PUNJABMAILUSA.COM

ਕਿਉਂ ਕਰਵਾਇਆ ਜਾ ਰਿਹਾ ਇਰਾਕ ‘ਚ ਫਸੇ ਪੰਜਾਬੀ ਨੌਜਵਾਨਾਂ ਦੇ ਮਾਪਿਆਂ ਦਾ ਡੀ.ਐਨ.ਏ. ਟੈਸਟ

 Breaking News

ਕਿਉਂ ਕਰਵਾਇਆ ਜਾ ਰਿਹਾ ਇਰਾਕ ‘ਚ ਫਸੇ ਪੰਜਾਬੀ ਨੌਜਵਾਨਾਂ ਦੇ ਮਾਪਿਆਂ ਦਾ ਡੀ.ਐਨ.ਏ. ਟੈਸਟ

ਕਿਉਂ ਕਰਵਾਇਆ ਜਾ ਰਿਹਾ ਇਰਾਕ ‘ਚ ਫਸੇ ਪੰਜਾਬੀ ਨੌਜਵਾਨਾਂ ਦੇ ਮਾਪਿਆਂ ਦਾ ਡੀ.ਐਨ.ਏ. ਟੈਸਟ
October 22
05:23 2017

ਗੁਰਦਾਸਪੁਰ, 22 ਅਕਤੂਬਰ (ਪੰਜਾਬ ਮੇਲ) – ਪਿਛਲੇ ਲੰਮੇ ਸਮੇਂ ਤੋਂ ਇਰਾਕ ਵਿੱਚ ਤਕਰੀਬਨ 39 ਭਾਰਤੀ ਨੌਜਵਾਨਾਂ ਦੇ ਫਸੇ ਹੋਣ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਆ ਗਿਆ ਹੈ। ਇਨ੍ਹਾਂ ਨੌਜਵਾਨਾਂ ਵਿੱਚ ਜ਼ਿਆਦਾਤਰ ਪੰਜਾਬੀ ਹਨ ਤੇ ਉਨ੍ਹਾਂ ਵਿੱਚੋਂ ਕਾਫੀ ਅੰਮ੍ਰਿਤਸਰ ਤੋਂ ਹਨ। ਇਨ੍ਹਾਂ ਪੰਜਾਬੀਆਂ ਵਿੱਚ ਬਟਾਲਾ ਦੇ 3 ਪਿੰਡਾਂ ਦੇ ਨੌਜਵਾਨ ਵੀ ਸ਼ਾਮਲ ਹਨ, ਜਿਨ੍ਹਾਂ ਦੇ ਘਰ ਸਿਹਤ ਵਿਭਾਗ ਦੀ ਟੀਮ ਵੱਲੋਂ ਡੀ.ਐਨ.ਏ. ਟੈਸਟ ਲਈ ਨੌਜਵਾਨਾਂ ਦੇ ਮਾਪਿਆਂ ਦੇ ਨਮੂਨੇ ਲਏ ਗਏ ਹਨ। ਬਟਾਲਾ ਨਜ਼ਦੀਕ ਵਸਦੇ ਪਿੰਡ ਤਲਵੰਡੀ ਦੇ ਨੌਜਵਾਨ ਧਰਮਿੰਦਰ ਦੇ ਘਰ ਅੱਜ ਬਟਾਲਾ ਐਸ.ਐਮ.ਓ. ਦੀ ਅਗਵਾਈ ਵਿੱਚ ਟੀਮ ਨੇ ਉਸ ਦੀ ਮਾਤਾ ਦੇ ਖ਼ੂਨ ਦੇ ਨਮੂਨੇ ਲਏ। ਇਸੇ ਤਰ੍ਹਾਂ ਫ਼ਤਿਹਗੜ੍ਹ ਚੂੜੀਆਂ ਦੇ ਲਾਗੇ ਵਸਦੇ ਪਿੰਡ ਰੂਪੋਵਾਲੀ ਦੇ ਨੌਜਵਾਨ ਕੰਵਲਜੀਤ ਦੇ ਘਰ ਵੀ ਸਿਹਤ ਵਿਭਾਗ ਦੀ ਟੀਮ ਨੇ ਉਸ ਦੀ ਮਾਤਾ ਦੇ ਨਮੂਨੇ ਲਏ। ਅਜਿਹਾ ਹੀ ਇੱਕ ਪਰਿਵਾਰ ਪਿੰਡ ਤੇਲੀਆਂਵਾਲ ਵਿੱਚ ਵੀ ਵਸਦਾ ਹੈ, ਜਿੱਥੋਂ ਵੀ ਸਿਹਤ ਵਿਭਾਗ ਦੀ ਟੀਮ ਨੇ ਡੀ.