PUNJABMAILUSA.COM

ਕਾਂਗਰਸ ਵੱਲੋਂ ਉਮੀਦਵਾਰਾਂ ਦੇ ਐਲਾਨ ‘ਚ ਦੇਰੀ ਕਾਰਨ ਚੋਣ ਪ੍ਰਚਾਰ ਪਛੜਿਆ

ਕਾਂਗਰਸ ਵੱਲੋਂ ਉਮੀਦਵਾਰਾਂ ਦੇ ਐਲਾਨ ‘ਚ ਦੇਰੀ ਕਾਰਨ ਚੋਣ ਪ੍ਰਚਾਰ ਪਛੜਿਆ

ਕਾਂਗਰਸ ਵੱਲੋਂ ਉਮੀਦਵਾਰਾਂ ਦੇ ਐਲਾਨ ‘ਚ ਦੇਰੀ ਕਾਰਨ ਚੋਣ ਪ੍ਰਚਾਰ ਪਛੜਿਆ
January 04
09:58 2017

congress-flag
ਕਾਂਗਰਸ ਦੀ ਬਿਹਤਰ ਹੋ ਰਹੀ ਸਥਿਤੀ ‘ਤੇ ਲੱਗੀ ਰੋਕ
ਚੰਡੀਗੜ੍ਹ, 4 ਜਨਵਰੀ(ਪੰਜਾਬ ਮੇਲ)- ਕਾਂਗਰਸ ਪਾਰਟੀ ਵੱਲੋਂ 40 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਐਲਾਨ ਵਿਚ ਕੀਤੀ ਜਾ ਰਹੀ ਦੇਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੁਆਰਾ ਕਾਂਗਰਸ ਉਮੀਦਵਾਰਾਂ ਦੀ ਚੋਣ ਲਈ ਇੱਕ ਮਹੀਨੇ ਤੋਂ ਰਾਜਧਾਨੀ ਦਿੱਲੀ ‘ਚ ਡੇਰਾ ਲਾਉਣ ਕਰ ਕੇ ਕਾਂਗਰਸ ਪਾਰਟੀ ਦੀ ਪ੍ਰਚਾਰ ਮੁਹਿੰਮ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਮੁਕਾਬਲੇ ਪੱਛੜੀ ਹੈ, ਪਰ ਭਾਜਪਾ ਮੁਕਾਬਲੇ ਅੱਗੇ ਹੈ। ਕਾਂਗਰਸ ਪਾਰਟੀ ਦੇ ਚੋਣ ਰਣਨੀਤੀਕਾਰ ਪ੍ਰਸ਼ਾਤ ਕਿਸ਼ੋਰ ਦੀ ਟੀਮ ਨੇ ਹਲਕੇ ‘ਚ ਕੈਪਟਨ, ਹਰ ਘਰ ਨੂੰ ਇਕ ਨੌਕਰੀ ਜਾਂ ਬੇਰੁਜ਼ਗਾਰੀ ਭੱਤਾ ਦੇਣ, ਨੌਜਵਾਨਾਂ ਨੂੰ ਮੁਫਤ ਮੋਬਾਈਲ ਫੋਨ, ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਅਤੇ ਕੁਰਕੀ ‘ਤੇ ਰੋਕ ਲਾਉਣ ਆਦਿ ਐਲਾਨਾਂ ਰਾਹੀਂ ਵੱਡੀ ਗਿਣਤੀ ਲੋਕਾਂ ਨਾਲ ਸੰਪਰਕ ਕੀਤਾ ਹੈ।
