PUNJABMAILUSA.COM

ਕਾਂਗਰਸ ਦੀ ਟਿਕਟ ਤੇ ਅੰਮ੍ਰਿਤਸਰ ਤੋਂ ਚੋਣ ਲੜਨਗੇ ਸਿੱਧੂ

ਕਾਂਗਰਸ ਦੀ ਟਿਕਟ ਤੇ ਅੰਮ੍ਰਿਤਸਰ ਤੋਂ ਚੋਣ ਲੜਨਗੇ ਸਿੱਧੂ

ਕਾਂਗਰਸ ਦੀ ਟਿਕਟ ਤੇ ਅੰਮ੍ਰਿਤਸਰ ਤੋਂ ਚੋਣ ਲੜਨਗੇ ਸਿੱਧੂ
January 05
20:59 2017

sidhu
ਪਟਿਆਲਾ, 5 ਜਨਵਰੀ (ਪੰਜਾਬ ਮੇਲ)-ਚੋਣ ਜ਼ਾਬਤੇ ਦਾ ਐਲਾਨ ਹੁੰਦਿਆਂ ਹੀ ਪੰਜਾਬ ਵਿੱਚ ਚੋਣ ਸਰਗਰਮੀਆਂ ਨੇ ਗਤੀ ਫੜ ਲਈ ਹੈ। ਪਿਛਲੇ ਕਈ ਮਹੀਨਿਆਂ ਤੋਂ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਬਾਰੇ ਬਣਿਆ ਭੰਬਲਭੂਸਾ ਵੀ ਖਤਮ ਹੋ ਰਿਹਾ ਲੱਗਦਾ ਹੈ। ਕਾਂਗਰਸ ਲੀਡਰ ਅਤੇ ਨਵਜੋਤ ਸਿੰਘ ਸਿੱਧੂ ਦੇ ਪਤਨੀ ਡਾ ਨਵਜੋਤ ਕੌਰ ਸਿੱਧੂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੇ ਪਤੀ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਲੜਨਗੇ। ਉਨ੍ਹਾਂ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਕਿ ਨਵਜੋਤ ਸਿੱਧੂ ਬਹੁਤ ਹੀ ਛੇਤੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਜਿਉਂ ਹੀ ਟਿਕਟ ਦਾ ਐਲਾਨ ਹੁੰਦਾ ਹੈ, ਉਹ ਅੰਮ੍ਰਿਤਸਰ ਪਹੁੰਚ ਜਾਣਗੇ।
ਡਾ ਨਵਜੋਤ ਕੌਰ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਗੱਲ ਵੀ ਕਹੀ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਲੀਡਰ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵੀ ਲਗਾਤਾਰ ਸੰਪਰਕ ਵਿੱਚ ਹਨ। ਪਾਰਟੀ ਲੀਡਰਸ਼ਿਪ ਨਾਲ ਉਨ੍ਹਾਂ ਦੀਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ।
ਅੰਮ੍ਰਿਤਸਰ ਪੂਰਬੀ ਤੋਂ ਡਾ ਨਵਜੋਤ ਕੌਰ ਸਿੱਧੂ ਖੁਦ 2012 ਵਿੱਚ ਜੇਤੂ ਰਹੇ ਸਨ ਅਤੇ ਉਨ੍ਹਾਂ ਨੇ ਹੁਣ ਇਹ ਸੀਟ ਆਪਣੇ ਪਤੀ ਲਈ ਖਾਲੀ ਕਰਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਇਹ ਗੱਲ ਵੀ ਜ਼ੋਰ ਨਾਲ ਕਹੀ ਕਿ ਸਿੱਧੂ ਜੋੜੇ ਵਿੱਚੋਂ ਕੋਈ ਵੀ ਲੋਕ-ਸਭਾ ਦੀ ਚੋਣ ਨਹੀਂ ਲੜੇਗਾ।
ਸਿਆਸੀ ਹਲਕਿਆਂ ਵਿੱਚ ਇਸ ਗੱਲ ਦੀ ਚਰਚਾ ਚੱਲਦੀ ਰਹੀ ਹੈ ਕਿ ਸਿੱਧੂ ਦੇ ਮਾਮਲੇ ਵਿੱਚ ਸਾਰਾ ਕੁੱਝ ਬਹੁਤ ਹੀ ਹੌਲੀ ਗਤੀ ਤੇ ਹੋ ਰਿਹਾ ਹੈ। ਇਸ ਬਾਰੇ ਵੀ ਟਿਪਣੀ ਕਰਦਿਆਂ ਡਾ ਸਿੱਧੂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਬਹੁਤ ਫੂਕ ਫੂਕ ਕੇ ਪੈਰ ਰੱਖ ਰਹੀ ਸੀ ਤਾਂ ਜੋ ਕਿਸੇ ਵੀ ਪਾਸੇ ਤੋਂ ਕਿਸੇ ਪ੍ਰਕਾਰ ਦੀ ਬਗਾਵਤ ਦੇ ਖਤਰੇ ਨੂੰ ਟਾਲਿਆ ਜਾ ਸਕੇ। ਅਗਲੀ ਸੂਚੀ ਜਾਰੀ ਕਰਨ ਤੋਂ ਪਹਿਲਾਂ ਪਾਰਟੀ ਲੀਡਰਸ਼ਿਪ ਸੰਭਾਵੀ ਬਾਗੀਆਂ ਨਾਲ ਪਹਿਲਾਂ ਤੋਂ ਹੀ ਗੱਲਬਾਤ ਕਰ ਰਹੀ ਹੈ।
ਨਵਜੋਤ ਸਿੱਧੂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਤਿੰਨ ਵਾਰ ਭਾਰਤੀ ਜਨਤਾ ਪਾਰਟੀ ਦੇ ਐਮ ਪੀ ਰਹਿ ਚੁੱਕੇ ਹਨ ਅਤੇ 2014 ਦੀਆਂ ਚੋਣਾਂ ਦੌਰਾਨ ਅਰੁਨ ਜੇਤਲੀ ਨੂੰ ਟਿਕਟ ਦੇਣ ਲਈ ਨਵਜੋਤ ਸਿੱਧੂ ਨੂੰ ਲਾਂਭੇ ਕਰ ਦਿੱਤਾ ਗਿਆ ਸੀ। ਨਵਜੋਤ ਸਿੱਧੂ ਇਸ ਗੱਲੋਂ ਨਰਾਜ਼ ਸਨ ਕਿ ਪੰਜਾਬ ਵਿੱਚ ਉਨ੍ਹਾਂ ਨੂੰ ਪਾਰਟੀ ਦੁਆਰਾ ਅਹਿਮ ਰੋਲ ਨਹੀਂ ਦਿੱਤਾ ਜਾ ਰਿਹਾ। ਇਸੇ ਨਰਾਜ਼ਗੀ ਵਿੱਚ ਉਨ੍ਹਾਂ ਨੇ ਰਾਜ ਸਭਾ ਦੀ ਆਪਣੀ ਮੈਂਬਰੀ ਤੋਂ ਵੀ ਅਸਤੀਫਾ ਦੇ ਦਿੱਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article