PUNJABMAILUSA.COM

ਕਾਬੁਲ ’ਚ ਭਾਰਤੀ ਸਫ਼ਾਰਤਖ਼ਾਨੇ ਨੇੜੇ ਸ਼ਕਤੀਸ਼ਾਲੀ ਟਰੱਕ ਬੰਬ ਧਮਾਕਾ, 90 ਹਲਾਕ

ਕਾਬੁਲ ’ਚ ਭਾਰਤੀ ਸਫ਼ਾਰਤਖ਼ਾਨੇ ਨੇੜੇ ਸ਼ਕਤੀਸ਼ਾਲੀ ਟਰੱਕ ਬੰਬ ਧਮਾਕਾ, 90 ਹਲਾਕ

ਕਾਬੁਲ ’ਚ ਭਾਰਤੀ ਸਫ਼ਾਰਤਖ਼ਾਨੇ ਨੇੜੇ ਸ਼ਕਤੀਸ਼ਾਲੀ ਟਰੱਕ ਬੰਬ ਧਮਾਕਾ, 90 ਹਲਾਕ
May 31
10:05 2017

ਕਾਬੁਲ, 31 ਮਈ (ਪੰਜਾਬ ਮੇਲ)- ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਚ ਵਿਦੇਸ਼ੀ ਦੂਤਘਰਾਂ ਨੇੜਲੇ ਇਲਾਕੇ ’ਚ ਅੱਜ ਸਵੇਰੇ ਹੋਏ ਸ਼ਕਤੀਸ਼ਾਲੀ ਟਰੱਕ ਬੰਬ ਧਮਾਕੇ ’ਚ 90 ਵਿਅਕਤੀ ਹਲਾਕ ਅਤੇ 400 ਤੋਂ ਵੱਧ ਹੋਰ ਜ਼ਖ਼ਮੀ ਹੋ ਗਏ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਸੈਂਕੜੇ ਮੀਟਰ ਤਕ ਖਿੜਕੀਆਂ ਅਤੇ ਸ਼ੀਸ਼ੇ ਚੂਰ-ਚੂਰ ਹੋ ਗਏ। ਇਲਾਕੇ ’ਚ ਦੇਹਾਂ ਖਿੰਡਰੀਆਂ ਪਈਆਂ ਸਨ ਅਤੇ ਉਥੋਂ ਕਾਲਾ ਧੂੰਆਂ ਉਡਦਾ ਦਿਖਾਈ ਦੇ ਰਿਹਾ ਸੀ। ਧਮਾਕਾ ਜਰਮਨ ਦੂਤਾਵਾਸ ਤੋਂ ਮਸਾਂ ਕੁੱਝ ਦੂਰ ਹੋਇਆ। ਪ੍ਰਤੱਖਦਰਸ਼ੀਆਂ ਮੁਤਾਬਕ ਮੌਕੇ ’ਤੇ ਹਫੜਾ-ਦਫੜੀ ਫੈਲ ਗਈ।
ਮੁੱਢਲੀ ਜਾਣਕਾਰੀ ਅਨੁਸਾਰ ਫਿਦਾਈਨ ਟਰੱਕ ਚਲਾ ਰਿਹਾ ਸੀ ਅਤੇ ਉਸ ਨੇ ਧਮਾਕਾ ਕਰ ਦਿੱਤਾ। ਨਿਸ਼ਾਨੇ ਬਾਰੇ ਤੁਰੰਤ ਕੁੱਝ ਪਤਾ ਨਹੀਂ ਲੱਗ ਸਕਿਆ ਪਰ ਹਮਲੇ ਨੇ ਅਫ਼ਗਾਨਿਸਤਾਨ ’ਚ ਵੱਧ ਰਹੀ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਦਿੱਤੀ ਹੈ। ਕਈ ਘੰਟਿਆਂ ਬਾਅਦ ਵੀ ਧਮਾਕੇ ਵਾਲੀ ਥਾਂ ’ਤੇ ਐਂਬੂਲੈਂਸਾਂ ਸਨ ਕਿਉਂਕਿ ਰਾਹਤ ਕਾਮੇ ਮਲਬੇ ’ਚੋਂ ਲਾਸ਼ਾਂ ਕੱਢ ਰਹੇ ਸਨ। ਸਿਹਤ ਮੰਤਰਾਲੇ ਦੇ ਤਰਜਮਾਨ ਵਾਹੀਦ ਮਜਰੂਹ ਨੇ ਦੱਸਿਆ,‘‘ਬਦਕਿਸਮਤੀ ਨਾਲ ਮ੍ਰਿਤਕਾਂ ਦੀ ਗਿਣਤੀ 90 ਤਕ ਪਹੁੰਚ ਗਈ ਹੈ ਅਤੇ 400 ਤੋਂ ਵੱਧ ਜਣੇ ਜ਼ਖ਼ਮੀ ਹੋਏ ਹਨ ਜਿਨ੍ਹਾਂ ’ਚ ਕਈ ਮਹਿਲਾਵਾਂ ਅਤੇ ਬੱਚੇ ਸ਼ਾਮਲ ਹਨ।’’ ਉਸ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਮਲਬੇ ’ਚੋਂ ਹੋਰ ਲਾਸ਼ਾਂ ਕੱਢੀਆਂ ਜਾ ਰਹੀਆਂ ਹਨ। ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ, ਜਿਸ ਨੇ ਜ਼ਖ਼ਮੀਆਂ ਦੀ ਗਿਣਤੀ 320 ਦੱਸੀ ਹੈ, ਨੇ ਕਿਹਾ ਕਿ ਫਿਦਾਈਨ ਹਮਲਾਵਰ ਨੇ ਜ਼ੈਨਬਾਕ ਚੌਰਾਹੇ ’ਚ ਧਮਾਕਾਖੇਜ਼ ਸਮੱਗਰੀ ਨਾਲ ਭਰੇ ਵਾਹਨ ’ਚ ਸਵੇਰੇ ਸਾਢੇ 8 ਵਜੇ ਦੇ ਕਰੀਬ ਧਮਾਕਾ ਕੀਤਾ। ਉਨ੍ਹਾਂ ਇਕ ਬਿਆਨ ’ਚ ਕਿਹਾ ਕਿ 50 ਤੋਂ ਵੱਧ ਵਾਹਨ ਜਾਂ ਤਾਂ ਨਸ਼ਟ ਹੋ ਗਏ ਜਾਂ ਨੁਕਸਾਨੇ ਗਏ ਹਨ। ਮੰਤਰਾਲੇ ਨੇ ਕਾਬੁਲ ਵਾਸੀਆਂ ਨੂੰ ਖ਼ੂਨਦਾਨ ਕਰਨ ਲਈ ਕਿਹਾ ਹੈ।
