PUNJABMAILUSA.COM

ਕਾਂਗਰਸ ਹਾਈਕਮਾਨ ਨੇ ਬਾਜਵਾ ਤੇ ਜਾਖੜ ਦੇ ਲਏ ਅਸਤੀਫ਼ੇ, ਕੈਪਟਨ ਲਈ ਰਾਹ ਸਾਫ਼

ਕਾਂਗਰਸ ਹਾਈਕਮਾਨ ਨੇ ਬਾਜਵਾ ਤੇ ਜਾਖੜ ਦੇ ਲਏ ਅਸਤੀਫ਼ੇ, ਕੈਪਟਨ ਲਈ ਰਾਹ ਸਾਫ਼

ਕਾਂਗਰਸ ਹਾਈਕਮਾਨ ਨੇ ਬਾਜਵਾ ਤੇ ਜਾਖੜ ਦੇ ਲਏ ਅਸਤੀਫ਼ੇ, ਕੈਪਟਨ ਲਈ ਰਾਹ ਸਾਫ਼
November 26
21:29 2015

vv
ਚੰਡੀਗੜ੍ਹ, 26 ਨਵੰਬਰ (ਪੰਜਾਬ ਮੇਲ)- ਪੰਜਾਬ ਕਾਂਗਰਸ ਵਿੱਚ ਫੇਰਬਦਲ ਦੀਆਂ ਲੰਬੇ ਸਮੇਂ ਤੋਂ ਜਾਰੀ ਚਰਚਾਵਾਂ ਨੂੰ ਵਿਰਾਮ ਦਿੰਦੇ ਹੋਏ ਕਾਂਗਰਸ ਹਾਈਕਮਾਨ ਨੇ ਪ੍ਰਤਾਪ ਸਿੰਘ ਬਾਜਵਾ ਤੇ ਵਿਧਾਨ ਸਭਾ ਅੰਦਰ ਵਿਰੋਧੀ ਧਿਰ ਦੇ ਆਗੂ ਸੁਨੀਲ ਜਾਖੜ ਦੇ ਅਸਤੀਫ਼ੇ ਮਨਜ਼ੂਰ ਕਰ ਲਏ ਹਨ। ਇਸ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਕਮਾਨ ਆਉਣ ਦੇ ਆਸਾਰ ਪੁਖ਼ਤਾ ਹੁੰਦੇ ਦਿਖਾਈ ਦੇ ਰਹੇ ਹਨ। ਗੌਰਤਲਬ ਹੈ ਕਿ ਹਾਈਕਮਾਨ ਦੇ ਹੁਕਮ ਅਨੁਸਾਰ ਦੋਵੇਂ ਆਗੂਆਂ ਨੇ ਆਪੋ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਸਨ। ਨਵੇਂ ਅਹੁਦੇਦਾਰਾਂ ਦਾ ਐਲਾਨ ਅਗਲੇ ਇੱਕ ਦੋ ਦਿਨਾਂ ਵਿੱਚ ਹੋਣ ਦੀ ਸੰਭਾਵਨਾ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼ਕੀਲ ਅਹਿਮਦ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਸੂਤਰਾਂ ਅਨੁਸਾਰ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਤਿੰਨ ਮੀਟਿੰਗਾਂ ਹੋਈਆਂ। 24 ਨਵੰਬਰ ਦੀ ਮੀਟਿੰਗ ਵਿੱਚ ਅੰਤਿਮ ਫੈ਼ਸਲਾ ਹੋ ਗਿਆ ਸੀ ਅਤੇ ਉਸ ਦੇ ਅਾਧਾਰ ਉੱਤੇ ਹੀ ਸ੍ਰੀ ਬਾਜਵਾ ਤੇ ਸ੍ਰੀ ਜਾਖੜ ਤੋਂ ਅਸਤੀਫ਼ਾ ਲੈ ਲਿਆ ਗਿਆ। ਸ਼ਕੀਲ ਅਹਿਮਦ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦੋਵਾਂ ਦੇ ਅਸਤੀਫੇ ਮਨਜ਼ੂਰ ਕਰ ਲਏ ਹਨ ਅਤੇ ਅਗਲੇ ਇੱਕ ਦੋ ਦਿਨਾਂ ਅੰਦਰ ਨਵੇਂ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਨੂੰ ਪ੍ਰਧਾਨਗੀ ਸੌਂਪਣ ਜਾਂ ਵਿਧਾਨ ਸਭਾ ਚੋਣਾਂ ਲਈ ਚੋਣ ਮੁਹਿੰਮ ਕਮੇਟੀ ਦਾ ਚੇਅਰਮੈਨ ਬਣਾਉਣ ਬਾਰੇ ਉਨ੍ਹਾਂ ਕਿਹਾ ਕਿ ਸਾਰੇ ਪੱਖਾਂ ਉੱਤੇ ਵਿਚਾਰ ਹੋ ਰਿਹਾ ਹੈ ਅਤੇ ਅਗਲੇ ਦਿਨਾਂ ਵਿੱਚ ਇਸ ਦਾ ਐਲਾਨ ਹੋ ਜਾਵੇਗਾ।
