PUNJABMAILUSA.COM

ਕਿਮ ਜੋਂਗ ਨਾਲ ਗੱਲਬਾਤ ਲਈ ਤਿਆਰ ਹੋਏ ਟਰੰਪ

 Breaking News

ਕਿਮ ਜੋਂਗ ਨਾਲ ਗੱਲਬਾਤ ਲਈ ਤਿਆਰ ਹੋਏ ਟਰੰਪ

ਕਿਮ ਜੋਂਗ ਨਾਲ ਗੱਲਬਾਤ ਲਈ ਤਿਆਰ ਹੋਏ ਟਰੰਪ
November 06
09:50 2017

ਨਵੀਂ ਦਿੱਲੀ, 6 ਨਵੰਬਰ (ਪੰਜਾਬ ਮੇਲ)- ਦੱਖਣੀ ਏਸ਼ੀਆ ਦੇ ਦੌਰੇ ‘ਤੇ ਨਿਕਲੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਨਾਲ ਮਿਲਣ ਦੀ ਇੱਛਾ ਜਤਾਈ ਹੈ। ਡੋਨਾਲਡ ਟਰੰਪ ਨੇ ਕਿਹਾ ਕਿ ਗੱਲਬਾਤ ਰਾਹੀਂ ਕਿਸੇ ਵੀ ਸਮੱਸਿਆ ਦਾ ਹੱਲ ਨਿਕਲ ਸਕਦਾ ਹੈ। ਟਰੰਪ ਨੇ ਇਹ ਵੀ ਕਿਹਾ ਕਿ ਗੱਲਬਾਤ ਦੇ ਲਈ ਤਿਆਰ ਹੋਣ ਲਈ ਕਿਸੇ ਦੀ ਕਮਜ਼ੋਰੀ ਜਾਂ ਤਾਕਤ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਦੱਸ ਦੇਈਏ ਕਿ ਟਰੰਪ 11 ਦਿਨੀਂ ਏਸ਼ੀਆਈ ਦੌਰੇ ‘ਤੇ ਹਨ। ਉਨ੍ਹਾਂ ਦੇ ਦੌਰੇ ਵਿਚ ਜਾਪਾਨ, ਫਿਲੀਪੀਂਸ, ਸਾਊਥ ਕੋਰੀਆ ਅਤੇ ਚੀਨ ਜਾਣਾ ਸ਼ਾਮਲ ਹੈ।
ਇਕ ਟੀਵੀ ਸ਼ੋਅ ਦੇ ਦੌਰਾਨ ਜਦ ਟਰੰਪ ਕੋਲੋਂ ਉਤਰੀ ਕੋਰੀਆ ਦੇ ਨਾਲ ਚਲ ਰਹੇ ਤਣਾਅ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਕਿਮ ਜੋਂਗ ਦੇ ਨਾਲ ਬੈਠਣ ਵਿਚ ਕੋਈ ਪ੍ਰੇਸ਼ਾਨੀ ਨਹੀਂ ਹੈ। ਟਰੰਪ ਨੇ ਕਿਹਾ ਕਿ ਜੇਕਰ ਕਿਸੇ ਵੀ ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਨਿਕਲ ਸਕਦਾ ਹੈ ਤਾਂ ਉਨ੍ਹਾਂ ਇਸ ਦੇ ਲਈ ਅੱਗੇ ਆਉਣ ਵਿਚ ਕੋਈ ਦਿੱਕਤ ਨਹੀਂ ਹੈ। ਹਾਲਾਂਕਿ ਉਨ੍ਹਾਂ ਨੇ ਇਸ ਨੂੰ ਭਵਿੱਖ ‘ਤੇ ਨਿਰਭਰ ਦੱਸਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਾਪਾਨ ਵਿਚ ਇਕ ਪ੍ਰੋਗਰਾਮ ਦੌਰਾਨ ਟਰੰਪ ਨੇ ਉਤਰੀ ਕੋਰੀਆ ‘ਤੇ ਹਮਲਾ ਬੋਲਿਆ ਸੀ। ਉਨ੍ਹਾਂ ਕਿਹਾ ਸੀ ਕਿ ਕੋਈ ਵੀ ਤਾਨਾਸ਼ਾਹ ਜਾਂ ਕੋਈ ਵੀ ