PUNJABMAILUSA.COM

ਕਾਂਗਰਸ ਸਰਕਾਰ ਵਲੋਂ ਸੂਬਾਈ ਪੁਲਿਸ ਦੇ ਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ!

ਕਾਂਗਰਸ ਸਰਕਾਰ ਵਲੋਂ ਸੂਬਾਈ ਪੁਲਿਸ ਦੇ ਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ!

ਕਾਂਗਰਸ ਸਰਕਾਰ ਵਲੋਂ ਸੂਬਾਈ ਪੁਲਿਸ ਦੇ ਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ!
December 31
08:40 2017

ਜਲੰਧਰ, 31 ਦਸੰਬਰ (ਪੰਜਾਬ ਮੇਲ)- ਪੰਜਾਬ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਸੂਬਾਈ ਪੁਲਿਸ ਦੇ ਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ ਜਲਦੀ ਹੀ ਦਿੱਤਾ ਜਾ ਸਕਦਾ ਹੈ। ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਲਿਖਤੀ ਪ੍ਰੀਖਿਆ ਪਾਸ ਨਾ ਕਰਨ ਵਾਲੇ ਪੁਲਿਸ ਦੇ ਜਵਾਨਾਂ ਨੂੰ ਵੀ ਤਰੱਕੀ ਮਿਲ ਸਕੇਗੀ। ਇਸ ਲਈ ਜਲਦੀ ਹੀ ਨਿਯਮਾਂ ‘ਚ ਸੋਧ ਵੀ ਕੀਤੀ ਜਾ ਸਕਦੀ ਹੈ। ਗ੍ਰਹਿ ਵਿਭਾਗ ਇਸ ਸਮੇਂ ਕੈਪਟਨ ਅਮਰਿੰਦਰ ਸਿੰਘ ਕੋਲ ਹੈ। ਸੂਬਾਈ ਪੁਲਿਸ ਦੇ ਕਈ ਜਵਾਨਾਂ ਨੂੰ ਇਸ ਲਈ ਤਰੱਕੀਆਂ ਨਹੀਂ ਮਿਲ ਸਕੀਆਂ ਕਿਉਂਕਿ ਉਨ੍ਹਾਂ ਲਿਖਤੀ ਪ੍ਰੀਖਿਆ ਪਾਸ ਨਹੀਂ ਕੀਤੀ ਸੀ।
ਪੰਜਾਬ ਪੁਲਿਸ ਵਲੋਂ ਨਵੀਂ ਖਰੜਾ ਨੀਤੀ ਅਧੀਨ ਕਈ ਅਹਿਮ ਤਬਦੀਲੀਆਂ ਪੁਲਿਸ ਦੇ ਜਵਾਨਾਂ ਨੂੰ ਮਿਲਣ ਵਾਲੀ ਤਰੱਕੀ ਨੂੰ ਲੈ ਕੇ ਕੀਤੀਆਂ ਜਾਣੀਆਂ ਹਨ। ਇਹ ਨਵੀਂ ਨੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਚਾਰ ਅਧੀਨ ਹੈ। ਜੇ ਨਵੀਂ ਨੀਤੀ ਨੂੰ ਮੁੱਖ ਮੰਤਰੀ ਵਲੋਂ ਪ੍ਰਵਾਨਗੀ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਉਹ ਪੁਲਿਸ ਕਾਂਸਟੇਬਲ, ਜਿਨ੍ਹਾਂ ਦਾ ਸਰਵਿਸ ਰਿਕਾਰਡ ਵਧੀਆ ਹੋਵੇਗਾ ਤੇ ਜਿਨ੍ਹਾਂ ਦੀ ਏ. ਸੀ. ਆਰ. ਵੀ ਚੰਗੀ ਹੋਵੇਗੀ, ਨੂੰ ਬਿਨਾਂ ਪ੍ਰੀਖਿਆ ਪਾਸ ਕੀਤੇ ਹੀ ਤਰੱਕੀ ਮਿਲ ਸਕੇਗੀ। ਨਵੀਂ ਨੀਤੀ ‘ਚ ਇਹ ਵਿਵਸਥਾ ਵੀ ਕੀਤੀ ਜਾ ਰਹੀ ਹੈ ਕਿ 35 ਸਾਲ ਦੀ ਸੇਵਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਇੰਸਪੈਕਟਰ ਬਣਾ ਦਿੱਤਾ ਜਾਏ।
ਪ੍ਰਸਤਾਵਿਤ ਨੀਤੀ ਮੁਤਾਬਿਕ ਜੇ 6 ਸਾਲ ਤੋਂ ਬਾਅਦ ਵੀ ਕੋਈ ਕਾਂਸਟੇਬਲ ਲਿਖਤੀ ਪ੍ਰੀਖਿਆ ਪਾਸ ਕਰਨ ‘ਚ ਅਸਫਲ ਰਹਿੰਦਾ ਹੈ, ਤਾਂ ਵੀ ਉਸ ਨੂੰ ਹੈੱਡ ਕਾਂਸਟੇਬਲ ਬਣਾਉਣ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। 24 ਸਾਲ ਦੀ ਸੇਵਾ ਕਰਨ ਵਾਲੇ ਮੁਲਾਜ਼ਮ ਨੂੰ ਏ. ਐੱਸ. ਆਈ. ਬਣਾਇਆ ਜਾ ਸਕੇਗਾ। 30 ਤੋਂ 35 ਸਾਲ ਦੀ ਸੇਵਾ ਕਰਨ ਵਾਲਿਆਂ ਨੂੰ ਇੰਸਪੈਕਟਰ ਬਣਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਪੁਲਿਸ ਜਵਾਨਾਂ ਦੇ ਕਲਿਆਣ ਲਈ ਪ੍ਰੋਗਰਾਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੁਲਿਸ ਜਵਾਨਾਂ ਦਾ ਵਧੇਗਾ ਮਨੋਬਲ
ਜੇ ਕੈਪਟਨ ਅਮਰਿੰਦਰ ਸਿੰਘ ਨਵੀਂ ਨੀਤੀ ਨੂੰ ਪ੍ਰਵਾਨਗੀ ਦੇ ਦਿੰਦੇ ਹਨ ਤਾਂ ਇਸ ਨਾਲ ਪੁਲਿਸ ਦੇ ਜਵਾਨਾਂ ਦਾ ਮਨੋਬਲ ਵਧੇਗਾ ਤੇ ਨਾਲ ਹੀ ਪੁਲਿਸ ‘ਚ ਭਰਤੀ ਹੋਣ ਦੇ ਇੱਛੁਕ ਨੌਵਜਾਨ ਤੇਜ਼ੀ ਨਾਲ ਅੱਗੇ ਆਉਣਗੇ। ਕਾਂਸਟੇਬਲਾਂ ਲਈ ਇਸ ਸਮੇਂ ਬੀ-1 ਪ੍ਰੀਖਿਆ ਦਾ ਆਯੋਜਨ ਕੀਤਾ ਜਾਂਦਾ ਹੈ। ਤਰੱਕੀਆਂ ਲਈ ਅਹੁਦੇ ਸੀਮਤ ਹੁੰਦੇ ਹਨ, ਇਸ ਲਈ ਲਿਖਤੀ ਪ੍ਰੀਖਿਆ ਬਹੁਤ ਔਖੀ ਹੁੰਦੀ ਹੈ। ਕਾਂਗਰਸ ਸਰਕਾਰ ਪੁਲਿਸ ਜਵਾਨਾਂ ਅੰਦਰ ਕਿਸੇ ਤਰ੍ਹਾਂ ਦੀ ਨਿਰਾਸ਼ਾ ਦੀ ਭਾਵਨਾ ਪੈਦਾ ਨਹੀਂ ਹੋਣ ਦੇਣਾ ਚਾਹੁੰਦੀ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article