ਭਾਰਤੀ ਸਫ਼ਾਰਤਖ਼ਾਨੇ ਦਾ ਅਮਲਾ ਸੁਰੱਖਿਅਤ
ਕਾਬੁਲ/ਨਵੀਂ ਦਿੱਲੀ: ਕਾਬੁਲ ਦੇ ਉੱਚ ਸੁਰੱਖਿਆ ਵਾਲੇ ਡਿਪਲੋਮੈਟਿਕ ਇਲਾਕੇ ’ਚ ਸ਼ਕਤੀਸ਼ਾਲੀ ਧਮਾਕੇ ਤੋਂ ਬਾਅਦ ਭਾਰਤੀ ਸਫ਼ਾਰਤਖ਼ਾਨੇ ਦਾ ਪੂਰਾ ਅਮਲਾ ਸੁਰੱਖਿਅਤ ਹੈ। ਉਂਜ ਇਮਾਰਤ ਨੂੰ ਕੁੱਝ ਨੁਕਸਾਨ ਜ਼ਰੂਰ ਪਹੁੰਚਿਆ ਹੈ। ਦਿੱਲੀ ’ਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਟਵੀਟ ਕਰ ਕੇ ਇਸ ਦੀ ਤਸਦੀਕ ਕੀਤੀ। ਕਾਬੁਲ ’ਚ ਭਾਰਤੀ ਸਫ਼ੀਰ ਮਨਪ੍ਰੀਤ ਵੋਹਰਾ ਨੇ ਦੱਸਿਆ ਕਿ ਸਫ਼ਾਰਤਖ਼ਾਨੇ ਤੋਂ ਕਰੀਬ 100 ਮੀਟਰ ਦੀ ਦੂਰੀ ’ਤੇ ਧਮਾਕਾ ਹੋਇਆ ਅਤੇ ਸਾਰਾ ਅਮਲਾ ਤੇ ਜਵਾਨ ਸੁਰੱਖਿਅਤ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਧਮਾਕੇ ਨਾਲ ਸਫ਼ਾਰਤਖ਼ਾਨੇ ਦੀ ਇਮਾਰਤ ਦੀਆਂ ਬਾਰੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ ਹਨ ਅਤੇ ਹੋਰ ਨੁਕਸਾਨ ਪਹੁੰਚਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੋ ਯੂਰੋਪ ਦੌਰੇ ਤਹਿਤ ਸਪੇਨ ’ਚ ਹਨ, ਨੇ ਟਵੀਟ ਕਰ ਕੇ ਹਮਲੇ ਦੀ ਨਿਖੇਧੀ ਕੀਤੀ।
ਉਨ੍ਹਾਂ ਕਿਹਾ ਕਿ ਭਾਰਤ ਹਰ ਤਰ੍ਹਾਂ ਦੇ ਅਤਿਵਾਦ ਨਾਲ ਸਿੱਝਣ ਲਈ ਅਫ਼ਗਾਨਿਸਤਾਨ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਅਤਿਵਾਦ ਦੀ ਹਮਾਇਤ ਕਰਨ ਵਾਲੀਆਂ ਤਾਕਤਾਂ ਨੂੰ ਹਰਾਉਣ ਦੀ ਲੋੜ ਹੈ। ਵਿਦੇਸ਼ ਮੰਤਰਾਲੇ ਵੱਲੋਂ ਸਖ਼ਤ ਸ਼ਬਦਾਂ ’ਚ ਕਿਹਾ ਗਿਆ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ’ਚ ਸਾਜ਼ਿਸ਼ਘਾੜਿਆਂ ਅਤੇ ਉਨ੍ਹਾਂ ਦੇ ਹਮਾਇਤੀਆਂ ਦਾ ਜ਼ਾਲਮੀ ਰਵੱਈਆ ਸਾਹਮਣੇ ਆ ਗਿਆ ਹੈ। ਭਾਰਤ ਨੇ ਅਫ਼ਗਾਨਿਸਤਾਨ ਸਰਕਾਰ, ਉਥੋਂ ਦੇ ਲੋਕਾਂ ਨੂੰ ਸਹਿਯੋਗ ਦੇਣ ਦੇ ਨਾਲ ਸਾਜ਼ਿਸ਼ਘਾੜਿਆਂ ਨੂੰ ਫੜਨ ਲਈ ਮੱਦਦ ਦੇਣ ਦੀ ਪੇਸ਼ਕਸ਼ ਕੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