ਐਨ.ਏ. ਟੈਸਟ ਲਈ ਨਮੂਨੇ ਹਾਸਲ ਕੀਤੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਬਾਕ ਸਿਹਤ ਵਿਭਾਗ ਨੂੰ ਕੇਂਦਰ ਤੋਂ ਨਿਰਦੇਸ਼ ਪ੍ਰਾਪਤ ਹੋਏ ਹਨ ਕਿ ਇਰਾਕ ਵਿੱਚ ਗਏ ਨੌਜਵਾਨਾਂ ਦੇ ਮਾਪਿਆਂ ਦੇ ਡੀ.ਐਨ.ਏ. ਟੈਸਟ ਲਈ ਨਮੂਨੇ ਹਾਸਲ ਕੀਤੇ ਜਾਣ। ਵਿਭਾਗ ਨੂੰ ਚਿੱਠੀ ਪ੍ਰਾਪਤ ਹੋਈ ਹੈ ਜਿਸ ਵਿੱਚ ਇਹ ਸਾਰੇ ਨਮੂਨੇ ਇਕੱਤਰ ਕਰ ਕੇ ਅੱਗੇ ਜਾਂਚ ਲਈ ਭੇਜਣ ਹਨ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਪਤਾ ਲੱਗਾ ਹੈ ਕਿ ਅਜਿਹੀ ਹੀ ਇੱਕ ਚਿੱਠੀ ਅੰਮ੍ਰਿਤਸਰ ਦੇ ਇੱਕ ਮੈਡੀਕਲ ਕਾਲਜ ਨੂੰ ਵੀ ਭੇਜੀ ਗਈ ਹੈ। ਇਰਾਕ ਗਏ ਨੌਜਵਾਨਾਂ ਵਿੱਚੋਂ ਕਈ ਪਰਿਵਾਰ ਅੰਮ੍ਰਿਤਸਰ ਦੇ ਹਨ ਤੇ ਉੱਥੇ ਵੀ ਡੀ.ਐਨ.ਏ. ਟੈਸਟ ਲਈ ਸਬੰਧਤ ਪਰਿਵਾਰਾਂ ਨੂੰ ਮੈਡੀਕਲ ਕਾਲਜ ਵਿੱਚ ਇਕੱਤਰ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 2014 ਵਿੱਚ ਇਰਾਕ ਵਿੱਚ ਦਹਿਸ਼ਤਗਰਤ ਜੱਥੇਬੰਦੀ ਇਸਲਾਮਿਕ ਸਟੇਟ ਦੇ ਲੜਾਕਿਆਂ ਨੇ 39 ਭਾਰਤੀਆਂ ਨੂੰ ਅਗਵਾ ਕਰ ਲਿਆ ਸੀ। ਹਾਲਾਂਕਿ, ਜੁਲਾਈ 2017 ਵਿੱਚ ਇਰਾਕੀ ਫੌਜਾਂ ਨੇ ਮੋਸੂਲ ਸ਼ਹਿਰ ਨੂੰ ਆਈ.ਐਸ. ਦੇ ਕਬਜ਼ੇ ਵਿੱਚੋਂ ਛੁਡਵਾ ਲਿਆ ਸੀ ਪਰ ਉੱਥੇ ਇਨ੍ਹਾਂ ਭਾਰਤੀਆਂ ਦਾ ਕੋਈ ਨਾਮੋ ਨਿਸ਼ਾਨ ਨਹੀਂ ਸੀ ਮਿਲਿਆ। ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਈ ਵਾਰ ਇਹ ਕਿਹਾ ਹੈ ਕਿ ਸਰਕਾਰ ਇਨ੍ਹਾਂ ਅਗਵਾ ਕੀਤੇ ਨੌਜਵਾਨਾਂ ਦੀ ਭਾਲ ਲਈ ਚਾਰਾਜੋਈ ਕਰ ਰਹੀ ਹੈ।

