PUNJABMAILUSA.COM

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

 Breaking News

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ
October 16
10:21 2019

-ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ : 916-320-9444
ਪੰਜਾਬ ਅੰਦਰ ਪਿਛਲੇ ਕਰੀਬ 10 ਸਾਲ ਤੋਂ ਵੱਧ ਸਜ਼ਾ ਭੁਗਤ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਲਈ ਯਤਨ ਕੀਤੇ ਜਾਂਦੇ ਰਹੇ ਹਨ। ਇਸ ਬਾਰੇ ਕਈ ਮੋਰਚੇ ਲਗਾਏ ਗਏ ਅਤੇ ਅੰਦੋਲਨ ਚਲਾਏ ਗਏ। ਪਿਛਲੇ ਸਾਲਾਂ ਦੌਰਾਨ ਇਸ ਜੱਦੋ-ਜਹਿਦ ਦੇ ਦਬਾਅ ਹੇਠ ਕੁੱਝ ਸਿੱਖ ਬੰਦੀ ਕੈਦੀ ਰਿਹਾਅ ਵੀ ਕੀਤੇ ਗਏ। ਪਰ ਮਿਲੀ ਸਜ਼ਾ ਤੋਂ ਵੱਧ ਕੈਦ ਭੁਗਤ ਚੁੱਕੇ ਬਹੁਤ ਸਾਰੇ ਬੰਦੀ ਅਜੇ ਵੀ ਜੇਲ੍ਹਾਂ ਵਿਚ ਹਨ। ਸਿੱਖ ਬੰਦੀਆਂ ਦੀ ਰਿਹਾਈ, ਨਾ ਤਾਂ ਭੀਖ ਮੰਗਣਾ ਸੀ ਤੇ ਨਾ ਹੀ ਕਿਸੇ ਹੋਰ ਤਬਕੇ ਜਾਂ ਵਰਗ ਅੰਦਰ ਚਿੜ ਪੈਦਾ ਕਰਨ ਵਾਲੀ ਮੰਗ ਸੀ, ਸਗੋਂ ਸਿੱਖ ਸੰਗਠਨ ਇਹ ਵਾਜਬ ਮੰਗ ਕਰ ਰਹੇ ਸਨ ਕਿ ਜਿਨ੍ਹਾਂ ਕੈਦੀਆਂ ਨੇ ਮਿਲੀ ਸਜ਼ਾ ਤੋਂ ਵੱਧ ਕੈਦ ਭੁਗਤ ਲਈ ਹੈ, ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਅਤੇ ਇਸ ਤੋਂ ਬਾਹਰ ਉੱਤਰ ਪ੍ਰਦੇਸ਼, ਗੁਜਰਾਤ, ਰਾਜਸਥਾਨ ਅਤੇ ਕਰਨਾਟਕਾ ਵਰਗੇ ਸੂਬਿਆਂ ਵਿਚ ਵੀ ਅਜਿਹੇ ਸਿੱਖ ਰਾਜਸੀ ਕੈਦੀ ਜੇਲ੍ਹਾਂ ਵਿਚ ਬੰਦ ਹਨ, ਜਿਹੜੇ ਇਸ ਵੇਲੇ 25 ਸਾਲ ਤੋਂ ਵਧੇਰੇ ਸਮਾਂ ਜੇਲ੍ਹਾਂ ਵਿਚ ਗੁਜ਼ਾਰ ਚੁੱਕੇ ਹਨ। ਹਾਲਾਂਕਿ ਇਨ੍ਹਾਂ ਨੂੰ ਮਿਲੀ ਉਮਰ ਕੈਦ ਦੀ ਸਜ਼ਾ ਤਹਿਤ ਆਮ ਕੈਦੀ ਵੱਧ ਤੋਂ ਵੱਧ 14 ਸਾਲ ਦੀ ਸਜ਼ਾ ਕੱਟ ਕੇ ਘਰਾਂ ਨੂੰ ਚਲੇ ਜਾਂਦੇ ਹਨ। ਭਾਰਤੀ ਨਿਆਂ ਅਤੇ ਇਨਸਾਫ ਦੇ ਦਾਇਰੇ ਵਿਚ ਰਹਿ ਕੇ ਹੀ ਇਹ ਮੰਗ ਕੀਤੀ ਜਾ ਰਹੀ ਸੀ ਕਿ ਜੇਕਰ ਉਮਰ ਕੈਦੀ 14 ਸਾਲ ਕੈਦ ਕੱਟ ਕੇ ਰਿਹਾਅ ਕੀਤੇ ਜਾਂਦੇ ਹਨ, ਤਾਂ ਫਿਰ ਸਿੱਖ ਰਾਜਸੀ ਕੈਦੀਆਂ ਨਾਲ ਇਹ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ। ਹੁਣ ਮੋਦੀ ਸਰਕਾਰ ਨੇ ਪਿਛਲੇ ਦਿਨੀਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸਦਭਾਵਨਾ ਦਾ ਪ੍ਰਗਟਾਵਾ ਕਰਦਿਆਂ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਅਤੇ ਇਕ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਤਦਬੀਲ ਕਰਨ ਦਾ ਐਲਾਨ ਕੀਤਾ ਸੀ। ਪਰ ਅਜੇ ਤੱਕ ਵੀ ਸਿੱਖ ਬੰਦੀਆਂ ਦੀ ਰਿਹਾਈ ਅਤੇ ਸਜ਼ਾ ਤਬਦੀਲ ਕਰਨ ਬਾਰੇ ਕੋਈ ਰਸਮੀ ਫੈਸਲਾ ਸਾਹਮਣੇ ਨਹੀਂ ਆਇਆ।
ਪਰ ਇਸੇ ਦੌਰਾਨ ਖਾੜਕੂ ਲਹਿਰ ਸਮੇਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ, ਮੋਟੀਆਂ ਰਕਮਾਂ ਬਟੋਰਨ ਅਤੇ ਗੈਰ ਕਾਨੂੰਨੀ ਢੰਗ ਨਾਲ ਕਤਲ ਕਰਨ ਦੇ ਦੋਸ਼ਾਂ ਵਿਚ ਸਜ਼ਾ ਪਾ ਰਹੇ 45 ਪੁਲਿਸ ਅਫਸਰਾਂ ਅਤੇ ਮੁਲਾਜ਼ਮਾਂ ਦੀਆਂ ਸਜ਼ਾਵਾਂ ਮੁਆਫ ਕਰਨ ਦਾ ਕੇਸ ਪੰਜਾਬ ਸਰਕਾਰ ਨੇ ਕੇਂਦਰ ਅੱਗੇ ਪੇਸ਼ ਕਰ ਦਿੱਤਾ। ਅੱਗੋਂ ਕੇਂਦਰ ਸਰਕਾਰ ਨੇ ਵੀ ਬਿਨਾਂ ਕੋਈ ਦੇਰੀ ਕੀਤਿਆਂ ਤੁਰੰਤ ਇਨ੍ਹਾਂ 45 ਵਿਚੋਂ 5 ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਉਮਰ ਕੈਦ ਮੁਆਫ ਕਰਨ ਦਾ ਫੈਸਲਾ ਵੀ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਰਿਹਾਈ ਦੀਆਂ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕਰ ਦਿੱਤੀਆਂ ਹਨ। ਵਰਣਨਯੋਗ ਹੈ ਕਿ ਜਿਹੜੇ 5 ਪੁਲਿਸ ਅਫਸਰਾਂ ਦੀਆਂ ਸਜ਼ਾਵਾਂ ਮੁਆਫ ਕੀਤੀਆਂ ਗਈਆਂ ਹਨ, ਇਨ੍ਹਾਂ ਵਿਚ ਮਨੁੱਖੀ ਹੱਕਾਂ ਦੇ ਰਖਵਾਲੇ ਵਜੋਂ ਜਾਣੇ ਜਾਂਦੇ ਜਸਵੰਤ ਸਿੰਘ ਖਾਲੜਾ ਨੂੰ ਕਤਲ ਕਰਨ ਵਾਲੇ ਇਕ ਡੀ.