PUNJABMAILUSA.COM

ਕਾਂਗਰਸ ਦੇ 9 ਬਾਗੀ ਉਮੀਦਵਾਰ ਚੋਣ ਮੈਦਾਨ ’ਚੋਂ ਹਟੇ

ਕਾਂਗਰਸ ਦੇ 9 ਬਾਗੀ ਉਮੀਦਵਾਰ ਚੋਣ ਮੈਦਾਨ ’ਚੋਂ ਹਟੇ

ਕਾਂਗਰਸ ਦੇ 9 ਬਾਗੀ ਉਮੀਦਵਾਰ ਚੋਣ ਮੈਦਾਨ ’ਚੋਂ ਹਟੇ
January 22
03:40 2017

congress-flagਚੰਡੀਗੜ੍ਹ, 21 ਜਨਵਰੀ (ਪੰਜਾਬ ਮੇਲ)- ਕਾਂਗਰਸ ਦੇ ਨੌਂ ਬਾਗੀ ਉਮੀਦਵਾਰ ਚੋਣ ਮੈਦਾਨ ਵਿੱਚੋਂ ਹਟ ਗਏ ਹਨ ਪਰ ਲੀਡਰਸ਼ਿਪ ਕਈ ਬਾਗੀਆਂ ਨੂੰ ਮਨਾਉਣ ਵਿੱਚ ਸਫ਼ਲ ਨਹੀਂ ਹੋ ਸਕੀ। ਇਕ ਸੀਨੀਅਰ ਆਗੂ ਨੇ ਦੱਸਿਆ ਕਿ ਕੈਪਟਨ ਦੇ ਚੋਣ ਦੌਰੇ ਦੌਰਾਨ ਵੀ ਇਕ-ਦੋ ਹੋਰ ਬਾਗੀ ਉਮੀਦਵਾਰਾਂ ਦੇ ਹਟਣ ਦੀ ਸੰਭਾਵਨਾ ਹੈ।
ਮਾਨਸਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਤਿੰਨ ਬਾਗੀਆਂ ਨੇ ਕਾਗਜ਼ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿੱਚ ਮਰਹੂਮ ਮੰਤਰੀ ਸ਼ੇਰ ਸਿੰਘ ਗਾਗੋਵਾਲ ਦੀ ਨੂੰਹ ਗੁਰਪ੍ਰੀਤ ਕੌਰ ਗਾਗੋਵਾਲ, ਗੁਰਪ੍ਰੀਤ ਵਿੱਕੀ ਅਤੇ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਆਯੂਸ਼ੀ ਸ਼ਰਮਾ ਸ਼ਾਮਲ ਹਨ, ਉਨ੍ਹਾਂ ਕਾਗਜ਼ ਵਾਪਸ ਲੈ ਲਏ ਹਨ। ਇਨ੍ਹਾਂ ਨੂੰ ਮਨਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੇ ਲੜਕੇ ਰਣਇੰਦਰ ਸਿੰਘ ਬੀਤੀ ਰਾਤ ਮਾਨਸਾ ਪਹੁੰਚੇ ਸਨ। ਬੁਢਲਾਡਾ ਤੋਂ ਸਤਪਾਲ ਸਿੰਘ ਮੂਲੇਵਾਲ ਜਿਨ੍ਹਾਂ ਪਿਛਲੀ ਵਾਰ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਸੀ, ਉਨ੍ਹਾਂ ਅੱਜ ਆਪਣੇ ਕਾਗਜ਼ ਵਾਪਸ ਲੈ ਲਏ ਪਰ ਪਠਾਨਕੋਟ ਜ਼ਿਲ੍ਹੇ ਦੇ ਭੋਆ ਹਲਕੇ ਤੋਂ ਰੁਪਾਲ ਚੰਦ ਤੇ ਸੁਜਾਨਪੁਰ ਤੋਂ ਵਿਨੈ ਮਹਾਜਨ ਨੇ ਕਾਗਜ਼ ਵਾਪਸ ਨਹੀਂ ਲਏ। ਇਸ ਜ਼ਿਲ੍ਹੇ ਦੇ ਤਿੰਨੋਂ ਹਲਕਿਆਂ ਤੋਂ ਕਾਂਗਰਸ ਦੇ ਬਾਗੀ ਮੈਦਾਨ ਵਿੱਚ ਹਨ। ਪਠਾਨਕੋਟ ਤੋਂ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ, ਸੁਜਾਨਪੁਰ ਤੋਂ ਮਰਹੂਮ ਮੰਤਰੀ ਰਘੂਨਾਥ ਸਹਾਏਪੁਰੀ ਦੇ ਲੜਕੇ ਨਰੇਸ਼ਪੁਰੀ ਅਤੇ ਭੋਆ ਤੋਂ ਬਲਬੀਰ ਫਤਹਿਪੁਰੀਆ ਮੈਦਾਨ ਵਿੱਚ ਡਟੇ ਹੋਏ ਹਨ।