ਅਮਰਿੰਦਰ ਸਿੰਘ ਲੰਬੇ ਸਮੇਂ ਤੋਂ ਖ਼ੁਦ ਚੋਣ ਮੁਹਿੰਮ ਕਮੇਟੀ ਦੇ ਮੁਖੀ ਅਤੇ ਆਪਣੇ ਖਾਸ ਸੁਨੀਲ ਜਾਖੜ ਨੂੰ ਪ੍ਰਧਾਨ ਅਤੇ ਲਾਲ ਸਿੰਘ ਨੂੰ ਵਿਧਾਇਕ ਦਲ ਦਾ ਆਗੂ ਬਣਾਉਣ ਦੀ ਤਜਵੀਜ਼ ਉੱਤੇ ਜ਼ੋਰ ਦਿੰਦੇ ਆ ਰਹੇ ਹਨ। ਜਾਣਕਾਰੀ ਮੁਤਾਬਕ ਕਾਂਗਰਸ ਹਾਈਕਮਾਨ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਆਗੂਆਂ ਨੂੰ ਵੀ ਸਨਮਾਨਜਨਕ ਸਥਾਨ ਦੇਣ ਅਤੇ ਸ਼ਕਤੀਆਂ ਦਾ ਸਮਤੋਲ ਬਣਾਈ ਰੱਖਣ ਲਈ ਅਮਰਿੰਦਰ ਸਿੰਘ ਉੱਤੇ ਸਭ ਕੁੱਝ ਛੱਡਣ ਦੇ ਰੌਅ ਵਿੱਚ ਨਹੀਂ ਹੈ। ਇਸ ਲਈ ਵੱਖ ਵੱਖ ਵਰਗਾਂ ਹਿੰਦੂ, ਦਲਿਤ, ਮਹਿਲਾ, ਪਛੜਿਆ ਵਰਗ ਆਦਿ ਨੂੰ ਨੁਮਾਇੰਦਗੀ ਦੇਣ ਲਈ ਇੱਕ ਤੋਂ ਵੱਧ ਕਾਰਜਕਾਰੀ ਪ੍ਰਧਾਨ ਵੀ ਲਾਏ ਜਾਣ ਦੀ ਸੰਭਾਵਨਾ ਹੈ। ਹਾਈਕਮਾਨ ਕਈ ਆਗੂਆਂ ਉੱਤੇ ਅਾਧਾਰਤ ਇੱਕ ਸਮੂਹਿਕ ਟੀਮ ਉਭਾਰ ਕੇ ਅਤੇ ਟਿਕਟਾਂ ਦੀ ਵੰਡ ਸਮੇਂ ਜ਼ਿਆਦਾ ਅਧਿਕਾਰ ਆਪਣੇ ਹੱਥ ਵਿੱਚ ਰੱਖ ਕੇ ਬਾਕੀ ਆਗੂਆਂ ਨਾਲ ਵਿਤਕਰਾ ਨਾ ਹੋਣ ਦਾ ਭਰੋਸਾ ਦਿਵਾ ਸਕਦੀ ਹੈ।
ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਬਾਅਦ ਬਹਿਬਲ ਕਾਂਡ ਵਿੱਚ ਪੁਲੀਸ ਗੋਲੀ ਨਾਲ ਮਾਰੇ ਗਏ ਦੋ ਨੌਜਵਾਨਾਂ ਅਤੇ ਖ਼ੁਦਕੁਸ਼ੀ ਪੀੜਤ ਕਿਸਾਨ ਪਰਿਵਾਰਾਂ ਨੂੰ ਮਿਲਣ ਲਈ ਦੋ ਰੋਜ਼ਾ ਦੌਰੇ ਉੱਤੇ ਆਏ ਰਾਹੁਲ ਗਾਂਧੀ ਨੇ ਵੀ ਸੂਬੇ ਦੇ ਪ੍ਰਮੁੱਖ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਸਨ। ਅਮਰਿੰਦਰ ਸਿੰਘ ਨੇ ਇਕ ਸਮੇਂ ਰਾਹੁਲ ਉੱਤੇ ਸਿੱਧੇ ਹਮਲੇ ਵੀ ਬੋਲੇ ਪਰ ਪਿਛਲੇ ਕਾਫੀ ਦਿਨਾਂ ਤੋਂ ਉਹ ਪਾਰਟੀ ਮੀਤ ਪ੍ਰਧਾਨ ਦੀ ਤਾਰੀਫ਼ ਕਰਦੇ ਆ ਰਹੇ ਹਨ। ਰਾਹੁਲ ਨੇ ਵੀ ਇਹ ਮਹਿਸੂਸ ਕਰ ਲਿਆ ਲੱਗਦਾ ਹੈ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗੱਠਜੋੜ ਅਤੇ ਆਮ ਆਦਮੀ ਪਾਰਟੀ ਨਾਲ ਟੱਕਰ ਲੈਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਕਮਾਨ ਮਹੱਤਵਪੂਰਨ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article