PUNJABMAILUSA.COM

ਕਾਂਗਰਸ ਆਮ ਲੋਕਾਂ ਨਾਲ ਜੁੜਨ ਲਈ ਸਤੰਬਰ ‘ਚ ਕਰੇਗੀ ਮੁਹਿੰਮ ਸ਼ੁਰੂ

ਕਾਂਗਰਸ ਆਮ ਲੋਕਾਂ ਨਾਲ ਜੁੜਨ ਲਈ ਸਤੰਬਰ ‘ਚ ਕਰੇਗੀ ਮੁਹਿੰਮ ਸ਼ੁਰੂ

ਕਾਂਗਰਸ ਆਮ ਲੋਕਾਂ ਨਾਲ ਜੁੜਨ ਲਈ ਸਤੰਬਰ ‘ਚ ਕਰੇਗੀ ਮੁਹਿੰਮ ਸ਼ੁਰੂ
August 17
10:00 2016

congress-flagਨਵੀਂ ਦਿੱਲੀ, 17 ਅਗਸਤ (ਪੰਜਾਬ ਮੇਲ)- ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਕਾਂਗਰਸ ਨੇ ਆਮ ਲੋਕਾਂ ਨਾਲ ਜੁੜਨ ਲਈ ਅਗਲੇ ਮਹੀਨੇ ਸਤੰਬਰ ਤੋਂ ‘ਘਰ ਘਰ ਕਾਂਗਰਸ, ਹਰ ਘਰ ਕਾਂਗਰਸ’ ਦੇ ਨਾਅਰੇ ਨਾਲ ਮੁਹਿੰਮ ਚਲਾਉਣ ਦੀ ਯੋਜਨਾ ਬਣਾਈ ਹੈ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਸ ਪ੍ਰਗਟਾਈ ਕਿ ਪਾਰਟੀ ਸਤੰਬਰ ਤੱਕ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਆਏ ਪੰਜਾਬ ਕਾਂਗਰਸ ਦੇ ਨੇਤਾਵਾਂ ਨੇ ਪਾਰਟੀ ਦੀ ਚੋਣ ਰਣਨੀਤੀ ਖਾਸ ਤੌਰ ‘ਤੇ ਨਵੀਂ ਯੋਜਨਾ ਉਪਰ ਚਰਚਾ ਕੀਤੀ। ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ, ਚੋਣ ਪ੍ਰਚਾਰ ਕਮੇਟੀ ਦੀ ਮੁਖੀ ਅੰਬਿਕਾ ਸੋਨੀ ਅਤੇ ਕਾਂਗਰਸ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਹਾਜ਼ਰ ਸਨ। ਸ਼੍ਰੀ ਗਾਂਧੀ ਦੀ ਰਿਹਾਇਸ਼ ‘ਤੇ ਹੋਈ ਇਸ ਮੀਟਿੰਗ ਵਿਚ ਪੰਜਾਬ ‘ਚ ਕਾਂਗਰਸ ਲਈ ਚੋਣ ਰਣਨੀਤੀ ਘੜ ਰਹੇ ਪ੍ਰਸ਼ਾਂਤ ਕਿਸ਼ੋਰ ਵੀ ਹਾਜ਼ਰ ਸਨ। ਸ਼੍ਰੀ ਗਾਂਧੀ ਨੇ ਇਸ ਮੌਕੇ ਰਾਜ ਵਿਚ ਚੱਲ ਰਹੀ ਚੋਣ ਮੁਹਿੰਮ ‘ਹਲਕੇ ਵਿਚ ਕੈਪਟਨ’ ਅਤੇ ‘ਕੌਫੀ ਵਿੱਦ ਕੈਪਟਨ’ ਦਾ ਵੀ ਜਾਇਜ਼ਾ ਲਿਆ। ਇਸ ਦੇ ਨਾਲ ਭਵਿੱਖ ਵਿਚ ਕਾਂਗਰਸ ਵੱਲੋਂ ਘਰ-ਘਰ ਪ੍ਰਚਾਰ ਕਰਨ ਲਈ ਘੜੀ ਯੋਜਨਾ ‘ਤੇ ਚਰਚਾ ਕੀਤੀ। ਪਾਰਟੀ ਦੇ ਸੀਨੀਅਰ ਨੇਤਾ ਨੇ ਦੱਸਿਆ ਕਿ ਇਸ ਤਹਿਤ ਵੀਹ-ਵੀਹ ਪਾਰਟੀ ਵਰਕਰਾਂ ਤੇ ਨੇਤਾਵਾਂ ਦੀਆਂ ਟੋਲੀਆਂ ਹਰ ਬੂਥ ‘ਤੇ ਜਾਣਗੀਆਂ ਤੇ ਕਰੀਬ 1500-2000 ਵੋਟਰਾਂ ਨਾਲ ਸਿੱਧੀ ਗੱਲਬਾਤ ਕਰਨਗੀਆਂ। ਇਸ ਦੌਰਾਨ ਵੋਟਰਾਂ ਨੂੰ ਕਾਂਗਰਸ ਦੀਆਂ ਪੰਜਾਬ ਬਾਰੇ ਯੋਜਨਾਵਾਂ ਦੱਸਿਆ ਜਾਵੇਗਾ ਅਤੇ ਵਿਰੋਧੀਆਂ ਦੇ ਚਿਹਰੇ ਨੰਗੇ ਕੀਤੇ ਜਾਣਗੇ। ਇਸ ਵੇਲੇ ਰਾਜ ਵਿਚ ਆਮ ਆਦਮੀ ਪਾਰਟੀ ਦੇ ਪ੍ਰਭਾਵ ਕਾਰਨ ਮੰਨਦੇ ਹਨ ਕਿ ਉਨ੍ਹਾਂ ਦੀ ਅਸਲ ਟੱਕਰ ਇਸ ਪਾਰਟੀ ਨਾਲ ਹੈ ਪਰ ਦਿਖਾਵਾ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਨਾਲ ਮੁਕਾਬਲੇ ਦਾ ਕੀਤਾ ਜਾ ਰਿਹਾ ਹੈ।
ਵਰਨਣਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਚੁੱਕੀ ਹੈ ਤੇ ਉਹ ਘਰ-ਘਰ ਤੱਕ ਰਾਬਤਾ ਬਣਾ ਰਹੀ ਹੈ ਪਰ ਕਾਂਗਰਸ ਮਹਿਸੂਸ ਕਰਦੀ ਹੈ ਕਿ ਘਰ-ਘਰ ਤੱਕ ਮੁਹਿੰਮ ਸ਼ੁਰੂ ਕਰਨ ਦਾ ਸਹੀ ਸਮਾਂ ਸਤੰਬਰ ਮਹੀਨੇ ਤੋਂ ਹੀ ਹੈ। ਪੰਜਾਬ ਵਿਚ ਦਲਿਤ ਵੋਟਾਂ ਆਪਣੇ ਹੱਕ ਵਿਚ ਭੁਗਤਾਉਣ ਬਾਰੇ ਕਾਂਗਰਸੀ ਨੇਤਾ ਨੇ ਕਿਹਾ ਕਿ ਰਾਜ ਵਿਚ 34 ਫੀਸਦੀ ਦਲਿਤ ਵੋਟ ਹਨ ਪਰ ਇਹ ਵੋਟਾਂ ਵੰਡੀਆਂ ਹੋਈਆਂ ਹਨ। ਕਾਂਗਰਸ ਦਾ ਇਕ ਧੜਾ ਮੰਨਦਾ ਹੈ ਕਿ ਆਮ ਆਦਮੀ ਪਾਰਟੀ ਇਸ ਵਾਰ ਉਸ ਦੀਆਂ ਦਲਿਤ ਵੋਟਾਂ ਨੂੰ ਖੋਰਾ ਲਗਾ ਸਕਦੀ ਹੈ। ਕਾਂਗਰਸ ਟਿਕਟਾਂ ਦੀ ਵੰਡ ਵੇਲੇ ਹਿੰਦੂਆਂ ਨੂੰ ਵੀ ਢੁੱਕਵੀਂ ਪ੍ਰਤੀਨਿਧਤਾ ਦੇਣ ਦੇ ਹੱਕ ਵਿਚ ਹੈ। ਕਾਂਗਰਸ ਨੇਤਾਵਾਂ ਨੇ ਕਿਹਾ ਕਿ ਪਾਰਟੀ ਨੂੰ ਟਿਕਟਾਂ ਦੀ ਲਈ ਕਰੀਬ 1600 ਅਰਜ਼ੀਆਂ ਪ੍ਰਾਪਤੀਆਂ ਹੋਈਆਂ ਹਨ, ਜਦਕਿ ਪਿਛਲੀਆਂ ਚੋਣਾਂ ਲਈ 1300 ਅਰਜ਼ੀਆ ਆਈਆਂ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article