ਕਾਂਗਰਸ ਵੱਲੋਂ ਕਿਸਾਨਾਂ ਦੇ ਸਮਰਥਨ ’ਚ ਸੋਸ਼ਲ ਮੀਡੀਆ ਮੁਹਿੰਮ ਸ਼ੁਰੂ

74
Share

ਨਵੀਂ ਦਿੱਲੀ, 8 ਜਨਵਰੀ (ਪੰਜਾਬ ਮੇਲ)- ਕਾਂਗਰਸ ਨੇ ਸ਼ੁੱਕਰਵਾਰ ਨੂੰ 3 ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ’ਚ ਸੋਸ਼ਲ ਮੀਡੀਆ ਮੁਹਿੰਮ ਚਲਾਈ, ਜਿਸ ਤਹਿਤ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਅੰਦੋਲਨ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕਰਨ। ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ‘ਕਿਸਾਨ ਲਈ ਭਾਰਤ ਬੋਲੇ’ ਮੁਹਿੰਮ ਤਹਿਤ ਵੀਡੀਓ ਜਾਰੀ ਕਰਦਿਆਂ ਕਿਹਾ, ‘‘ਸ਼ਾਂਤਮਈ ਅੰਦੋਲਨ ਲੋਕਤੰਤਰ ਦਾ ਇਕ ਅਨਿੱਖੜਵਾਂ ਅੰਗ ਹੈ। ਸਾਡੇ ਕਿਸਾਨ ਭੈਣ ਭਰਾ ਜੋ ਅੰਦੋਲਨ ਕਰ ਰਹੇ ਹਨ, ਉਸ ਨੂੰ ਦੇਸ਼ ਦਾ ਸਮਰਥਨ ਮਿਲ ਰਿਹਾ ਹੈ। ਇਸ ਲਈ ਦੇਸ਼ ਵਾਸੀ ਇਕਸੁਰ ਵਿੱਚ ਅੰਦੋਲਨ ਦੇ ਹੱਕ ’ਚ ਆਵਾਜ਼ ਚੁੱਕਣ।’’

Share