PUNJABMAILUSA.COM

ਕਾਂਗਰਸ ‘ਚ ਰਾਹੁਲ ਰਾਜ ਸ਼ੁਰੂ

ਕਾਂਗਰਸ ‘ਚ ਰਾਹੁਲ ਰਾਜ ਸ਼ੁਰੂ

ਕਾਂਗਰਸ ‘ਚ ਰਾਹੁਲ ਰਾਜ ਸ਼ੁਰੂ
December 11
21:30 2017

ਨਵੀਂ ਦਿੱਲੀ/ ਗੁਜਰਾਤ, 11 ਦਸੰਬਰ (ਪੰਜਾਬ ਮੇਲ)- ਰਾਹੁਲ ਗਾਂਧੀ ਅੱਜ ਸਰਬਸੰਮਤੀ ਨਾਲ ਕਾਂਗਰਸ ਦੇ ਪ੍ਰਧਾਨ ਚੁਣੇ ਗਏ। ਪਾਰਟੀ ਦੇ ਕੇਂਦਰੀ ਚੋਣ ਅਥਾਰਟੀ ਦੇ ਮੁਖੀ ਮੁੱਲਾਪੱਲੀ ਰਾਮਾਚੰਦਰਨ ਨੇ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਨਹਿਰੂ ਗਾਂਧੀ ਪਰਿਵਾਰ ਦੇ ਵੰਸ਼ਜ ਰਾਹੁਲ ਇਸ ਦੌੜ ਵਿੱਚ ਇਕੱਲੇ ਉਮੀਦਵਾਰ ਸੀ। ਰਾਹੁਲ ਗਾਂਧੀ ਆਪਣੀ ਮਾਂ ਸੋਨੀਆ ਗਾਂਧੀ ਦੀ ਥਾਂ ਲੈਣਗੇ ਜੋ 19 ਸਾਲ ਤਕ ਕਾਂਗਰਸ ਦੇ ਪ੍ਰਧਾਨ ਰਹੇ। ਰਾਹੁਲ ਨੂੰ ਜਨਵਰੀ 2013 ਵਿੱਚ ਪਾਰਟੀ ਦਾ ਉਪ ਪ੍ਰਧਾਨ ਬਣਾਇਆ ਗਿਆ ਸੀ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵਿੱਟਰ ’ਤੇ ਰਾਹੁਲ ਨੂੰ ਕਾਂਗਰਸ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ। ਉਹ ਗੁਜਰਾਤ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਇਹ ਜ਼ਿੰਮੇਵਾਰੀ ਸੰਭਾਲ ਲੈਣਗੇ।
ਕਾਂਗਰਸ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੇ ਅੱਜ ਮੋਦੀ ’ਤੇ ਕਟਾਖਸ਼ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਚੋਣਾਂ ਵਿੱਚ ਪਾਕਿਸਤਾਨ, ਚੀਨ ਅਤੇ ਜਾਪਾਨ ਦੀ ਗੱਲ ਕਰਦੇ ਹਨ ਜਦੋਂ ਕਿ ਉਹ ਆਪਣੇ ਗ੍ਰਹਿ ਰਾਜ ਬਾਰੇ ਬੋਲਣ ਤੋਂ ਗੁਰੇਜ਼ ਕਰ ਰਹੇ ਹਨ। ਰਾਹੁਲ ਨੇ ਭਾਜਪਾ ਮੁਖੀ ਅਮਿਤ ਸ਼ਾਹ ਦੇ ਪੁੱਤਰ ਜੈ ਸ਼ਾਹ ਦੀ ਕੰਪਨੀ ਬਾਰੇ ਮੋਦੀ ਦੇ ਚੁੱਪ ਰਹਿਣ ’ਤੇ ਸਵਾਲ ਉਠਾਏ। ਜ਼ਿਕਰਯੋਗ ਹੈ ਕਿ ਕੇਂਦਰ ਵਿੱਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਜੈ ਸ਼ਾਹ ਦੀ ਕੰਪਨੀ ਨੇ ਕਈ ਗੁਣਾਂ ਤਰੱਕੀ ਕੀਤੀ ਸੀ। ਰਾਹੁਲ ਨੇ ਦੋਸ਼ ਲਾਇਆ ਕਿ ਮੌਦੀ ਗੁਜਰਾਤ ਵਿੱਚ ਪ੍ਰਚਾਰ ਦੌਰਾਨ ਲਗਾਤਾਰ ਮੁੱਦਾ ਬਦਲ ਰਹੇ ਹਨ। ਪਹਿਲਾਂ ਉਨ੍ਹਾਂ ਨੇ ਨਰਮਦਾ ਦੇ ਪਾਣੀ ਦੀ ਗੱਲ ਕੀਤੀ। ਕਿਸਾਨਾਂ ਵੱਲੋਂ ਇਹ ਕਹਿਣ ਕਿ ਪਾਣੀ ਉਨ੍ਹਾਂ ਦੇ ਖੇਤਾਂ ਤਕ ਨਹੀਂ ਪੁੱਜਦਾ, ਉਨ੍ਹਾਂ ਨੇ ਟਰੈਕ ਬਦਲਿਆ ਤੇ ਓਬੀਸੀ ਦਾ ਮੁੱਦਾ ਚੁੱਕਿਆ ਜਦੋਂ ਇਸ ਨਾਲ ਵੀ ਗੱਲ ਨਾ ਬਣੀ ਤਾਂ ਉਨ੍ਹਾਂ ਨੇ ਵਿਕਾਸ ਦੀ ਗੱਲ ਕੀਤੀ ਪਰ ਲੋਕਾਂ ਨੇ ਇਸ ਦੀ ਫੂਕ ਕੱਢ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article