ਕਾਂਗਰਸ ਕਿਸਾਨਾਂ ਦੇ ਨਾਲ ਹੈ ਤੇ ਕਿਸਾਨਾਂ ਦੇ ਹਿੱਤਾਂ ਨੂੰ ਹਰ ਹਾਲਤ ‘ਚ ਸੁਰੱਖਿਅਤ ਰੱਖਿਆ ਜਾਵੇਗਾ : ਕੈਪਟਨ

66
Share

ਚੰਡੀਗੜ੍ਹ, 5 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਖਿਲਾਫ ਲੜਾਈ ਉਦੋਂ ਤਕ ਜਾਰੀ ਰਹੇਗੀ ਜਦੋਂ ਤਕ ਇਨ੍ਹਾਂ ‘ਚ ਐਮਐਸਪੀ ਤੇ ਐਫਸੀਆਈ ਦੀ ਹੋਂਦ ਬਰਕਰਾਰ ਰੱਖਣ ਦੀ ਲਿਖਤੀ ਗਾਰੰਟੀ ਨਹੀਂ ਦਿੱਤੀ ਜਾਂਦੀ। ਕੈਪਟਨ ਨੇ ਬੱਧਨੀ ਕਲਾਂ ‘ਚ ਸਟੇਜ ਤੋਂ ਐਲਾਨ ਕੀਤਾ ਸੀ ਕਿ ਖੇਤੀ ਬਿੱਲਾਂ ਖਿਲਾਫ ਜੰਗ ਛਿੜ ਚੁੱਕੀ ਹੈ। ਕੈਪਟਨ ਨੇ ਕਿਹਾ ਹਰਸਮਿਰਤ ਬਾਦਲ ਪਹਿਲਾਂ ਆਰਡੀਨੈਂਸਾ ਦਾ ਸਮਰਥਨ ਕਰਦੀ ਰਹੀ ਤੇ ਫਿਰ ਵਿਰੋਧ ‘ਚ ਆ ਗਈ। ਉਨ੍ਹਾਂ ਕਿਹਾ ਬੀਜੇਪੀ ਸਰਕਾਰ ਕਿਸਾਨਾਂ ਨੂੰ ਭਰਮ ‘ਚ ਰੱਖਣ ਲਈ ਪਹਿਲਾਂ ਕੁਝ ਫਸਲਾਂ ਤੇ ਐਮਐਸਪੀ ਦੇ ਸਕਦੀ ਹੈ ਪਰ ਆਖਰੀ ਪਲਾਂ ‘ਚ ਇਸ ਵਿਵਸਥਾ ਨੂੰ ਖਤਮ ਕਰ ਦਿੱਤਾ ਜਾਵੇਗਾ। ਕੈਪਟਨ ਨੇ ਰਾਹੁਲ ਗਾਂਧੀ ਦੀ ਹਾਜ਼ਰੀ ‘ਚ ਦਾਅਵਾ ਕੀਤਾ ਕਿ ਕਾਂਗਰਸ ਕਿਸਾਨਾਂ ਦੇ ਨਾਲ ਹੈ ਤੇ ਕਿਸਾਨਾਂ ਦੇ ਹਿੱਤਾਂ ਨੂੰ ਹਰ ਹਾਲਤ ‘ਚ ਸੁਰੱਖਿਅਤ ਰੱਖਿਆ ਜਾਵੇਗਾ। ਕੈਪਟਨ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਪੂੰਜੀਪਤੀਆਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ ਪਰ ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਆੜਤੀ, ਕਿਸਾਨ ਸਭ ਬਰਬਾਦ ਹੋ ਜਾਣਗੇ।


Share