PUNJABMAILUSA.COM

ਕਾਂਗਰਸ ਦਾ ਹਮੇਸਾ ਡੇਰਾ ਮੁਖੀ ਦੇ ਸਿਰ ’ਤੇ ਰਿਹਾ ਹੱਥ : ਅੰਸ਼ੁਲ ਛਤਰਪਤੀ

ਕਾਂਗਰਸ ਦਾ ਹਮੇਸਾ ਡੇਰਾ ਮੁਖੀ ਦੇ ਸਿਰ ’ਤੇ ਰਿਹਾ ਹੱਥ : ਅੰਸ਼ੁਲ ਛਤਰਪਤੀ

ਕਾਂਗਰਸ ਦਾ ਹਮੇਸਾ ਡੇਰਾ ਮੁਖੀ ਦੇ ਸਿਰ ’ਤੇ ਰਿਹਾ ਹੱਥ : ਅੰਸ਼ੁਲ ਛਤਰਪਤੀ
September 08
21:48 2017

ਚੰਡੀਗੜ੍ਹ, 8 ਸਤੰਬਰ (ਪੰਜਾਬ ਮੇਲ) -ਪਿਛਲੇ 15 ਸਾਲਾਂ ਤੋਂ ਆਪਣੇ ਪੱਤਰਕਾਰ ਪਿਤਾ ਰਾਮ ਚੰਦਰ ਛਤਰਪਤੀ ਦੇ ਕਤਲ ਦੇ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਕਾਨੂੰਨੀ ਲੜਾਈ ਲੜਦੇ ਆ ਰਹੇ ਪੱਤਰਕਾਰ ਅੰਸ਼ੁਲ ਛਤਰਪਤੀ ਨੇ ਅੱਜ ਵੱਡਾ ਖ਼ੁਲਾਸਾ ਕਰਦਿਆਂ ਦੋਸ਼ ਲਾਇਆ ਹੈ ਕਿ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਅਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਉਨ੍ਹਾਂ ਦੇ ਪਿਤਾ ਦੇ ਕੇਸ ਨੂੰ ਖ਼ਤਮ ਕਰਵਾਉਣ ਲਈ ਸੀਬੀਆਈ ’ਤੇ ਦਬਾਅ ਪੁਆਉਂਦੇ ਰਹੇ ਹਨ।
ਅੰਸ਼ੁਲ ਛਤਰਪਤੀ ਨੇ ਅੱਜ ਇੱਥੇ ਪ੍ਰੈੱਸ ਕਲੱਬ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਰਾਮ ਰਹੀਮ ਨੇ 2005 ਵਿੱਚ ਇਸ ਮਾਮਲੇ ’ਚ ਸੀਬੀਆਈ ਦੇ ਪੜਤਾਲੀਆ ਅਫ਼ਸਰਾਂ ’ਤੇ ਦਬਾਅ ਬਣਾਉਣ ਲਈ ਚੰਡੀਗੜ੍ਹ ਵਿੱਚ ਵਿਸ਼ਾਲ ਇਕੱਠ ਕੀਤਾ ਸੀ ਤਾਂ ਉਸ ਵੇਲੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਕਈ ਨੇਤਾਵਾਂ ਨੇ ਇਸ ਕੇਸ ਨੂੰ ਖ਼ਤਮ ਕਰਵਾਉਣ ਲਈ ਦਿੱਲੀ ਵਿੱਚ ਡੇਰੇ ਲਾ ਕੇ ਸੀਬੀਆਈ ’ਤੇ ਦਬਾਅ ਪਵਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪਿਛਲੀ ਸਰਕਾਰ ਵੇਲੇ ਸੀਬੀਆਈ ਦੀ ਇੱਕ ਟੀਮ ਡੇਰਾ ਸਿਰਸਾ ਵਿੱਚ ਡੇਰਾ ਮੁਖੀ ਤੋਂ ਪੁੱਛ-ਪੜਤਾਲ ਕਰਨ ਲਈ ਗਈ ਸੀ ਤਾਂ ਉਸ ਵੇਲੇ ਭਰਤਇੰਦਰ ਸਿੰਘ ਚਾਹਲ, ਤਤਕਾਲੀ ਵਿਧਾਇਕ ਹਰਮਿੰਦਰ ਸਿੰਘ ਜੱਸੀ ਤੇ ਇੱਕ ਹੋਰ ਕਾਂਗਰਸੀ ਆਗੂ ਸਿਰਸਾ ਪੁੱਜ ਕੇ ਬਾਬੇ ਨੂੰ ਬਚਾਉਣ ਲਈ ਯਤਨ ਕਰਦੇ ਰਹੇ ਸਨ। ਉਸ ਵੇਲੇ ਸੀਬੀਆਈ ਦੀ ਟੀਮ ਪਹਿਲਾਂ ਸਿਰਸਾ ਸਥਿਤ ਪੀਡਬਲਿਯੂਡੀ ਦੇ ਰੈਸਟ ਹਾਊਸ ’ਚ ਪੁੱਜੀ ਸੀ ਤੇ ਇਸ ਦੌਰਾਨ ਜਾਣਕਾਰੀ ਮਿਲੀ ਸੀ ਕਿ ਸ੍ਰੀ ਚਾਹਲ ਤੇ ਸ੍ਰੀ ਜੱਸੀ ਸਿਰਸਾ ਵਿੱਚ ਮੌਜੂਦ ਹਨ ਤੇ ਰਾਮ ਰਹੀਮ ਨੂੰ ਬਚਾਉਣ ਲਈ ਕਈ ਪਾਸੇ ਫੋਨ ਕਰ ਰਹੇ ਹਨ। ਅੰਸ਼ੁਲ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਇਨੈਲੋ, ਕਾਂਗਰਸ, ਭਾਜਪਾ ਤੇ ਅਕਾਲੀ ਦਲ ਆਦਿ ਡੇਰੇ ਤੋਂ ਵੋਟਾਂ ਦੀਆਂ ਗੱਠੜੀਆਂ ਹਾਸਲ ਕਰਨ ਲਈ ਸੌਦੇ ਕਰਦੀਆਂ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਦੀ ਮੌਜੂਦਾ ਭਾਜਪਾ ਸਰਕਾਰ ਨੇ ਤਾਂ ਡੇਰੇ ਨਾਲ ਤਾਜ਼ਾ ਸੌਦਾ ਕੀਤਾ ਹੈ ਤੇ ਸਿਰਸੇ ਲਈ ਅਲਾਟ ਹੋਇਆ ਮੈਡੀਕਲ ਕਾਲਜ ਇਸੇ ਸੌਦੇ ਤਹਿਤ ਡੇਰੇ ਵਿੱਚ ਤਬਦੀਲ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਰਾਮ ਚੰਦਰ ਛਤਰਪਤੀ ਨੇ ਆਪਣੀ ਅਖ਼ਬਾਰ ‘ਪੂਰਾ ਸੱਚ’ ਵਿੱਚ ਸਭ ਤੋਂ ਪਹਿਲਾਂ ਪੀੜਤ ਸਾਧਵੀਆਂ ਦੀ ਗੁੰਮਨਾਮ ਚਿੱਠੀ 30 ਮਈ 2002 ਨੂੰ ਛਾਪੀ ਸੀ, ਜਿਸ ਤੋਂ ਖ਼ਫ਼ਾ ਰਾਮ ਰਹੀਮ ਨੇ 24 ਅਕਤੂਬਰ 2002 ਨੂੰ ਉਸ ਦੇ ਪਿਤਾ ਨੂੰ ਗੋਲੀਆਂ ਮਰਵਾ ਦਿੱਤੀਆਂ, ਜਿਸ ਕਾਰਨ 21 ਨਵੰਬਰ 2002 ਨੂੰ ਉਹ ਦਮ ਤੋੜ ਗਏ। ਅੰਸ਼ੁਲ ਨੇ ਦੋਸ਼ ਲਾਇਆ ਕਿ ਉਸ ਵੇਲੇ ਦੀ ਇਨੈਲੋ ਸਰਕਾਰ ਨੇ ਡੇਰੇ ਨਾਲ ਮਿਲੀਭੁਗਤ ਕਰ ਕੇ ਉਨ੍ਹਾਂ ਦੇ ਪਿਤਾ ਦੇ ਧਾਰਾ 164 ਤਹਿਤ ਬਿਆਨ ਨਹੀਂ ਦਰਜ ਹੋਣ ਦਿੱਤੇ। ਉਸ ਦੇ ਪਿਤਾ ਵੱਲੋਂ ਮਰਨ ਤੋਂ ਪਹਿਲਾਂ ਦਿੱਤੇ ਬਿਆਨ ਵਿੱਚ ਬਾਕਾਇਦਾ ਗੁਰਮੀਤ ਰਾਮ ਰਹੀਮ ਦਾ ਨਾਮ ਵੀ ਐਫਆਈਆਰ ਵਿੱਚ ਦਰਜ ਕਰਵਾਇਆ ਗਿਆ ਸੀ, ਪਰ ਪੁਲੀਸ ਨੇ ਬਾਅਦ ਵਿੱਚ ਇਸ ਤੱਥ ਨੂੰ ਗਾਇਬ ਕਰ ਦਿੱਤਾ ਸੀ। ਉਧਰ ਕਾਂਗਰਸੀ ਿੲਸ ਮਾਮਲੇ ਵਿੱਚ ਜਵਾਬ ਦੇਣ ਤੋਂ ਟਲਦੇ ਰਹੇ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article