PUNJABMAILUSA.COM

ਕਾਂਗਰਸ ਨੇ ਜਾਰੀ ਕੀਤੀ 61 ਉਮੀਦਵਾਰਾਂ ਦੀ ਪਹਿਲੀ ਸੂਚੀ

ਕਾਂਗਰਸ ਨੇ ਜਾਰੀ ਕੀਤੀ 61 ਉਮੀਦਵਾਰਾਂ ਦੀ ਪਹਿਲੀ ਸੂਚੀ

ਕਾਂਗਰਸ ਨੇ ਜਾਰੀ ਕੀਤੀ 61 ਉਮੀਦਵਾਰਾਂ ਦੀ ਪਹਿਲੀ ਸੂਚੀ
December 15
22:24 2016

congess
ਚੰਡੀਗੜ੍ਹ, 15 ਦਸੰਬਰ (ਪੰਜਾਬ ਮੇਲ)- ਕਾਂਗਰਸ ਹਾਈ ਕਮਾਂਡ ਨੇ ਕਈ ਦਿਨਾਂ ਦੀ ਉਡੀਕ ਮਗਰੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 61 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਦੀ ਟਿਕਟ ਲੈਣ ਵਾਲਿਆਂ ਵਿੱਚ 30 ਮੌਜੂਦਾ ਵਿਧਾਇਕ ਸ਼ਾਮਲ ਹਨ। ਇਸ ਤੋਂ ਇਲਾਵਾ ਦੋ ਸਾਬਕਾ ਆਈਏਐਸ ਅਧਿਕਾਰੀਆਂ ਅਤੇ ਤਿੰਨ ਪਾਰਟੀ ਆਗੂਆਂ ਦੇ ਪੁੱਤਰਾਂ ਨੂੰ ਟਿਕਟਾਂ ਨਾਲ ਨਿਵਾਜਿਆ ਗਿਆ ਹੈ। ਪਹਿਲੀ ਸੂਚੀ ਜਾਰੀ ਹੋਣ ਨਾਲ ਕੁਝ ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ਦਾ ਰੇੜਕਾ ਖਤਮ ਹੋ ਗਿਆ ਹੈ, ਜਦੋਂਕਿ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਕਿਸੇ ਆਗੂ ਨੂੰ ਪਹਿਲੀ ਸੂਚੀ ਵਿੱਚ ਥਾਂ ਨਹੀਂ ਦਿੱਤੀ ਗਈ ਹੈ।
ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਲਹਿਰਾ ਅਤੇ ਸੁਨੀਲ ਜਾਖੜ ਨੂੰ ਅਬੋਹਰ ਹਲਕੇ ਤੋਂ ਟਿਕਟ ਦਿੱਤੀ ਹੈ। ਕਾਕਾ ਰਣਦੀਪ ਸਿੰਘ ਨਾਭਾ ਨੂੰ ਅਮਲੋਹ, ਗੁਰਕੀਰਤ ਸਿੰਘ ਕੋਟਲੀ ਨੂੰ ਖੰਨਾ, ਸੁਰਿੰਦਰ ਡਾਵਰ ਨੂੰ ਲੁਧਿਆਣਾ ਕੇਂਦਰੀ, ਅਸ਼ਵਨੀ ਸੇਖੜੀ ਨੂੰ ਬਟਾਲਾ ਤੇ ਹਰਚੰਦ ਕੌਰ ਨੂੰ ਮਹਿਲ ਕਲਾਂ ਤੋਂ ਟਿਕਟ ਦਿੱਤੀ ਗਈ ਹੈ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਸ਼ਹਿਰੀ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਇਸ ਨਾਲ ਬਠਿੰਡਾ ਸ਼ਹਿਰ ਤੋਂ ਕਿਸੇ ਹਿੰਦੂ ਚਿਹਰੇ ਨੂੰ ਮੈਦਾਨ ਵਿੱਚ ਉਤਾਰੇ ਜਾਣ ਦੀ ਚਰਚਾ ਖਤਮ ਹੋ ਗਈ ਹੈ। ਸਾਬਕਾ ਲੋਕ ਸਭਾ ਮੈਂਬਰ ਤੇ ਰਾਹੁਲ ਗਾਂਧੀ ਬ੍ਰਿਗੇਡ ਦੇ ਆਗੂ ਵਿਜੇਇੰਦਰ ਸਿੰਗਲਾ ਨੂੰ ਸੰਗਰੂਰ ਸ਼ਹਿਰ ਤੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਮਨਪ੍ਰੀਤ ਬਾਦਲ, ਰਣਜੀਤ ਕੌਰ ਭੱਟੀ ਨੂੰ ਬੁਢਲਾਡਾ ਤੋਂ ਟਿਕਟ ਦਿਵਾਉਣ ਵਿੱਚ ਕਾਮਯਾਬ ਹੋ ਗਏ ਹਨ।
ਨਵਾਂ ਸ਼ਹਿਰ ਤੋਂ ਕਾਂਗਰਸ ਵਿਧਾਇਕ ਗੁਰਇਕਬਾਲ ਕੌਰ ਬਬਲੀ ਆਪਣੇ ਲੜਕੇ ਅੰਗਦ ਸਿੰਘ, ਕਾਂਗਰਸ ਦੇ ਕਿਸਾਨ ਤੇ ਮਜ਼ਦੂਰ ਸੈੱਲ ਦੇ ਚੇਅਰਮੈਨ ਇੰਦਰਜੀਤ ਸਿੰਘ ਜ਼ੀਰਾ ਆਪਣੇ ਲੜਕੇ ਕੁਲਜੀਤ ਸਿੰਘ ਜ਼ੀਰਾ ਤੇ ਸਾਬਕਾ ਮੰਤਰੀ ਸਰਦੂਲ ਸਿੰਘ ਆਪਣੇ ਲੜਕੇ ਸੁਖਵਿੰਦਰ ਸਿੰਘ ਡੈਨੀ ਨੂੰ ਜੰਡਿਆਲਾ ਤੋਂ ਟਿਕਟ ਦਿਵਾਉਣ ਵਿੱਚ ਸਫ਼ਲ ਰਹੇ ਹਨ। ਡੈਨੀ ਪਹਿਲਾਂ ਫ਼ਰੀਦਕੋਰਟ ਲੋਕ ਸਭਾ ਹਲਕੇ ਤੋਂ ਵੀ ਕਿਸਮਤ ਅਜਮਾ ਚੁੱਕੇ ਹਨ। ਦੋ ਸਾਬਕਾ ਆਈਏਐਸ ਅਧਿਕਾਰੀਆਂ ਕੁਲਦੀਪ ਸਿੰਘ ਵੈਦ ਅਤੇ ਡਾ. ਅਮਰ ਸਿੰਘ ਸ਼ਾਮਲ ਨੂੰ ਕ੍ਰਮਵਾਰ ਰਾਖਵੇਂ ਹਲਕੇ ਗਿੱਲ ਅਤੇ ਰਾਏਕੋਟ ਤੋਂ ਟਿਕਟ ਦਿੱਤੀ ਗਈ ਹੈ। ਕੁਲਦੀਪ ਸਿੰਘ ਵੈਦ ਨੇ ਕੁਝ ਦਿਨ ਪਹਿਲਾਂ ਹੀ ਮੋਗਾ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਇਸ ਨਾਲ ਪਾਇਲ ਹਲਕੇ ਤੋਂ ਲਖਵੀਰ ਸਿੰਘ ਲੱਖਾ ਅਤੇ ਬੱਸੀ ਪਠਾਣਾ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਟਿਕਟ ਦਿੱਤੀ ਗਈ ਹੈ, ਜਦੋਂਕਿ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਆਪਣੇ ਲੜਕੇ ਨੂੰ ਇੱਥੋਂ ਟਿਕਟ ਦਿਵਾਉਣਾ ਚਾਹੁੰਦੇ ਸਨ।
ਪਹਿਲੀ ਸੂਚੀ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਹਲਕੇ ਤੋਂ ਪਹਿਲਾਂ ਵਾਂਗ ਮੈਦਾਨ ਵਿੱਚ ਡਟਣਗੇ। ਗੁਰਦਾਸਪੁਰ ਦੇ ਦਸ ਵਿਧਾਨ ਸਭਾ ਹਲਕਿਆਂ ਵਿੱਚੋਂ ਛੇ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਿਹ ਜੰਗ ਬਾਜਵਾ ਨੂੰ ਕਾਦੀਆਂ ਤੋਂ ਟਿਕਟ ਦਿੱਤੀ ਗਈ ਹੈ। ਦੀਨਾਨਗਰ ਤੋਂ ਅਰੁਣਾ ਚੌਧਰੀ, ਬਟਾਲਾ ਤੋਂ ਅਸ਼ਵਨੀ ਸੇਖੜੀ, ਹਰਗੋਬਿੰਦਪੁਰ ਤੋਂ ਬਲਵਿੰਦਰ ਸਿੰਘ ਲਾਡੀ, ਫਤਿਹਗੜ੍ਹ ਚੂੜੀਆਂ ਤੋਂ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਡੇਰਾ ਬਾਬਾ ਨਾਨਕ ਤੋਂ ਸੀਨੀਅਰ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਗਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

Read Full Article
    ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

Read Full Article
    ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

Read Full Article
    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

Read Full Article
    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

Read Full Article
    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article