PUNJABMAILUSA.COM

ਕਾਂਗਰਸ ਦੇ ‘ਮਿਸ਼ਨ-2019’ ਨੂੰ ਫੇਲ ਕਰਨ ‘ਚ ਲੱਗੇ ਨਾਰਾਜ਼ ਕਾਂਗਰਸੀ!

ਕਾਂਗਰਸ ਦੇ ‘ਮਿਸ਼ਨ-2019’ ਨੂੰ ਫੇਲ ਕਰਨ ‘ਚ ਲੱਗੇ ਨਾਰਾਜ਼ ਕਾਂਗਰਸੀ!

ਕਾਂਗਰਸ ਦੇ ‘ਮਿਸ਼ਨ-2019’ ਨੂੰ ਫੇਲ ਕਰਨ ‘ਚ ਲੱਗੇ ਨਾਰਾਜ਼ ਕਾਂਗਰਸੀ!
April 17
11:36 2019

ਚੰਡੀਗੜ੍ਹ, 17 ਅਪ੍ਰੈਲ (ਪੰਜਾਬ ਮੇਲ)- ਟਿਕਟ ਨਾ ਮਿਲਣ ਕਾਰਨ ਨਾਰਾਜ਼ ਹੋਏ ਕਾਂਗਰਸੀ ‘ਮਿਸ਼ਨ-2019’ ਨੂੰ ਫੇਲ੍ਹ ਕਰਨ ਲਈ ਕਾਂਗਰਸ ਦੀ ਬੇੜ੍ਹੀ ‘ਚ ਵੱਟੇ ਪਾਉਣ ਲੱਗ ਪਏ ਹਨ। ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੁੱਸਿਆਂ ਨੂੰ ਮਨਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਵੀ ਨਾਰਾਜ਼ ਆਗੂਆਂ ਦੇ ਮਨਾਂ ‘ਚ ਗੁੱਸੇ ਦੀ ਲਹਿਰ ਬਰਕਰਾਰ ਹੈ। ਖ਼ਾਸ ਕਰਕੇ ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਵਰਗ ਨਾਲ ਸਬੰਧਤ ਆਗੂ ਜ਼ਿਆਦਾ ਨਾਰਾਜ਼ ਹਨ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ.ਪੀ. ਜਲੰਧਰ ਤੋਂ ਅਤੇ ਸਾਬਕਾ ਮੰਤਰੀ ਸੰਤੋਸ਼ ਚੌਧਰੀ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਾਰਨ ਖਫ਼ਾ ਹਨ, ਜਦੋਂਕਿ ਸਾਬਕਾ ਕਾਂਗਰਸ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਹਰਬੰਸ ਕੌਰ ਦੂਲੋ ਮੰਗਲਵਾਰ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਈ। ਇਸੇ ਤਰ੍ਹਾਂ ਵਾਲਮੀਕ, ਮਜ਼੍ਹਬੀ ਸਿੱਖ ਭਾਈਚਾਰੇ ਅਤੇ ਪੱਛੜੀ ਸ਼੍ਰੇਣੀ ਵਰਗ ਦੇ ਆਗੂਆਂ ‘ਚ ਉਨ੍ਹਾਂ ਦੇ ਵਰਗ ਨਾਲ ਸਬੰਧਿਤ ਕਿਸੇ ਆਗੂ ਨੂੰ ਉਮੀਦਵਾਰ ਨਾ ਬਣਾਏ ਜਾਣ ਕਾਰਨ ਨਿਰਾਸ਼ਾ ਦਾ ਆਲਮ ਹੈ। ਇਸ ਸਬੰਧੀ ਵਾਲਮੀਕ ਭਾਈਚਾਰੇ ਨਾਲ ਸਬੰਧਤ ਆਗੂਆਂ ਤੇ ਵਰਕਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਆਪਣਾ ਸ਼ਿਕਵਾ ਵੀ ਜ਼ਾਹਿਰ ਕੀਤਾ।
ਉਧਰ ਅਮਰਗੜ੍ਹ ਤੋਂ ਵਿਧਾਇਕ ਸੁਰਜੀਤ ਸਿੰਘ ਧੀਮਾਨ, ਜਿਨ੍ਹਾਂ ਨਸ਼ੇ ਦੇ ਮੁੱਦੇ ‘ਤੇ ਆਪਣੀ ਸਰਕਾਰ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਸੀ, ਨੇ ਇਕ ਹੋਰ ਬਿਆਨ ਦੇ ਕੇ ਆਪਣੀ ਪਾਰਟੀ ਲਈ ਪਰੇਸ਼ਾਨੀ ਖੜ੍ਹੀ ਕਰ ਦਿੱਤੀ ਹੈ। ਉਨ੍ਹਾਂ ਦਾ ਬੇਟਾ ਸੰਗਰੂਰ ਤੋਂ ਲੋਕ ਸਭਾ ਦੀ ਟਿਕਟ ਲੈਣ ਦਾ ਇਛੁੱਕ ਸੀ ਪਰ ਪਾਰਟੀ ਨੇ ਉਥੋਂ ਕੇਵਲ ਸਿੰਘ ਢਿੱਲੋਂ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ। ਸੁਰਜੀਤ ਧੀਮਾਨ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦਾ ਬੇਟਾ ਆਜ਼ਾਦ ਚੋਣ ਲੜਦਾ ਹੈ, ਤਾਂ ਉਹ ਆਪਣੇ ਬੇਟੇ ਨਾਲ ਖੜ੍ਹਨਗੇ ਕਿਉਂਕਿ ਪਰਿਵਾਰ ਪਹਿਲਾਂ ਤੇ ਪਾਰਟੀ ਬਾਅਦ ਵਿਚ ਹੈ।
ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਬੁਲਾਰੇ ਰਾਜਪਾਲ ਸਿੰਘ, ਚੌਧਰੀ ਆਰਪੀ ਸਿੰਘ ਬਲਾਚੌਰ, ਹਰਭਜਨ ਸਿੰਘ ਸੈਣੀ ਤੇ ਹੋਰ ਕਾਂਗਰਸੀ ਆਗੂਆਂ ਵੱਲੋਂ ਸੈਣੀ ਭਵਨ ਵਿਖੇ ਮੀਟਿੰਗ ਕਰ ਕੇ ਪੱਛੜੀ ਸ਼੍ਰੇਣੀ ਵਰਗ ਨਾਲ ਸਬੰਧਤ ਆਗੂਆਂ ਨੂੰ ਟਿਕਟ ਨਾ ਦੇਣ ‘ਤੇ ਰੋਸ ਪ੍ਰਗਟ ਕੀਤਾ ਗਿਆ।
ਮੀਟਿੰਗ ‘ਚ ਜ਼ਿਆਦਾਤਰ ਆਗੂਆਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਵੱਲੋਂ ਪਾਰਟੀ ਹਾਈਕਮਾਂਡ ਤੱਕ ਉਨ੍ਹਾਂ ਦੀ ਆਵਾਜ਼ ਨਹੀਂ ਪਹੁੰਚਾਈ ਗਈ। ਕਾਂਗਰਸ ਵਿਚ ਪੱਛੜੀ ਸ੍ਰੇਣੀ ਨਾਲ ਸਬੰਧਿਤ ਆਗੂਆਂ ਨੇ ਚੋਣਾਂ ਬਾਰੇ ਅਗਲਾ ਫੈਸਲਾ ਲੈਣ ਲਈ 22 ਅਪ੍ਰੈਲ ਨੂੰ ਫਿਰ ਮੀਟਿੰਗ ਬੁਲਾਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article