ਇਸ ਟੀਮ ਨੇ ਸੂਬੇ ਦੇ 60 ਲੱਖ ਲੋਕਾਂ ਜਿਨ੍ਹਾਂ ਵਿਚ ਵੱਡੀ ਗਿਣਤੀ ਨੌਜਵਾਨਾਂ ਦੀ ਹੈ, ਨਾਲ ਲਗਾਤਾਰ ਸੰਪਰਕ ਕਾਇਮ ਕੀਤਾ ਹੋਇਆ ਹੈ ਤੇ ਇਸ ਸੰਪਰਕ ਮੁਹਿੰਮ ਨੇ ਕਾਂਗਰਸ ਨੂੰ ਦੂਜੀਆਂ ਪਾਰਟੀਆਂ ਦੇ ਮੁਕਾਬਲੇ ਬਿਹਤਰ ਸਥਿਤੀ ਵਿਚ ਪਹੁੰਚ ਦਿੱਤਾ ਸੀ। ਪਰ ਟਿਕਟਾਂ ਦੀ ਵੰਡ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਇਕ ਮਹੀਨੇ ਤੋਂ ਦਿੱਲੀ ਡੇਰੇ ਲਾਏ ਹੋਏ ਹਨ। ਇਸ ਕਰ ਕੇ ਕੈਪਟਨ ਸੂਬੇ ਦੇ ਸੀਨ ਤੋਂ ਇਕ ਤਰ੍ਹਾਂ ਗੈਰਹਾਜ਼ਰ ਹਨ। ਇਸ ਗੱਲ ਨੇ ਕਾਂਗਰਸ ਦੀ ਬਿਹਤਰ ਹੋ ਰਹੀ ਹਾਲਤ ‘ਤੇ ਰੋਕ ਲਾ ਦਿੱਤੀ ਹੈ। ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਨੇ ਜਿਹੜੇ 40 ਹਲਕਿਆਂ ਤੋਂ ਉਮੀਦਵਾਰਾਂ ਦਾ ਅਜੇ ਤਕ ਐਲਾਨ ਨਹੀਂ ਕੀਤਾ ਹੈ, ਉਨ੍ਹਾਂ ਵਿਚ ਵੀਹ ਤੋਂ ਪੱਚੀ ਹਲਕਿਆਂ ‘ਚ ਰੇੜਕਾ ਪੈਣਾ ਹੀ ਹੈ ਕਿਉਂਕਿ ਇਨ੍ਹਾਂ ਹਲਕਿਆਂ ਵਿਚ ਦੋ ਤੋਂ ਤਿੰਨ ਉਮੀਦਵਾਰ ਹਨ। ਕਾਂਗਰਸ ਪਾਰਟੀ ਜ਼ੋਰ ਲਾ ਕੇ ਵੀਹ ਪੱਚੀ ਹਲਕਿਆਂ ਵਿਚ ਬਾਗੀਆਂ ਨੂੰ ਮਨਾ ਲਵੇਗੀ ਪਰ ਫਿਰ ਦਸ ਤੋਂ ਪੰਦਰਾਂ ਹਲਕਿਆਂ ਵਿਚ ਬਾਗੀਆਂ ਨੂੰ ਮੈਦਾਨ ਵਿਚ ਡਟਣ ਤੋਂ ਰੋਕਣਾ ਬਹੁਤ ਮੁਸ਼ਕਲ ਕੰਮ ਹੋਵੇਗਾ। ਇਸ ਕਰ ਕੇ ਕਾਂਗਰਸ ਪਾਰਟੀ ਨੂੰ ਇਸ ਸਥਿਤੀ ਲਈ ਤਿਆਰ ਰਹਿਣਾ ਪਵੇਗਾ। ਪਰ ਇਸ ਵਾਰ ਇਕ ਹੋਰ ਗੱਲ ਵੀ ਤੈਅ ਹੈ ਕਿ ਸੂਬੇ ਵਿਚ ਬਹੁਪੱਖੀ ਮੁਕਾਬਲੇ ਹੋਣਗੇ ਤੇ ਅਜਿਹੀ ਸਥਿਤੀ ਵਿਚ ਬਾਗੀ ਉਮੀਦਵਾਰਾਂ ਹੱਥ ਬਹੁਤਾ ਕੁਝ ਲੱਗਣ ਵਾਲਾ ਨਹੀਂ ਹੈ।
ਬਹੁਤੇ ਸਾਰੇ ਹਲਕਿਆਂ ਵਿਚ ਸਥਾਪਤੀ ਵਿਰੋਧੀ ਰੁਝਾਨ ਹੈ ਤੇ ਇਸ ਹਾਲਤ ਵਿਚ ਲੋਕ ਉਸ ਪਾਰਟੀ, ਉਮੀਦਵਾਰ ਦੇ ਹੱਕ ਵਿਚ ਭੁਗਤਣਗੇ ਜਿਹੜਾ ਹਾਕਮ ਧਿਰ ਦੇ ਉਮੀਦਵਾਰ ਨੂੰ ਹਰਾਉਣ ਦੀ ਸਥਿਤੀ ਵਿਚ ਹੋਵੇਗਾ। ਇਸ ਕਰ ਕੇ ਆਜ਼ਾਦ ਉਮੀਦਵਾਰਾਂ ਦੇ ਪੱਲੇ ਬਹੁਤਾ ਕੁਝ ਪੈਣ ਵਾਲਾ ਨਹੀਂ ਜਾਪਦਾ।
