PUNJABMAILUSA.COM

ਕਾਂਗਰਸ ਸਮੇਤ 12 ਤੋਂ ਵੱਧ ਵਿਰੋਧੀ ਪਾਰਟੀਆਂ ਨੇ ਭਾਜਪਾ ਨਾਲ ਲੜਨ ਲਈ ਮਿਲਾਏ ਹੱਥ

ਕਾਂਗਰਸ ਸਮੇਤ 12 ਤੋਂ ਵੱਧ ਵਿਰੋਧੀ ਪਾਰਟੀਆਂ ਨੇ ਭਾਜਪਾ ਨਾਲ ਲੜਨ ਲਈ ਮਿਲਾਏ ਹੱਥ

ਕਾਂਗਰਸ ਸਮੇਤ 12 ਤੋਂ ਵੱਧ ਵਿਰੋਧੀ ਪਾਰਟੀਆਂ ਨੇ ਭਾਜਪਾ ਨਾਲ ਲੜਨ ਲਈ ਮਿਲਾਏ ਹੱਥ
August 18
12:46 2017

ਨਵੀਂ ਦਿੱਲੀ, 18 ਅਗਸਤ (ਪੰਜਾਬ ਮੇਲ)-ਕਾਂਗਰਸ ਸਮੇਤ 12 ਤੋਂ ਵੱਧ ਵਿਰੋਧੀ ਪਾਰਟੀਆਂ ਨੇ ਭਾਜਪਾ ਖ਼ਿਲਾਫ਼ ਸਾਂਝੀ ਲੜਾਈ ਲੜਨ ਲਈ ਹੱਥ ਮਿਲਾ ਲਏ। ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਆਪਣੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ। ਵਿਰੋਧੀ ਧਿਰ ਦੀ ਏਕਤਾ ਦਾ ਮੰਚ ‘ਸਾਂਝੀ ਵਿਰਾਸਤ ਬਚਾਓ’ ਸੀ ਜਿਸ ਦੀ ਮੇਜ਼ਬਾਨੀ ਜਨਤਾ ਦਲ (ਯੂ) ਦੇ ਬਾਗ਼ੀ ਆਗੂ ਸ਼ਰਦ ਯਾਦਵ ਨੇ ਕੀਤੀ ਅਤੇ ਉਸ ’ਚ ਕਾਂਗਰਸ ਤੋਂ ਇਲਾਵਾ, ਸੀਪੀਐਮ, ਸੀਪੀਆਈ, ਸਮਾਜਵਾਦੀ ਪਾਰਟੀ, ਬਸਪਾ, ਆਰਜੇਡੀ, ਐਨਸੀਪੀ, ਨੈਸ਼ਨਲ ਕਾਨਫਰੰਸ, ਜਨਤਾ ਦਲ (ਐਸ) ਅਤੇ ਆਰਐਲਡੀ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਬੈਠਕ ’ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸੀਪੀਐਮ ਦੇ ਸੀਤਾਰਾਮ ਯੇਚੁਰੀ, ਸੀਪੀਆਈ ਦੇ ਡੀ ਰਾਜਾ ਅਤੇ ਨੈਸ਼ਨਲ ਕਾਨਫਰੰਸ ਦੇ ਫਾਰੂਕ ਅਬਦੁੱਲਾ ਹਾਜ਼ਰ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ,‘‘ਮੋਦੀ ਜੀ ਆਖਦੇ ਹਨ ਕਿ ਉਹ ਸਵੱਛ ਭਾਰਤ ਬਣਾਉਣਾ ਚਾਹੁੰਦੇ ਹਨ ਪਰ ਅਸੀਂ ‘ਸੱਚਾ ਭਾਰਤ’ ਚਾਹੁੰਦੇ ਹਾਂ।’’ ਉਨ੍ਹਾਂ ਕਿਹਾ ਕਿ ਆਰਐਸਐਸ ਹਰੇਕ ਸੰਸਥਾਨ ’ਚ ਆਪਣੇ ਲੋਕਾਂ ਨੂੰ ਭਰਤੀ ਕਰ ਰਹੀ ਹੈ ਕਿਉਂਕਿ ਉਹ ਜਾਣਦੇ ਹਨ ਕਿ ਸਿਰਫ਼ ਵਿਚਾਰਾਂ ਨਾਲ ਹੀ ਚੋਣਾਂ ਨਹੀਂ ਜਿੱਤੀਆਂ ਜਾ ਸਕਦੀਆਂ।
ਸ਼ਰਦ ਯਾਦਵ ਨੇ ਕਿਹਾ ਕਿ ਜੇਕਰ ਲੋਕ ਇਕਜੁੱਟ ਹੋ ਜਾਣ ਤਾਂ ਹਿਟਲਰ ਵੀ ਉਨ੍ਹਾਂ ਮੂਹਰੇ ਖੜ੍ਹਾ ਨਹੀਂ ਹੋ ਸਕਦਾ। ਸੀਪੀਐਮ ਦੇ ਸ੍ਰੀ ਯੇਚੁਰੀ ਨੇ ਕਿਹਾ ਕਿ ਦੇਸ਼ ਦੇ ਸੱਭਿਆਚਾਰਕ ਤਾਣੇ-ਬਾਣੇ ਨਾਲ ਛੇੜਖਾਨੀ ਕਰਕੇ ਭਾਰਤ ਨੂੰ ‘ਹਿੰਦੂ ਰਾਸ਼ਟਰ’ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਂਗਰਸ ਆਗੂ ਅਹਿਮਦ ਪਟੇਲ ਨੇ ਸ਼ਰਦ ਯਾਦਵ ਨੂੰ ਸਰਕਾਰ ਨਾਲ ਲੜਨ ਲਈ ਕਾਰਜ ਯੋਜਨਾ ਤਿਆਰ ਕਰਨ ਲਈ ਕਿਹਾ। ਉਧਰ ਭਾਜਪਾ ਆਗੂ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਵਿਰਾਸਤ ਨੂੰ ਸੰਭਾਲਣ ਦੀਆਂ ਗੱਲਾਂ ਹੋ ਰਹੀਆਂ ਹਨ ਪਰ ਕੇਰਲਾ ’ਚ ਸੀਪੀਐਮ ਵਰਕਰਾਂ ਵੱਲੋਂ ਆਰਐਸਐਸ ਵਰਕਰ ਦੀ ਸ਼ਰੇਆਮ ਹੱਤਿਆ ਕਰ ਦਿੱਤੀ ਜਾਂਦੀ ਹੈ, ਇਹ ਕਿਹੋ ਜਿਹੀ ਵਿਰਾਸਤ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article