PUNJABMAILUSA.COM

ਕਾਂਗਰਸ ਕਰੇਗੀ ਸਿੱਧੂ ਦੇ ਫ਼ਰੰਟ ਨੂੰ ਪਾਰਟੀ ਵਿੱਚ ਸ਼ਾਮਲ!

ਕਾਂਗਰਸ ਕਰੇਗੀ ਸਿੱਧੂ ਦੇ ਫ਼ਰੰਟ ਨੂੰ ਪਾਰਟੀ ਵਿੱਚ ਸ਼ਾਮਲ!

ਕਾਂਗਰਸ ਕਰੇਗੀ ਸਿੱਧੂ ਦੇ ਫ਼ਰੰਟ ਨੂੰ ਪਾਰਟੀ ਵਿੱਚ ਸ਼ਾਮਲ!
October 14
21:32 2016

sidhu
ਚੰਡੀਗੜ੍ਹ, 14 ਅਕਤੂਬਰ (ਪੰਜਾਬ ਮੇਲ)- ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਫ਼ਰੰਟ ਦਾ ਕਾਂਗਰਸ ਨਾਲ ਜਾਣ ਨੂੰ ਲੈ ਕੇ ਪੇਚ ਅਜੇ ਵੀ ਫਸਿਆ ਹੋਇਆ ਹੈ। ਅਸਲ ਵਿੱਚ ਕਾਂਗਰਸ ਸਿੱਧੂ ਅਤੇ ਉਨ੍ਹਾਂ ਦੇ ਫ਼ਰੰਟ ਨੂੰ ਪਾਰਟੀ ਵਿੱਚ ਸ਼ਾਮਲ ਕਰਨਾ ਚਾਹੁੰਦੀ ਹੈ ਜਦੋਂਕਿ ਸਿੱਧੂ ਸਿਰਫ਼ ਕਾਂਗਰਸ ਨੂੰ ਹਿਮਾਇਤ ਦੇ ਹੱਕ ਵਿੱਚ ਹਨ। ਇਸ ਗੱਲ ਨੂੰ ਲੈ ਕੇ ਦੋਵਾਂ ਧੜਿਆਂ ਵਿੱਚ ਪੇਚ ਫਸਿਆ ਹੋਇਆ ਹੈ। ਕਾਂਗਰਸ ਦੀ ਦਲੀਲ ਇਹ ਵੀ ਹੈ ਕਿ ਜੇਕਰ ਚੋਣਾਂ ਤੋਂ ਬਾਅਦ ਸਿੱਧੂ ਖੇਮਾ ਕੁੱਝ ਸੀਟਾਂ ਜਿੱਤ ਜਾਂਦਾ ਹੈ ਤਾਂ ਉਨ੍ਹਾਂ ਦਾ ਕਾਂਗਰਸ ਤੋਂ ਵੱਖਰਾ ਹੋਣ ਦਾ ਰਸਤਾ ਖੁੱਲ੍ਹਾ ਹੋਵੇਗਾ। ਇਸ ਗੱਲ ਦੀ ਚਿੰਤਾ ਕਰਦਿਆਂ ਕਾਂਗਰਸ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕਰਨਾ ਚਾਹੁੰਦੀ ਹੈ। ਦੂਜੇ ਪਾਸੇ ਸਿੱਧੂ ਦਾ ਫ਼ਰੰਟ ਕਾਂਗਰਸ ਨੂੰ ਹਿਮਾਇਤ ਦੇਣਾ ਚਾਹੁੰਦਾ ਹੈ। ਸੂਤਰਾਂ ਦੇ ਅਨੁਸਾਰ ਸਿੱਧੂ ਨਾਲ ਤਾਲਮੇਲ ਨੂੰ ਕਾਂਗਰਸ ਰਾਜ਼ੀ ਹੋ ਗਈ ਹੈ ਅਤੇ ਇਸ ਦੇ ਲਈ ਫ਼ਾਰਮੂਲਾ ਵੀ ਤਿਆਰ ਹੋ ਗਿਆ ਹੈ। ਪਰ ਪੰਜਾਬ ਨੂੰ ਲੈ ਕੇ ਜੋ ਚੋਣ ਸਰਵੇਖਣ ਸਾਹਮਣੇ ਆਇਆ ਹੈ ਉਸ ਤੋਂ ਲੱਗ ਰਿਹਾ ਕਿ ਡੀਲ ਦੇ ਪਿੱਛੇ ਦੋਵਾਂ ਦਾ ਆਪਣਾ ਆਪਣਾ ਡਰ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਨਵਜੋਤ ਸਿੱਧੂ ਬਿਨਾਂ ਸ਼ਰਤ ਕਾਂਗਰਸ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਸਵਾਗਤ ਕੀਤਾ ਜਾਵੇਗਾ। ਪਰ ਨਾਲ ਹੀ ਉਨ੍ਹਾਂ ਸਪਸ਼ਟ ਕੀਤਾ ਹੈ ਕਿ ਸ਼ਰਤਾਂ ਨਾਲ ਕਾਂਗਰਸ ਵਿੱਚ ਕੋਈ ਵੀ ਵਿਅਕਤੀ ਸ਼ਾਮਲ ਨਹੀਂ ਹੋ ਸਕਦਾ। ਕੈਪਟਨ ਦੇ ਇਸ ਬਿਆਨ ਤੋਂ ਸਪਸ਼ਟ ਹੈ ਕਿ ਪਾਰਟੀ ਹਾਈ ਕਮਾਨ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਕੇ ਸਿੱਧੂ ਬਾਰੇ ਕੋਈ ਫ਼ੈਸਲਾ ਲੈਣ ਦੇ ਮੂਡ ਵਿੱਚ ਨਹੀਂ ਹੈ। ਸਿੱਧੂ ਨਾਲ ਤਾਲਮੇਲ ਦਾ ਜੋ ਫ਼ਾਰਮੂਲਾ ਤਿਆਰ ਹੋ ਰਿਹਾ ਉਸ ਦੇ ਅਨੁਸਾਰ ਕਾਂਗਰਸ ਛੇ ਸੀਟਾਂ ਉਨ੍ਹਾਂ ਲਈ ਛੱਡ ਸਕਦੀ ਹੈ। ਸਰਕਾਰ ਬਣਨ ਦੀ ਸਥਿਤੀ ਵਿੱਚ ਅੰਮ੍ਰਿਤਸਰ ਤੋਂ ਨਵਜੋਤ ਸਿੰਘ ਸਿੱਧੂ ਨੂੰ ਲੋਕ ਸਭਾ ਸੀਟ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪੰਜਾਬ ਵਿੱਚ ਮੰਤਰੀ ਦਾ ਅਹੁਦਾ ਵੀ ਮਿਲ ਸਕਦਾ ਹੈ। ਬੀਜੇ ਪੀ ਤੋਂ ਨਾਤਾ ਤੋੜਨ ਤੋਂ ਬਾਅਦ ਸਿੱਧੂ ਨੇ ਅਸਲ ਵਿੱਚ ਆਮ ਆਦਮੀ ਨਾਲ ਹੱਥ ਮਿਲਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਮੁੱਖ ਮੰਤਰੀ ਦੇ ਅਹੁਦੇ ਉੱਤੇ ਕੇਜਰੀਵਾਲ ਨਾਲ ਸਹਿਮਤੀ ਨਾ ਬਣਨ ਕਾਰਨ ਇਹ ਗੱਲਬਾਤ ਅੱਧ ਵਿਚਾਲੇ ਟੁੱਟ ਗਈ। ਇੰਡੀਆ ਟੂਡੇ ਦੇ ਚੋਣ ਸਰਵੇਖਣ ਅਨੁਸਾਰ ਕਾਂਗਰਸ ਨੂੰ 117 ਵਿੱਚੋਂ 49 ਤੋਂ 55 ਸੀਟਾਂ, ਆਪ ਨੂੰ 42 ਤੋਂ 46 ਸੀਟਾਂ ਅਤੇ ਅਕਾਲੀ-ਬੀਜੇ ਪੀ ਨੂੰ 17 ਤੋਂ 21 ਸੀਟਾਂ ਮਿਲ ਸਕਦੀਆਂ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article