PUNJABMAILUSA.COM

ਕਾਨਪੁਰ ’ਚ ਮਾਰੇ ਗਏ 127 ਸਿੱਖਾਂ ਦੇ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਸਰਕਾਰ ਨੂੰ ਨੋਟਿਸ ਜਾਰੀ

ਕਾਨਪੁਰ ’ਚ ਮਾਰੇ ਗਏ 127 ਸਿੱਖਾਂ ਦੇ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਸਰਕਾਰ ਨੂੰ ਨੋਟਿਸ ਜਾਰੀ

ਕਾਨਪੁਰ ’ਚ ਮਾਰੇ ਗਏ 127 ਸਿੱਖਾਂ ਦੇ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਸਰਕਾਰ ਨੂੰ ਨੋਟਿਸ ਜਾਰੀ
August 03
02:27 2017

* ਗੈਰਮਨੁੱਖੀ ਤਰੀਕੇ ਨਾਲ ਨਿਰਦੋਸ਼ ਮਾਰੇ ਗਏ ਸਿੱਖਾਂ ਦਾ ਕੋਈ ਕਸੂਰ ਨਹੀਂ ਸੀ: ਜੀ.ਕੇ.
ਨਵੀਂ ਦਿੱਲੀ, 2 ਅਗਸਤ (ਪੰਜਾਬ ਮੇਲ)- ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਨੇ ਅੱਜ 1984 ਸਿੱਖ ਕਤਲੇਆਮ ਦੌਰਾਨ ਯੂ.ਪੀ. ਦੇ ਕਾਨਪੁਰ ਵਿਖੇ ਮਾਰੇ ਗਏ 127 ਸਿੱਖਾਂ ਦੇ ਮਾਮਲੇ ’ਚ ਕੇਂਦਰ ਅਤੇ ਯੂ.ਪੀ. ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਭੋਗਲ ਵੱਲੋਂ ਦਾਇਰ ਕੀਤੀ ਗਈ ਲੋਕਹਿਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਦੀ ਤਿੰਨ ਮੈਂਬਰੀ ਬੈਂਚ ਨੇ ਉਕਤ ਆਦੇਸ਼ ਦਿੱਤਾ ਹੈ।
ਜਸਟਿਸ ਦੀਪਕ ਮਿਸ਼ਰਾ, ਜਸਟਿਸ ਅਮਿਤਾਵਾ ਰਾਇ ਅਤੇ ਜਸਟਿਸ ਏ.ਐਮ. ਖਨਵਿਲਕਰ ਨੇ ਸਿੱਖ ਕਤਲੇਆਮ ਨਾਲ ਸਬੰਧਿਤ ਤਿੰਨ ਮਾਮਲਿਆਂ ’ਤੇ ਸੁਣਵਾਈ ਕਰਨ ਦੌਰਾਨ ਪੀੜਤ ਪੱਖ ਦੇ ਵਕੀਲਾਂ ਦੀ ਦਲੀਲਾਂ ਨੂੰ ਧਿਆਨ ਨਾਲ ਸੁਣਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਮੇਟੀ ਪ੍ਰਧਾਨ ਜੀ.ਕੇ. ਨੇ. ਦਸਿਆ ਕਿ 1984 ਸਿੱਖ ਕਤਲੇਆਮ ਦੌਰਾਨ ਕਾਨਪੁਰ ਵਿੱਖੇ ਮਾਰੇ ਗਏ 127 ਸਿੱਖਾਂ ਸਣੇ ਲੁੱਟ ਅਤੇ ਅੱਗਜਨੀ ਦੇ ਹਜ਼ਾਰਾਂ ਮਾਮਲਿਆਂ ’ਚ 2800 ਤੋਂ ਵੱਧ ਐਫ.ਆਈ.ਆਰ. ਯੂ.ਪੀ. ’ਚ ਦਰਜ ਹੋਈਆਂ ਸਨ ਪਰ ਜਿਆਦਾਤਰ ਐਫ.ਆਈ.ਆਰ. ਨੂੰ ਯੂ.ਪੀ. ਪੁਲਿਸ ਨੇ ਖੁਦ ਹੀ ਬੰਦ ਕਰ ਦਿੱਤਾ ਸੀ।
