PUNJABMAILUSA.COM

ਕਾਂਗਰਸੀ ਵਿਧਾਇਕ ਨਗਰ ਨਿਗਮ ਦੀ ਕਾਰਗੁਜ਼ਾਰੀ ਤੋਂ ਨਾਰਾਜ਼ !

ਕਾਂਗਰਸੀ ਵਿਧਾਇਕ ਨਗਰ ਨਿਗਮ ਦੀ ਕਾਰਗੁਜ਼ਾਰੀ ਤੋਂ ਨਾਰਾਜ਼ !

ਕਾਂਗਰਸੀ ਵਿਧਾਇਕ ਨਗਰ ਨਿਗਮ ਦੀ ਕਾਰਗੁਜ਼ਾਰੀ ਤੋਂ ਨਾਰਾਜ਼ !
June 24
07:55 2018

ਜਲੰਧਰ, 24 ਜੂਨ (ਪੰਜਾਬ ਮੇਲ)- ਜਲੰਧਰ ਨਗਰ ਨਿਗਮ ‘ਤੇ ਕਾਂਗਰਸ ਦਾ ਕਬਜ਼ਾ ਹੋਏ ਨੂੰ ਕਈ ਮਹੀਨੇ ਬੀਤ ਚੁੱਕੇ ਹਨ ਪਰ ਸ਼ਹਿਰ ਦੇ ਕਾਂਗਰਸੀ ਵਿਧਾਇਕ ਨਗਰ ਨਿਗਮ ਦੀ ਕਾਰਗੁਜ਼ਾਰੀ ਖਾਸ ਕਰਕੇ ਸਫਾਈ ਵਿਵਸਥਾ ਦੀ ਬਦਹਾਲ ਸਥਿਤੀ ਤੋਂ ਨਾਰਾਜ਼ ਹਨ। ਸੋਮਵਾਰ ਨੂੰ ਹੋਣ ਜਾ ਰਹੀ ਕੌਂਸਲਰ ਹਾਊਸ ਦੀ ਮੀਟਿੰਗ ਤੋਂ ਸਾਬਕਾ ਕੌਂਸਲਰਾਂ ਦੀ ਨਬਜ਼ ਟਟੋਲਣ ਲਈ ਮੇਅਰ ਜਗਦੀਸ਼ ਰਾਜਾ ਨੇ ਚਾਰਾਂ ਵਿਧਾਇਕਾਂ ਅਤੇ ਉਨ੍ਹਾਂ ਦੇ ਖੇਤਰ ਦੇ ਕੌਂਸਲਰਾਂ ਨਾਲ ਮੀਟਿੰਗ ਕਰਨ ਦਾ ਜੋ ਸਿਲਸਿਲਾ ਸ਼ੁਰੂ ਕੀਤਾ ਹੈ ਉਸ ਦੇ ਤਹਿਤ ਵਿਧਾਇਕ ਪਰਗਟ ਸਿੰਘ ਅਤੇ ਵਿਧਾਇਕ ਰਾਜਿੰਦਰ ਬੇਰੀ ਦੇ ਨਾਲ ਸ਼ਨੀਵਾਰ ਮੇਅਰ ਦੀਆਂ ਮੀਟਿੰਗਾਂ ਹੋਈਆਂ, ਜਿਸ ਦੌਰਾਨ ਖੇਤਰਾਂ ਦੇ ਕੌਂਸਲਰ ਵੀ ਮੌਜੂਦ ਰਹੇ। ਦੋਵੇਂ ਹੀ ਮੀਟਿੰਗਾਂ ਦੌਰਾਨ ਜ਼ਿਆਦਾਤਰ ਕੌਂਸਲਰਾਂ ਨੇ ਸਫਾਈ ਕਰਮਚਾਰੀਆਂ ਦੀ ਵੰਡ ‘ਤੇ ਰੋਸ ਜਤਾਇਆ ਅਤੇ ਵਾਰਡਾਂ ਵਿਚ ਸਫਾਈ ਨਾ ਹੋਣ ਦੀ ਗੱਲ ਕਹੀ। ਕਈਆਂ ਨੇ ਸੀਵਰਮੈਨਾਂ ਦੇ ਕੰਮ ਨਾ ਕਰਨ ਦੀ ਸ਼ਿਕਾਇਤ ਰੱਖੀ, ਕੌਂਸਲਰਾਂ ਨੇ ਆਪਣੇ ਇਲਾਕਿਆਂ ‘ਚ ਬੰਦ ਪਈਆਂ ਸਟਰੀਟ ਲਾਈਟਾਂ, ਪਾਣੀ ਦੀ ਕਮੀ ਨਾਲ ਸਬੰਧਤ ਮੁੱਦੇ ਵੀ ਉਠਾਏ।
ਵਿਧਾਇਕ ਬੇਰੀ ਨੇ ਜਿੱਥੇ ਮੀਟਿੰਗ ਦੌਰਾਨ ਨਿਗਮ ਅਧਿਕਾਰੀਆਂ ਨੂੰ ਸੁਧਰ ਜਾਣ ਦੇ ਨਿਰਦੇਸ਼ ਦਿੱਤੇ ਅਤੇ ਕੌਂਸਲਰਾਂ ਦੀ ਸਮੱਸਿਆ ‘ਤੇ ਤੁਰੰਤ ਕਾਰਵਾਈ ਕਰਨ ਨੂੰ ਕਿਹਾ। ਉਥੇ ਵਿਧਾਇਕ ਪਰਗਟ ਸਿੰਘ ਨੇ ਵੀ ਨਿਗਮ ਅਧਿਕਾਰੀਆਂ ਨੂੰ ਆਪਣੀ ਡਿਊਟੀ ਸਹੀ ਢੰਗ ਨਾਲ ਕਰਨ ਲਈ ਕਿਹਾ। ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕੈਂਟ ਖੇਤਰ ਵਿਚ ਪੈਂਦੇ ਸਾਰੇ ਵਾਰਡਾਂ ਵਿਚ ਤਾਇਨਾਤ ਨਿਗਮ ਸਟਾਫ ਦਾ ਪੂਰਾ ਬਿਓਰਾ ਮੁਹੱਈਆ ਕਰਵਾਇਆ ਜਾਵੇ। ਉਹ ਨਿਗਮ ਦੀ ਕਾਰਜਪ੍ਰਣਾਲੀ ਬਾਰੇ ਹਰ ਮਹੀਨੇ ਮੀਟਿੰਗ ਕਰਨਗੇ।
ਬੈਠਕ ਦੌਰਾਨ ਕੌਂਸਲਰ ਪ੍ਰਭਦਿਆਲ ਨੇ ਗੜ੍ਹਾ ਦੀ ਵਾਦ-ਵਿਵਾਦ ਵਾਲੀ ਨਾਜਾਇਜ਼ ਬਿਲਡਿੰਗ ਦਾ ਮਾਮਲਾ ਵੀ ਉਠਾਇਆ, ਜਿਸ ‘ਤੇ ਐੱਸ. ਟੀ. ਪੀ. ਪਰਮਪਾਲ ਸਿੰਘ ਨੇ ਕਿਹਾ ਕਿ ਉਹ ਮੌਕੇ ਦਾ ਦੌਰਾ ਕਰਨਗੇ। ਕੁਝ ਕੌਂਸਲਰਾਂ ਨੇ ਆਪਣੇ ਵਾਰਡਾਂ ਵਿਚ ਨਾਜਾਇਜ਼ ਡੇਅਰੀਆਂ ਅਤੇ ਨਾਜਾਇਜ਼ ਪਸ਼ੂਆਂ ਦਾ ਮਾਮਲਾ ਵੀ ਉਠਾਇਆ।
ਕੈਂਟ ਖੇਤਰ ਦੀ ਬੈਠਕ ਦੌਰਾਨ ਕੌਂਸਲਰ ਅਰੁਣਾ ਅਰੋੜਾ ਨੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਨਿਸ਼ਾਨੇ ‘ਤੇ ਲਈਆਂ ਗਈਆਂ 93 ਨਾਜਾਇਜ਼ ਬਿਲਡਿੰਗਾਂ ਅਤੇ ਕਾਲੋਨੀਆਂ ਦੀ ਸੂਚੀ ਮੇਅਰ ਤੋਂ ਮੰਗੀ। ਜਿਸ ਨੂੰ ਸੋਮਵਾਰ ਤੱਕ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਬਤੌਰ ਕੌਂਸਲਰ ਉਨ੍ਹਾਂ ਨੂੰ ਬਿਨਾਂ ਨਕਸ਼ਾ ਪਾਸ ਕਰਵਾਏ ਨਾਜਾਇਜ਼ ਤੌਰ ‘ਤੇ ਬਣ ਰਹੀਆਂ ਬਿਲਡਿੰਗਾਂ ਅਤੇ ਕੱਟ ਰਹੀਆਂ ਕਾਲੋਨੀਆਂ ਅਤੇ ਉਨ੍ਹਾਂ ਦੇ ਮਾਲਕਾਂ ਬਾਰੇ ਸੂਚਨਾ ਹੋਣੀ ਚਾਹੀਦੀ ਹੈ। ਅਰੁਣਾ ਅਰੋੜਾ ਦਾ ਇਹ ਵੀ ਰੋਸ ਸੀ ਕਿ ਉਨ੍ਹਾਂ ਦੇ ਵਾਰਡ ਵਿਚ 45 ਗਲੀਆਂ ਅਤੇ ਮਾਡਲ ਟਾਊਨ, ਨਿਊ ਜਵਾਹਰ ਨਗਰ, ਲਾਜਪਤ ਨਗਰ ਅਜਿਹੇ ਖੇਤਰ ਹਨ ਪਰ ਉਨ੍ਹਾਂ ਨੂੰ ਸਿਰਫ 11 ਸਫਾਈ ਕਰਮਚਾਰੀ ਅਲਾਟ ਹਨ। ਜਿਨ੍ਹਾਂ ਵਿਚੋਂ 6 ਔਰਤਾਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article