ਗੜ੍ਹਸ਼ੰਕਰ ਹਲਕੇ ਤੋਂ ਕਾਂਗਰਸ ਦੀ ਬਾਗੀ ਉਮੀਦਵਾਰ ਨਿਮੀਸ਼ਾ ਮਹਿਤਾ ਨੇ ਆਗੂਆਂ ਦੀ ਅਪੀਲ ਨੂੰ ਪ੍ਰਵਾਨ ਨਹੀਂ ਕੀਤਾ ਤੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਬੰਗਾ ਹਲਕੇ ਤੋਂ ਮੌਜੂਦਾ ਵਿਧਾਇਕ ਤਰਲੋਚਨ ਸੂੰਢ, ਅਮਲੋਹ ਤੋਂ ਜਗਮੀਤ ਮਹਿਤਾ, ਬਸੀ ਪਠਾਣਾ ਤੋਂ ਐਡਵੋਕੇਟ ਹਰਨੇਕ ਸਿੰਘ ਦੀਵਾਨਾ, ਫ਼ਿਰੋਜ਼ਪੁਰ ਦਿਹਾਤੀ ਤੋਂ ਅਮਰਜੀਤ ਘਾਰੂ, ਮੋਗਾ ਤੋਂ ਕੌਂਸਲਰ ਮਨਜੀਤ ਮਾਨ ਚੋਣ ਮੈਦਾਨ ਵਿੱਚ ਹਨ। ਕਾਂਗਰਸ ਨੂੰ ਲੁਧਿਆਣਾ ਪੂਰਬੀ ਤੋਂ ਉਸ ਵੇਲੇ ਸਫਲਤਾ ਮਿਲੀ, ਜਦੋਂ ਕਾਂਗਰਸ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਦੇ ਕਰੀਬੀ ਸਾਥੀ ਗੁਰਮੇਲ ਪਹਿਲਵਾਨ ਨੇ ਲੁਧਿਆਣਾ ਪੂਰਬੀ ਤੋਂ ਆਪਣੇ ਕਾਗਜ਼ ਵਾਪਸ ਲੈ ਲਏ। ਇਸ ਨਾਲ ਹਲਕੇ ਤੋਂ ਕਾਂਗਰਸ ਉਮੀਦਵਾਰ ਸੰਜੈ ਤਲਵਾਰ ਨੂੰ ਵੱਡੀ ਰਾਹਤ ਮਿਲੀ ਹੈ ਪਰ ਜਲੰਧਰ ਪੱਛਮੀ ਤੋਂ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਨਕੋਦਰ ਤੋਂ ਗੁਰਵਿੰਦਰ ਸਿੰਘ ਅਟਵਾਲ ਮੈਦਾਨ ਵਿੱਚ ਹਨ।
ਮੌੜ ਤੋਂ ਇਕ ਉਮੀਦਵਾਰ ਗੋਰਾ ਮੈਦਾਨ ਵਿੱਚੋਂ ਹਟ ਗਏ ਹਨ ਪਰ ਟਿਕਟ ਦੇ ਇਕ ਹੋਰ ਦਾਅਵੇਦਾਰ ਸੁਖਰਾਜ ਨੱਤ ਨੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਕਾਂਗਰਸ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਦੀਆਂ ਮੁਸ਼ਕਲਾਂ ਵਧਣੀਆਂ ਸੁਭਾਵਕ ਹਨ। ਫਾਜ਼ਿਲਕਾ ਤੋਂ ਸਾਬਕਾ ਮੰਤਰੀ ਮਹਿੰਦਰ ਰਿਣਵਾਂ ਅਤੇ ਕੌਸ਼ਲ ਬੌਕ ਨੇ ਇਕ ਦਿਨ ਪਹਿਲਾਂ ਹੀ ਕਾਗਜ਼ ਵਾਪਸ ਲੈ ਲਏ ਸਨ। ਧੂਰੀ ਹਲਕੇ ਤੋਂ ਸੁਰਜੀਤ ਸਿੰਘ ਬਰਨਾਲਾ ਦੀ ਨੂੰਹ ਹਰਪ੍ਰੀਤ ਕੌਰ ਨੇ ਕਾਗਜ਼ ਵਾਪਸ ਲੈ ਲਏ ਹਨ ਪਰ ਸੁਨਾਮ ਤੋਂ ਬਾਗੀ ਰਾਜਿੰਦਰ ਦੀਪਾ ਆਜ਼ਾਦ ਤੌਰ ’ਤੇ ਮੈਦਾਨ ਵਿੱਚ ਡਟੇ ਹੋਏ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article