ਜੀ.ਕੇ. ਨੇ ਦੱਸਿਆ ਕਿ ਥਾਣਾ ਬਜਰਿਆਂ ਅਤੇ ਨਜ਼ੀਰਾਬਾਦ ’ਚ ਦਰਜ਼ ਹੋਈਆਂ ਕੁਝ ਐਫ.ਆਈ.ਆਰ.ਨੂੰ ਮੁੜ੍ਹ ਖੋਲਣ ਅਤੇ ਮਾਮਲਿਆਂ ਦੀ ਪੜਤਾਲ ਐਸ.ਆਈ.ਟੀ. ਜਾਂ ਸੀ.ਬੀ.ਆਈ. ਤੋਂ ਕਰਵਾਉਣ ਦੀ ਕਮੇਟੀ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਸੀ। ਯੂ.ਪੀ. ਪੁਲਿਸ ਦੀ ਇਸ ਮਸਲੇ ’ਤੇ ਢਿੱਲੀ ਕਾਰਗੁਜਾਰੀ ਦਾ ਹਵਾਲਾ ਦਿੰਦੇ ਹੋਏ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨਮੰਤਰੀ, ਗ੍ਰਹਿ ਮਤਰੀ, ਅਤੇ ਯੂ.ਪੀ. ਦੇ ਮੁਖ ਮੰਤਰੀ ਨੂੰ ਅਕਾਲੀ ਦਲ ਦੇ ਸਾਂਸਦ ਸੁਖਦੇਵ ਸਿੰਘ ਢੀਂਡਸਾ ਦੇ ਮਾਰਫ਼ਤ ਪੱਤਰ ਵੀ ਭੇਜੇ ਗਏ ਸਨ ਪਰ ਕੋਈ ਕਾਰਵਾਈ ਨਾ ਹੋਣ ਕਰਕੇ ਸਾਨੂੰ ਸੁਪਰੀਮ ਕੋਰਟ ਜਾਣਾ ਪਿਆ।
ਜੀ.ਕੇ. ਨੇ ਅਫ਼ਸੋਸ ਪ੍ਰਗਟਾਇਆ ਕਿ 33 ਸਾਲ ਬਾਅਦ ਵੀ ਅਸੀਂ ਸਰਕਾਰਾਂ ਤੇ ਨਿਆਪਾਲਿਕਾ ਅੱਗੇ ਕਾਤਲਾਂ ਨੂੰ ਕਾਨੂੰਨੀ ਘੇਰੇ ਵਿਚ ਲਿਆਉਣ ਵਾਸਤੇ ਸਮਝਾਉਣ ਦੀਆਂ ਅਰਜੀਆਂ ਲਗਾਉਣ ਦਾ ਮਾਧਿਯਮ ਬਣੇ ਹੋਏ ਹਾਂਂ। ਜਦਕਿ ਗੈਰਮਨੁੱਖੀ ਤਰੀਕੇ ਨਾਲ ਨਿਰਦੋਸ਼ ਮਾਰੇ ਗਏ ਸਿੱਖਾਂ ਦਾ ਕੋਈ ਕਸੂਰ ਨਹੀਂ ਸੀ। ਜੀ.ਕੇ. ਨੇ ਹਰ ਹਾਲਤ ਵਿਚ ਕਾਤਲਾਂ ਦੇ ਖਿਲਾਫ਼ ਲੜਾਈ ਜਾਰੀ ਰੱਖਣ ਦਾ ਆਪਣਾ ਟੀਚਾ ਦੋਹਰਾਉਂਦੇ ਹੋਏ ਕਾਨਪੁਰ ਦੇ ਕਾਤਲਾਂ ਨੂੰ ਛੇਤੀ ਸਜਾਵਾਂ ਮਿਲਣ ਦੀ ਆਸ਼ ਜਤਾਈ। ਇਸ ਮੌਕੇ ਕਮੇਟੀ ਵੱਲੋਂ ਅਦਾਲਤ ’ਚ ਭੋਗਲ, ਕਾਨੂੰਨੀ ਵਿਭਾਗ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਅਤੇ ਐਡਵੋਕੇਟ ਪ੍ਰਸੁੰਨ ਕੁਮਾਰ ਪੇਸ਼ ਹੋਏ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article