ਐੱਸ.ਪੀ. ਅਤੇ ਹੋਰ ਕਰਮਚਾਰੀ ਵੀ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੇ ਆਪਣੀਆਂ ਸਜ਼ਾਵਾਂ ਖਿਲਾਫ ਹਾਈਕੋਰਟ, ਸੁਪਰੀਮ ਕੋਰਟ ਤੱਕ ਚਾਰਾਜੋਈ ਕਰਕੇ ਵੇਖ ਲਈ ਹੈ ਅਤੇ ਸਾਰੀਆਂ ਅਦਾਲਤਾਂ ਵੱਲੋਂ ਹਾਲਾਤ ਅਤੇ ਸਬੂਤਾਂ ਨੂੰ ਸਾਹਮਣੇ ਰੱਖਦਿਆਂ ਇਨ੍ਹਾਂ ਦੀ ਸਜ਼ਾ ਬਰਕਰਾਰ ਰੱਖਣ ਦੇ ਫੈਸਲੇ ਕੀਤੇ ਹੋਏ ਹਨ। ਹੁਣ ਇੱਥੇ ਸਵਾਲ ਇਹ ਉੱਠ ਰਿਹਾ ਹੈ ਕਿ ਜਿਨ੍ਹਾਂ ਸਿੱਖ ਕੈਦੀਆਂ ਨੇ ਕੋਈ ਜੁਰਮ ਕੀਤਾ ਸੀ, ਉਨ੍ਹਾਂ ਨੇ ਅਦਾਲਤ ਵੱਲੋਂ ਸੁਣਾਈ ਸਜ਼ਾ ਭੁਗਤ ਲਈ ਹੈ। ਦਿੱਤੀ ਹੋਈ ਸਜ਼ਾ ਕੱਟ ਲੈਣ ਤੋਂ ਬਾਅਦ ਵੀ ਉਨ੍ਹਾਂ ਨੂੰ ਰਿਹਾਅ ਨਾ ਕਰਨਾ, ਸਰਾਸਰ ਲਾ-ਕਾਨੂੰਨੀ ਅਤੇ ਬੇਇਨਸਾਫੀ ਹੈ, ਜਦਕਿ ਸਜ਼ਾਯਾਫਤਾ ਪੁਲਿਸ ਅਧਿਕਾਰੀਆਂ ਨੇ ਅਜੇ ਤੀਜਾ ਹਿੱਸਾ ਵੀ ਸਜ਼ਾ ਨਹੀਂ ਕੱਟੀ ਅਤੇ ਸਰਕਾਰ ਉਨ੍ਹਾਂ ਦੀ ਸਜ਼ਾ ਮੁਆਫ ਕਰਨ ਦੇ ਰਾਹ ਤੁਰ ਪਈ ਹੈ।
ਹੁਣ ਤੱਕ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਨੇ ਜਿਹੜੇ 45 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਜ਼ਾ ਮੁਆਫ ਕਰਨ ਦਾ ਕੇਸ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜਿਆ ਸੀ, ਇਹ ਸਾਰੇ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਕਤਲ ਜਾਂ ਹੋਰ ਸੰਗੀਨ ਅਪਰਾਧਾਂ ਤਹਿਤ ਸਜ਼ਾਵਾਂ ਭੁਗਤ ਰਹੇ ਹਨ। ਇਹ ਵੀ ਦੱਸਿਆ ਜਾਂਦਾ ਹੈ ਕਿ ਇਨ੍ਹਾਂ 45 ਵਿਚੋਂ 15 ਬਾਰੇ ਪੁਖਤਾ ਜਾਣਕਾਰੀ ਭੇਜਣ ਲਈ ਕਿਹਾ ਗਿਆ ਸੀ। ਸਰਕਾਰੀ ਰਿਪੋਰਟਾਂ ਮੁਤਾਬਕ ਪਿਛਲੇ ਸਾਲਾਂ ਦੌਰਾਨ ਸੀ.ਬੀ.