PUNJABMAILUSA.COM

ਕਾਫ਼ਲੇ ਵੱਲੋਂ ਕਰਵਾਏ ਗਏ ਕਵੀ ਦਰਬਾਰ ਨੂੰ ਭਰਵਾਂ ਹੁੰਗਾਰਾ

ਕਾਫ਼ਲੇ ਵੱਲੋਂ ਕਰਵਾਏ ਗਏ ਕਵੀ ਦਰਬਾਰ ਨੂੰ ਭਰਵਾਂ ਹੁੰਗਾਰਾ

ਕਾਫ਼ਲੇ ਵੱਲੋਂ ਕਰਵਾਏ ਗਏ ਕਵੀ ਦਰਬਾਰ ਨੂੰ ਭਰਵਾਂ ਹੁੰਗਾਰਾ
February 08
21:04 2016

Kafla Kavi Darbar 2016
ਟਰਾਂਟੋ, 8 ਫਰਵਰੀ (ਪੰਜਾਬ ਮੇਲ/ਗੁਰਦਾਸ ਮਿਨਹਾਸ) – “ਪੰਜਾਬੀ ਕਲਮਾਂ ਦਾ ਕਾਫ਼ਲਾ ਟਰਾਂਟੋ” ਵੱਲੋਂ 30 ਜਨਵਰੀ ਨੂੰ ਕਰਵਾਏ ਗਏ ਕਵੀ ਦਰਬਾਰ ਵਿੱਚ ਟਰਾਂਟੋ ਅਤੇ ਆਸ-ਪਾਸ ਦੇ ਸ਼ਹਿਰਾਂ ਤੋਂ ਬਹੁਤ ਸਾਰੇ ਕਵੀਆਂ ਨੇ ਭਾਗ ਲਿਆ ਅਤੇ ਨਵੇਂ ਸਾਲ ਦੇ ਇਸ ਪਹਿਲੇ ਪ੍ਰੋਗਰਾਮ ਨੂੰ ਹਸੀਨ ਮਾਹੌਲ ਪ੍ਰਦਾਨ ਕੀਤਾ। ਸਮਾਗਮ ਦੀ ਸ਼ੁਰੂਆਤ ਕਰਦਿਆਂ ਮੁੱਖ ਸੰਚਾਲਕ ਕੁਲਵਿੰਦਰ ਖਹਿਰਾ ਨੇ ਕਾਫ਼ਲੇ ਦੀ ਸੰਖੇਪ ਜਾਣਕਾਰੀ ਦਿੰਦਿਆਂ ਦੱਸਿਆ ਕਿ 1992 ਵਿੱਚ ਹੋਂਦ ਵਿੱਚ ਆਏ ਕਾਫ਼ਲੇ ਦਾ ਮਕਸਦ ਜਿੱਥੇ ਟਰਾਂਟੋ ਦੇ ਪੰਜਾਬੀ ਸਾਹਿਤ ਦੀ ਪਛਾਣ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਲਿਜਾਣਾ ਸੀ ਓਥੇ ਸਾਹਿਤ ਦੇ ਸਮਾਜੀ ਮਸਲਿਆਂ ਪ੍ਰਤੀ ਫ਼ਰਜ਼ਾਂ ਨੂੰ ਉਭਾਰਨਾ ਵੀ ਸੀ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਮੁੱਖ ਰੱਖਦਿਆਂ ਕਾਫ਼ਲੇ ਦਾ ਮੁੱਖ ਨਿਸ਼ਾਨਾ ਮੈਂਬਰਾਂ ਦੀ ਗਿਣਤੀ ਵਧਾਉਣਾ ਨਹੀਂ ਬਲਕਿ ਕਾਫ਼ਲੇ ਵਿਚਲੀ ਗੱਲਬਾਤ ਦੇ ਮਿਆਰ ਨੂੰ ਉਸਾਰੂ ਰੱਖਣਾ ਹੈ।
ਪੂਰੇ ਢਾਈ ਘੰਟੇ ਚੱਲੇ ਇਸ ਕਵੀ ਦਰਬਾਰ ਵਿੱਚ ਪੰਕਜ ਸ਼ਰਮਾ, ਜਗੀਰ ਸਿੰਘ ਕਾਹਲੋਂ, ਭੁਪਿੰਦਰ ਦੁਲੈ, ਨੀਟਾ ਬਲਵਿੰਦਰ, ਜਗਮੋਹਨ ਸੰਘਾ, ਸੁੰਦਰਪਾਲ ਰਾਜਾਸਾਂਸੀ, ਜਸਵਿੰਦਰ ਸੰਧੂ, ਬਲਰਾਜ ਧਾਲੀਵਾਲ਼, ਪਰਮਜੀਤ ਦਿਓਲ, ਪਰਮਜੀਤ ਢਿੱਲੋਂ, ਗੁਰਦਾਸ ਮਿਨਹਾਸ, ਹਰਮੋਹਨ ਲਾਲ ਛਿੱਬੜ, ਬਲਦੇਵ ਸਿੱਧੂ, ਅਤੇ ਕੁਲ ਦੀਪ ਨੇ ਆਪਣਾ ਕਲਾਮ ਪੇਸ਼ ਕੀਤਾ। ਸ਼ਿਵਰਾਜ ਸਨੀ ਨੇ ਸਿਮਰਨਜੋਤ ਅਤੇ ਕੁਲਵਿੰਦਰ ਖਹਿਰਾ ਦੀਆਂ ਗ਼ਜ਼ਲਾਂ ਨੂੰ, ਰਿੰਕੂ ਭਾਟੀਆ ਨੇ ਭੁਪਿੰਦਰ ਦੁਲੈ ਅਤੇ ਇਕਬਾਲ ਬਰਾੜ ਜੀ ਸ਼ਿਵ ਕੁਮਾਰ ਬਟਾਲਵੀ ਦੀਆਂ ਰਚਨਾਵਾਂ ਨੂੰ ਖ਼ੂਬਸੂਰਤ ਤਰੰਨਮ ਵਿੱਚ ਪੇਸ਼ ਕੀਤਾ। ਇਸ ਤੋਂ ਇਲਾਵਾ ਇਸ ਸਮਾਗਮ ਵਿੱਚ ਸੁਰਜਨ ਜ਼ੀਰਵੀ, ਹਰਦੇਵ ਆਰਟਿਸਟ ਅਤੇ ਉਨ੍ਹਾਂ ਦੀ ਪਤਨੀ, ਨਾਟਕਕਾਰ ਜਸਪਾਲ ਢਿੱਲੋਂ ਅਤੇ ਇੰਦਰਜੀਤ ਕੌਰ ਢਿੱਲੋਂ, ਉਂਕਾਰਪ੍ਰੀਤ,ਵਕੀਲ ਕਲੇਰ, ਪੂਰਨ ਸਿੰਘ ਪਾਂਧੀ, ਨਾਹਰ ਔਜਲਾ, ਬਲਜਿੰਦਰ ਲੇਲਣਾ, ਅਮਰਜੀਤ ਕੌਰ ਮਿਨਹਾਸ, ਬਲਜੀਤ ਧਾਲੀਵਾਲ, ਗੁਰਜਿੰਦਰ ਸੰਘੇੜਾ, ਕੁਲਦੀਪ ਕੌਰ ਗਿੱਲ, ਡਾæ ਬਲਵਿੰਦਰ ਸਿੰਘ, ਜੈਦੀਪ ਸਿੰਘ, ਆਦਿ ਨਾਮਵਰ ਹਸਤੀਆਂ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article