PUNJABMAILUSA.COM

ਕਾਂਗਰਸ ਪੰਜਾਬ ’ਚ ਨੌਜਵਾਨਾਂ ਨੂੰ 40 ਤੋਂ ਵੱਧ ਟਿਕਟਾਂ ਦੇਵਾਂਗੀ: ਰਾਹੁਲ

ਕਾਂਗਰਸ ਪੰਜਾਬ ’ਚ ਨੌਜਵਾਨਾਂ ਨੂੰ 40 ਤੋਂ ਵੱਧ ਟਿਕਟਾਂ ਦੇਵਾਂਗੀ: ਰਾਹੁਲ

ਕਾਂਗਰਸ ਪੰਜਾਬ ’ਚ  ਨੌਜਵਾਨਾਂ ਨੂੰ 40 ਤੋਂ ਵੱਧ ਟਿਕਟਾਂ ਦੇਵਾਂਗੀ: ਰਾਹੁਲ
April 16
21:13 2016

rahul
ਚੰਡੀਗੜ੍ਹ, 16 ਅਪਰੈਲ (ਪੰਜਾਬ ਮੇਲ)- ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਭਾਵ ਨੂੰ ਖੁੰਡਾ ਕਰਨ ਲਈ ਐਲਾਨ ਕੀਤਾ ਹੈ ਕਿ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਨੌਜਵਾਨਾਂ ਨੂੰ 40 ਤੋਂ 45 ਟਿਕਟਾਂ ਦੇਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਹੀ ਬਣੇਗੀ ਤੇ ਪਾਰਟੀ ਚੋਣਾਂ ਤੋਂ ਛੇ ਮਹੀਨੇ ਪਹਿਲਾਂ ਟਿਕਟਾਂ ਦਾ ਐਲਾਨ ਕਰ ਦੇਵੇਗੀ। ਅੱਜ ਉਨ੍ਹਾਂ ਜ਼ੀਰਕਪੁਰ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਆਏ ਪਾਰਟੀ ਵਰਕਰਾਂ ਦੀ ਕਰੀਬ ਤਿੰਨ ਘੰਟਿਆਂ ਤੱਕ ਗੱਲ ਸੁਣੀ। ਉਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਸਮੇਂ ਕਿਹਾ ਕਿ ਨਸ਼ਿਆਂ ਨੇ ਸੂਬੇ ਦੇ ਨੌਜਵਾਨਾਂ ਦੀ ਵੱਡੇ ਪੱਧਰ ’ਤੇ ਤਬਾਹੀ ਕੀਤੀ ਹੈ ਤੇ ਅਕਾਲੀ-ਭਾਜਪਾ ਸਰਕਾਰ ਨੇ ਨਸ਼ਿਆਂ ਦੇ ਮੁੱਦੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ। ਕਾਂਗਰਸ ਸਰਕਾਰ ਬਣਨ ਪਿਛੋਂ ਇਸ ਮਾਮਲੇ ਨੂੰ ਬਹੁਤ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਪਹਿਲਾਂ ਜਦੋਂ ਇਹ ਮਾਮਲਾ ਉਭਾਰਿਆ ਸੀ ਤਾਂ ਅਕਾਲੀ-ਭਾਜਪਾ ਸਰਕਾਰ ਨੇ ਕਿਹਾ ਕਿ ਸੀ ਕਿ ਸੂਬੇ ਦਾ ਨਿਰਾਦਰ ਕੀਤਾ ਗਿਆ ਹੈ। ਉਨ੍ਹਾਂ ਕਿਹਾ,‘ਪੰਜਾਬ ਦਾ ਕੋਈ ਨਿਰਾਦਰ ਨਹੀਂ ਕਰ ਸਕਦਾ ਮੇਰੇ ਦਿਲ ਵਿੱਚ ਪੰਜਾਬ ਲਈ ਖਾਸ ਸਥਾਨ ਹੈ।’
ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਬਾਅਦ ਸੂਬੇ ਦੀ ਕਿਸਾਨੀ ਦਾ ਸੰਕਟ, ਸਨਅਤਾਂ ਦਾ ਸੂਬੇ ਵਿੱਚੋਂ ਬਾਹਰ ਜਾਣਾ ਅਤੇ ਕੈਂਸਰ ਵਰਗੇ ਮੁੱਦੇ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਰਾਜ ਦੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨੀ ਦੀ ਹਾਲਤ ਖ਼ਰਾਬ ਹੋਈ ਹੈ ਤੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ।
ਸ੍ਰੀ ਗਾਂਧੀ ਨੇ ਕਿਹਾ ਕਿ ਵਰਕਰਾਂ ਦਾ ਮਾਣ-ਸਨਮਾਨ ਤੇ ਸੁਣਵਾਈ ਯਕੀਨੀ ਬਣਾਈ ਜਾਵੇਗੀ। ਸੂਬੇ ਵਿੱਚ ਆਮ ਆਦਮੀ ਪਾਰਟੀ ਬਾਰੇ ਉਨ੍ਹਾਂ ਕਿਹਾ ਕਿ ਜੇ ਕਾਂਗਰਸ ਦੇ ਆਗੂਆਂ ਨੇ ਵਰਕਰਾਂ ਦੀ ਅਥਾਹ ਸ਼ਕਤੀ ਦੀ ਠੀਕ ਢੰਗ ਨਾਲ ਵਰਤੋਂ ਕੀਤੀ ਤਾਂ ਪਾਰਟੀ ਅਰਾਮ ਨਾਲ ਵਿਧਾਨ ਸਭਾ ਚੋਣਾਂ ਜਿੱਤੇਗੀ। ਦਿੱਲੀ ਨਾਲੋਂ ਪੰਜਾਬ ਦੀ ਸਥਿਤੀ ਬਿਲਕੁਲ ਵੱਖਰੀ ਹੈ। ਉਥੇ ਕਾਂਗਰਸ ਸੱਤਾ ਵਿੱਚ ਸੀ ਤੇ ਪੰਜਾਬ ਵਿੱਚ ਵਿਰੋਧੀ ਧਿਰ ਹੈ।
ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼ਕੀਲ ਅਹਿਮਦ, ਚੋਣ ਪ੍ਰਚਾਰ ਕਮੇਟੀ ਦੀ ਇੰਚਾਰਜ ਅੰਬਿਕਾ ਸੋਨੀ, ਰਾਜਿੰਦਰ ਕੌਰ ਭੱਠਲ, ਪੰਜਾਬ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ, ਕਾਂਗਰਸ ਵਿਧਾਇਕ ਦਲ ਦੇ ਨੇਤਾ ਚਰਨਜੀਤ ਚੰਨੀ ਤੇ ਸਾਬਕਾ ਨੇਤਾ ਸੁਨੀਲ ਜਾਖੜ, ਲੋਕ ਸਭਾ ਮੈਂਬਰ ਰਵਨੀਤ ਬਿੱਟੂ, ਵਿਜੇਇੰਦਰ ਸਿੰਗਲਾ, ਸਾਧੂ ਸਿੰਘ ਧਰਮਸੋਤ ਤੇ ਕੁਝ ਹੋਰ ਆਗੂ ਹਾਜ਼ਰ ਸਨ। ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਦਾਅਵਾ ਕੀਤਾ ਕਿ ਅੱਜ ਦਾ ਸੰਵਾਦ ਬਹੁਤ ਵਧੀਆ ਰਿਹਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article