ਆਈ. ਦੀਆਂ ਵਿਸ਼ੇਸ਼ ਅਦਾਲਤਾਂ ਜਾਂ ਹੋਰ ਅਦਾਲਤਾਂ ਨੇ ਅੱਤਵਾਦ ਨਾਲ ਸੰਬੰਧਤ ਕੇਸਾਂ ਵਿਚ ਪੁਲਿਸ ਅਫਸਰਾਂ ਤੇ ਮੁਲਾਜ਼ਮਾਂ ਨੂੰ ਉਮਰ ਕੈਦ ਜਾਂ ਹੋਰ ਸਜ਼ਾਵਾਂ ਸੁਣਾਈਆਂ ਸਨ। ਇਨ੍ਹਾਂ ਵਿਚੋਂ 22 ਪੁਲਿਸ ਕੈਦੀ ਜੇਲ੍ਹਾਂ ਵਿਚ ਬੰਦ ਹਨ, ਜਦਕਿ 23 ਇਸ ਵੇਲੇ ਜ਼ਮਾਨਤ ‘ਤੇ ਰਿਹਾਅ ਹੋ ਕੇ ਬਾਹਰ ਆਏ ਹੋਏ ਹਨ।
ਸਿੱਖ ਬੰਦੀਆਂ ਦੀ ਸਜ਼ਾ ਮੁਆਫੀ ਦੇ ਐਲਾਨ ਤੋਂ ਪਹਿਲਾਂ ਮੋਦੀ ਸਰਕਾਰ ਨੇ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦਾ ਵੀ ਐਲਾਨ ਕੀਤਾ ਸੀ। ਪਰ ਇਸ ਕਾਲੀ ਸੂਚੀ ਵਿਚ ਕੌਣ ਸ਼ਾਮਲ ਸਨ, ਕਿਹੜੇ ਹੋਰ ਇਸ ਸੂਚੀ ਵਿਚ ਰਹਿ ਗਏ ਹਨ, ਇਸ ਬਾਰੇ ਅੱਜ ਤੱਕ ਵੀ ਸਰਕਾਰ ਨੇ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ। ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਇਸ ਵੇਲੇ ਕਾਲੀ ਸੂਚੀ ਵਿਚ 314 ਸਿੱਖਾਂ ਦੇ ਨਾਂ ਸ਼ਾਮਲ ਹਨ, ਜਿਸ ਵਿਚੋਂ 312 ਵਿਅਕਤੀਆਂ ਦੇ ਨਾਂ ਕੱਢ ਦਿੱਤੇ ਗਏ ਹਨ ਅਤੇ ਹੁਣ ਸਿਰਫ 2 ਵਿਅਕਤੀ ਹੀ ਇਸ ਸੂਚੀ ਵਿਚ ਰਹਿ ਗਏ ਹਨ। ਇਸ ਬਾਰੇ ਆਰ.ਟੀ.ਆਈ. ਰਾਹੀਂ ਜਦ ਜਾਣਕਾਰੀ ਮੰਗੀ ਗਈ, ਤਾਂ ਕੇਂਦਰੀ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਨਿੱਜਤਾ ਵਾਲੇ ਇਸ ਫੈਸਲੇ ਸੰਬੰਧੀ ਜਾਣਕਾਰੀ ਦੇਣਾ ਮੁਨਾਸਿਬ ਨਹੀਂ।
ਆਮ ਪ੍ਰਚਾਰ ਇਹ ਹੋ ਰਿਹਾ ਹੈ ਕਿ ਮੋਦੀ ਸਰਕਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਸਿੱਖ ਗਰਮ ਖਿਆਲੀਆਂ ਨੂੰ ਖੁਸ਼ ਕਰਨ ਲਈ ਨਜ਼ਰਬੰਦਾਂ ਦੀ ਰਿਹਾਈ ਅਤੇ ਕਾਲੀ ਸੂਚੀ ਖਤਮ ਕਰਨ ਦੇ ਐਲਾਨ ਦੇ ਨਾਲ-ਨਾਲ ਕੁੱਝ ਵਿਦੇਸ਼ਾਂ ਵਿਚ ਵਸੇ ਪੁਰਾਣੇ ਗਰਮ ਖਿਆਲੀ ਆਗੂਆਂ ਨਾਲ ਗੱਲਬਾਤ ਚਲਾ ਕੇ ਉਨ੍ਹਾਂ ਲਈ ਭਾਰਤ ਵਿਚ ਆਉਣ ਦਾ ਰਸਤਾ ਵੀ ਖੋਲ੍ਹ ਰਹੀ ਹੈ। ਉਥੇ ਉਹ ਖਾੜਕੂਵਾਦ ਦੇ ਦੌਰਾਨ ਜੇਲ੍ਹਾਂ ਵਿਚ ਬੰਦ ਪੁਲਿਸ ਵਾਲਿਆਂ ਨੂੰ ਵੀ ਰਾਹਤ ਦੇਣਾ ਚਾਹੁੰਦੀ ਹੈ। ਪੰਜਾਬ ਦੇ ਪੁਲਿਸ ਅਧਿਕਾਰੀ ਵੀ ਪਿਛਲੇ ਸਮੇਂ ਤੋਂ ਜੇਲ੍ਹਾਂ ‘ਚ ਬੰਦ ਪੁਲਿਸ ਵਾਲਿਆਂ ਨੂੰ ਰਿਹਾਅ ਕਰਾਉਣ ਲਈ ਲਗਾਤਾਰ ਦਬਾਅ ਪਾਉਂਦੇ ਰਹੇ ਹਨ।
