ਕਾਂਗਰਸ ਨੇ ਸਚਿਨ ਪਾਇਲਟ ਨੂੰ ਰਾਜਸਥਾਨ ਦੇ ਡਿਪਟੀ ਸੀਐਮ ਦੇ ਅਹੁਦੇ ਤੋਂ ਹਟਾਇਆ

95
Share

ਜੈਪੁਰ, 14 ਜੁਲਾਈ (ਪੰਜਾਬ ਮੇਲ)- ਸਚਿਨ ਪਾਇਲਟ ਨੂੰ ਰਾਜਸਥਾਨ ਦੇ ਡਿਪਟੀ ਸੀਐਮ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਗੋਵਿੰਦ ਸਿੰਘ ਨੂੰ ਰਾਜਸਥਾਨ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਫੈਸਲਾ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਲਿਆ ਗਿਆ। ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਵ ਸਿੰਘ ਸੁਰਜੇਵਾਲਾ ਨੇ ਇਹ ਜਾਣਕਾਰੀ ਦਿੱਤੀ ਹੈ। ਦਰਅਸਲ ਸਚਿਨ ਪਾਇਲਟ ਤੇ ਉਸ ਦੇ ਸਮਰਥਕ ਵਿਧਾਇਕ ਦਲ ਦੀ ਬੈਠਕ ‘ਚ ਨਹੀਂ ਪਹੁੰਚੇ।
ਕਾਂਗਰਸ ਤੇ ਆਜ਼ਾਦ ਉਮੀਦਵਾਰਾਂ ਦੇ ਕੁਲ 102 ਵਿਧਾਇਕ ਮੀਟਿੰਗ ਵਿੱਚ ਪਹੁੰਚੇ ਤੇ ਸਰਬਸੰਮਤੀ ਨਾਲ ਸਚਿਨ ਪਾਇਲਟ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੀ ਮੰਗ ਕੀਤੀ। ਮੀਟਿੰਗ ਵਿੱਚ ਇਹ ਵੀ ਪਾਸ ਕੀਤਾ ਗਿਆ ਕਿ ਸਚਿਨ ਪਾਇਲਟ ਤੇ ਮੀਟਿੰਗ ਤੋਂ ਗਾਇਬ ਹੋਏ ਵਿਧਾਇਕਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।

Share