨ ਨੂੰ ਕਿਹਾ ਕਿ ਪਿਛਲੇ ਕਈ ਸਮੇਂ ਤੋਂ ਅਜਿਹੀਆਂ ਵਾਰਦਾਤਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਹੋਰ ਅਮਰੀਕੀ ਸਿੱਖਾਂ ਨੂੰ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਅਸਥਾਨਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਅਤੇ ਰੋਜ਼ ਕਿਧਰੇ ਨਾ ਕਿਧਰੇ ਸਿੱਖ ਨਸਲੀ ਹਿੰਸਾ ਦਾ ਸ਼ਿਕਾਰ ਹੋ ਰਹੇ ਹਨ, ਜਿਸ ਨੂੰ ਠੱਲ੍ਹ ਪਾਉਣ ਲਈ ਅਮਰੀਕੀ ਪ੍ਰਸ਼ਾਸਨ ਕੋਈ ਸਖ਼ਤ ਤੇ ਠੋਸ ਕਦਮ ਉਠਾਏ।
ਇਸ ਉਪਰੰਤ ਜੈਰੀ ਨੇ ਉਕਤ ਸਿੱਖ ਆਗੂਆਂ ਵੱਲੋਂ ਕੀਤੇ ਸਵਾਗਤ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਉਹ ਸਿੱਖਾਂ ਦੀ ਪਛਾਣ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਯਤਨਸ਼ੀਲ ਰਹਿਣਗੇ ਅਤੇ ਉਨ੍ਹਾਂ ਨੂੰ ਉਚਿਤ ਮੁਕਾਮ ਦਿਵਾਉਣ ਲਈ ਅਮਰੀਕੀ ਪ੍ਰਸ਼ਾਸਨ ‘ਚ ਆਵਾਜ਼ ਬੁਲੰਦ ਕਰਨਗੇ, ਤਾਂ ਕਿ ਉਨ੍ਹਾਂ ਨੂੰ ਪਾਰਲੀਮੈਂਟ ਦੇ ਅੰਦਰ ਤੇ ਬਾਹਰ ਉਚਿਤ ਦਰਜਾ ਹਾਸਲ ਹੋ ਸਕੇ।
ਏ.ਜੀ.ਪੀ.ਸੀ. ਦੇ ਪ੍ਰਧਾਨ ਸ. ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਸ. ਪ੍ਰਿਤਪਾਲ ਸਿੰਘ ਅਤੇ ਫ਼ਰੈਂਡਸ ਆਫ਼ ਸਿੱਖ ਕਾਕਸ ਵੱਲੋਂ ਸ. ਹਰਪ੍ਰੀਤ ਸਿੰਘ ਸੰਧੂ ਨੇ ਸਿੱਖ ਕਾਕਸ ਦੁਆਰਾ ਸਿੱਖਾਂ ਖਿਲਾਫ਼ ਹੋਈਆਂ ਹਿੰਸਕ ਘਟਨਾਵਾਂ ਵਿਰੁੱਧ ਉਠਾਈ ਗਈ ਬੁਲੰਦ ਆਵਾਜ਼ ‘ਤੇ ਕਾਕਸ ਦੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਮੈਕਨਰਨੀ ਜੋ ਕਿ ਗਦਰੀ ਬਾਬਿਆਂ ਦੇ ਸਥਾਨ ਕੋਲੋਂ ਸੰਬੰਧ ਰੱਖਦੇ ਹਨ, ਨੂੰ ਕਿਹਾ ਕਿ ਸਿੱਖ ਇਕ ਅਮਨ ਪਸੰਦ ਕੌਮ ਹੈ ਅਤੇ ਇਨ੍ਹਾਂ ਨੂੰ ਅੱਤਵਾਦ ਜਾਂ ਫ਼ਿਰ ਕਿਸੇ ਹੋਰ ਗਰੁੱਪ ਨਾਲ ਤੁਲਨਾ ਕਰਕੇ ਉਨ੍ਹਾਂ ਨੂੰ ਹਿੰਸਾ ਦਾ ਸ਼ਿਕਾਰ ਬਣਾਉਣਾ ਅਗਿਆਨਤਾ ਦੀ ਪਛਾਣ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਅਮਰੀਕਾ ਦੇ ਵਿਕਾਸ ‘ਚ ਅਹਿਮ ਯੋਗਦਾਨ ਹੈ। ਇਸ ਲਈ ਉਨ੍ਹਾਂ ਨੂੰ ਹਿੰਸਾ ਦਾ ਨਿਸ਼ਾਨਾ ਬਣਾਉਣਾ ਮੰਦਭਾਗਾ ਹੈ। ਇਸ ਮੌਕੇ ਸਿਟੀ ਆਫ਼ ਮੁਡੈਸਟੋ ਦੇ ਵਾਈਸ ਮੇਅਰ ਸ. ਮਨਮੀਤ ਸਿੰਘ ਗਰੇਵਾਲ ਨੇ ਸਿੱਖ ਨਸਲੀ ਹਿੰਸਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਸਬੰਧੀ ਉਚਿਤ ਪੈਰਵਾਈ ਕਰਨ ਦੀ ਗੱਲ ਕਹੀ। ਮਨਮੀਤ ਗਰੇਵਾਲ ਜੋ ਕਿ ਕੈਲੀਫ਼ੋਰਨੀਆ ਤੋਂ ਸੈਨੇਟ ਦੀ ਚੋਣ ਲੜਣ ਵਾਲੇ ਹਨ, ਨੇ ਉਚੇਚੇ ਤੌਰ ‘ਤੇ ਪੁੱਜੇ ਮੈਕਨਰਨੀ ਅਤੇ ਸਿੱਖਾਂ ਤੇ ਹੋਰ ਪਤਵੰਤਿਆਂ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article