ਮੋਦੀ ਸਰਕਾਰ ਦੀ ਮਜਬੂਰੀ ਇਸ ਵੇਲੇ ਇਹ ਹੈ ਕਿ ਉਹ ਦੁਨੀਆਂ ਭਰ ਵਿਚ ਘੱਟ ਗਿਣਤੀਆਂ ਦੇ ਦੋਖੀ ਵਜੋਂ ਜਾਣੀ ਜਾ ਰਹੀ ਹੈ। ਮੋਦੀ ਸਰਕਾਰ ਦਾ ਸਾਰਾ ਜ਼ੋਰ ਇਸ ਵੇਲੇ ਇਹ ਗੱਲ ਦਿਖਾਉਣ ਉਪਰ ਲੱਗਾ ਹੋਇਆ ਹੈ ਕਿ ਉਹ ਕਿਸੇ ਵਿਸ਼ੇਸ਼ ਫਿਰਕੇ ਦੇ ਖਿਲਾਫ ਨਹੀਂ ਹੈ। ਕਸ਼ਮੀਰ ਵਿਚ ਹੋਈ ਕਾਰਵਾਈ ਤੋਂ ਬਾਅਦ ਮੋਦੀ ਸਰਕਾਰ ਨੇ ਸਿੱਖਾਂ ਪ੍ਰਤੀ ਹਮਦਰਦੀ ਦਿਖਾਉਣੀ ਸ਼ੁਰੂ ਕੀਤੀ ਹੈ। ਇਸ ਦਾ ਕਾਰਨ ਮੋਦੀ ਸਰਕਾਰ ਵੱਲੋਂ ਸਿੱਖਾਂ ਦੇ ਮਸਲੇ ਹੱਲ ਕਰਨ ਲਈ ਪੈਦਾ ਹੋਈ ਕੋਈ ਨਵੀਂ ਸੋਚ ਨਹੀਂ, ਸਗੋਂ ਉਹ ਅਜਿਹਾ ਕਰਕੇ ਦੁਨੀਆਂ ਵਿਚ ਇਹ ਦਿਖਾਉਣਾ ਚਾਹੁੰਦੀ ਹੈ ਕਿ ਉਹ ਭਾਰਤ ਅੰਦਰ ਵਸ ਰਹੀ ਇਕ ਅਹਿਮ ਘੱਟ-ਗਿਣਤੀ ਨੂੰ ਨਾਲ ਲੈ ਕੇ ਚੱਲ ਰਹੀ ਹੈ।
ਸਿੱਖ ਨਜ਼ਰਬੰਦਾਂ ਦੀ ਰਿਹਾਈ, ਭਾਈ ਰਾਜੋਆਣਾ ਦੀ ਸਜ਼ਾ ਬਦਲੀ ਅਤੇ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਵਰਗੇ ਕਦਮ ਇਸੇ ਰੌਸ਼ਨੀ ਵਿਚ ਦੇਖੇ ਜਾ ਸਕਦੇ ਹਨ। ਹੁਣ ਯੂਰਪੀਅਨ ਮੁਲਕਾਂ ਵਿਚ ਵਸੇ ਕੁੱਝ ਪੁਰਾਣੇ ਖਾਲਿਸਤਾਨੀ ਆਗੂਆਂ ਨੂੰ ਲੈ ਕੇ ਸਿੱਖਾਂ ਪ੍ਰਤੀ ਸਦਭਾਵਨਾ ਦਿਖਾਉਣ ਦਾ ਨਵਾਂ ਹੋ ਰਿਹਾ ਯਤਨ ਵੀ ਇਸ ਹੀ ਕੜੀ ਦੀ ਇਕ ਹੋਰ ਲੜੀ ਸਮਝਿਆ ਜਾ ਰਿਹਾ ਹੈ।
ਅਸੀਂ ਕਹਿ ਸਕਦੇ ਹਾਂ ਕਿ ਸਿੱਖ ਨਜ਼ਰਬੰਦਾਂ ਦੀ ਰਿਹਾਈ ਇਨਸਾਫ ਦਾ ਤਕਾਜ਼ਾ ਹੈ ਅਤੇ ਅਜਿਹੇ ਕੈਦੀਆਂ ਨਾਲ ਹੋ ਰਹੀ ਬੇਇਨਸਾਫੀ ਅਤੇ ਵਿਤਕਰੇ ਨੂੰ ਦੂਰ ਕਰਾਉਣ ਦਾ ਯਤਨ ਕਰਨਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article