ਇਰਾਕ ਵਿੱਚ ਅਗ਼ਵਾਕਾਰਾਂ ਦੇ ਚੁੰਗਲ ‘ਚੋਂ ਨਿਕਲ ਕੇ ਆਏ ਗੁਰਦਾਸਪੁਰ ਦੇ ਪਿੰਡ ਕਾਲਾ ਅਫ਼ਗਾਨਾ ਦੇ ਹਰਜੀਤ ਮਸੀਹ ਨੇ ਦੱਸਿਆ ਸੀ ਕਿ ਆਈ.ਐਸ. ਨੇ ਅਗ਼ਵਾ ਕੀਤੇ ਸਾਰੇ ਨੌਜਵਾਨਾਂ ਨੂੰ ਮਾਰ ਦਿੱਤਾ ਹੈ। ਅਗ਼ਵਾ ਹੋਏ 39 ਦੇ ਪਰਿਵਾਰ ਹੁਣ ਤਕ ਤਕਰੀਬਨ 14 ਵਾਰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲ ਚੁੱਕੇ ਹਨ ਅਤੇ ਉਹ ਹਰ ਵਾਰ ਉਨ੍ਹਾਂ ਨੂੰ ਉਨ੍ਹਾਂ ਦੇ ਬੱਚੇ ਸੁਰੱਖਿਅਤ ਹਨ, ਕਹਿ ਕੇ ਭੇਜ ਦਿੰਦੀ ਸੀ।

ਜਦੋਂ ਮੋਸੂਲ ਤੋਂ ਦਹਿਸ਼ਤਗਰਦਾਂ ਨੂੰ ਖਦੇੜ ਦਿੱਤਾ ਗਿਆ ਤਾਂ ਉਸ ਤੋਂ ਬਾਅਦ ਸਾਰੇ ਪਰਿਵਾਰ ਆਪਣੇ ਬੱਚਿਆਂ ਦਾ ਹਾਲ ਜਾਣਨ ਲਈ ਬੇਚੈਨ ਸਨ। ਹੁਣ ਸਰਕਾਰ ਵੱਲੋਂ ਇਰਾਕ ਗਏ ਨੌਜਵਾਨਾਂ ਦੇ ਮਾਪਿਆਂ ਦੇ ਡੀ.ਐਨ.ਏ. ਟੈਸਟ ਦੇ ਫੁਰਮਾਨ ਨੇ ਪੀੜਤ ਪਰਵਾਰਾਂ ਦੇ ਹੌਸਲੇ ਤੋੜ ਦਿੱਤੇ ਹਨ। ਉਨ੍ਹਾਂ ਦੀ ਬੇਚੈਨੀ ਵਧਦੀ ਜਾ ਰਹੀ ਹੈ ਕਿ ਕਿਤੇ ਉਨ੍ਹਾਂ ਦੇ ਬੱਚਿਆਂ ਨੂੰ ਇਰਾਕ ਵਿੱਚ ਮਾਰ ਤਾਂ ਨਹੀਂ ਦਿੱਤਾ ਗਿਆ ਤੇ ਪਛਾਣ ਲਈ ਇਹ ਟੈਸਟ ਕਰਨ ਦੀ ਲੋੜ ਪੈ ਰਹੀ ਹੈ?

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article