ਕਾਂਗਰਸ ਨੇ ਬਹੁਤੇ ਸ਼ਹਿਰੀ ਜਾਂ ਭਾਜਪਾ ਨਾਲ ਮੁਕਾਬਲੇ ਵਾਲੇ ਹਲਕਿਆਂ ਵਿਚ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ ਪਰ ਦੂਜੇ ਪਾਸੇ ਭਾਜਪਾ ਨੇ ਵੀ ਆਪਣੇ ਉਮੀਦਵਾਰ ਅਜੇ ਤੱਕ ਨਹੀਂ ਐਲਾਨੇ ਤੇ ਇਸ ਕਰ ਕੇ ਇਨ੍ਹਾਂ ਹਲਕਿਆਂ ਵਿਚ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਨੂੰ ਚਿੰਤਾ ਘੱਟ ਹੈ। ਮਿਸਾਲ ਦੋ ਤੌਰ ‘ਤੇ ਪਠਾਣਕੋਟ ਦੇ ਤਿੰਨੇ ਹਲਕਿਆਂ ਤੋਂ ਨਾ ਕਾਂਗਰਸ ਨਾ ਹੀ ਭਾਜਪਾ ਨੇ ਉਮੀਦਵਾਰ ਐਲਾਨੇ ਹਨ। ਇਨ੍ਹਾਂ ਹਲਕਿਆਂ ਵਿਚ ਪਠਾਨਕੋਟ, ਭੋਆ ਅਤੇ ਸੁਜਾਨਪੁਰ ਸ਼ਾਮਲ ਹਨ। ਸਗੋਂ ਗੁਰਦਾਸਪੁਰ ਦੇ ਦੀਨਾਨਗਰ ਹਲਕੇ ਤੋਂ ਕਾਂਗਰਸ ਨੇ ਅਰੁਣਾ ਚੌਧਰੀ ਨੂੰ ਕਈ ਦਿਨ ਪਹਿਲਾਂ ਹੀ ਚੋਣ ਮੈਦਾਨ ਵਿਚ ਉਤਾਰ ਦਿਤਾ ਸੀ। ਇਸ ਕਰ ਕੇ ਉਹ ਪ੍ਰਚਾਰ ਵਿਚ ਆਪਣੇ ਵਿਰੋਧੀਆਂ ਨਾਲੋਂ ਅੱਗੇ ਨਿਕਲ ਚੁੱਕੀ ਹੈ। ਜਲੰਧਰ ਜ਼ਿਲ੍ਹੇ ਤੋਂ ਪਿਛਲੀ ਵਾਰ ਕਾਂਗਰਸ ਪਾਰਟੀ ਨੂੰ ਇੱਕ ਵੀ ਸੀਟ ਨਹੀਂ ਸੀ ਮਿਲੀ। ਇਸ ਵਾਰ ਜ਼ਿਲ੍ਹੇ ਵਿਚ ਪਿਛਲੀ ਵਾਰ ਨਾਲੋਂ ਸਥਿਤੀ ਕੁਝ ਬਿਹਤਰ ਹੈ ਪਰ ਉਮੀਦਵਾਰਾਂ ਦੇ ਐਲਾਨ ਵਿਚ ਦੇਰੀ ਕਾਰਨ ਸਾਰਾ ਕੰਮ ਕਾਜ ਰੁਕਿਆ ਪਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

Read Full Article
    EGPD INVESTIGATES AN APPARENT MURDER-SUICIDE

EGPD INVESTIGATES AN APPARENT MURDER-SUICIDE

Read Full Article
    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article