ਕਾਂਗਰਸ ਨੂੰ ਜਨਵਰੀ 2021 ‘ਚ ਮਿਲੇਗਾ ਨਵਾਂ ਪ੍ਰਧਾਨ

75
Share

ਨਵੀਂ ਦਿੱਲੀ, 17 ਅਕਤੂਬਰ (ਪੰਜਾਬ ਮੇਲ)- ਹਾਲ ਹੀ ਵਿੱਚ ਸਥਾਈ ਪ੍ਰਧਾਨ ਦੀ ਮੰਗ ਲਈ 23 ਸੀਨੀਅਰ ਨੇਤਾਵਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਤੇ ਕਾਫੀ ਹੰਗਾਮਾ ਹੋਇਆ ਸੀ। ਇਸ ਹੰਗਾਮੇ ਤੋਂ ਬਾਅਦ ਸੋਨੀਆ ਗਾਂਧੀ ਨੇ ਇੱਕ ਨਵੀਂ ਵਰਕਿੰਗ ਕਮੇਟੀ ਦੇ ਗਠਨ ਦੇ ਨਾਲ ਸੰਗਠਨ ਵਿੱਚ ਚੋਣਾਂ ਕਰਵਾਉਣ ਲਈ ਪਾਰਟੀ ਦੇ ਸੀਨੀਅਰ ਨੇਤਾ ਮਧੂਸੂਦਨ ਮਿਸਤਰੀ ਦੀ ਪ੍ਰਧਾਨਗੀ ਹੇਠ ਇੱਕ ਨਵੀਂ ਚੋਣ ਕਮੇਟੀ ਬਣਾਈ। ਏਬੀਪੀ ਨਿਊਜ਼ ਨੂੰ ਮਿਲੀ ਜਾਣਕਾਰੀ ਮੁਤਾਬਕਇਸ ਚੋਣ ਕਮੇਟੀ ਨੇ ਹੁਣ ਚੋਣ ਪ੍ਰਕਿਰਿਆ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਦੋ ਰਾਊਂਡ ਦੀਆਂ ਮੀਟਿੰਗਾਂ ਵੀ ਕੀਤੀਆਂ ਹਨ।


Share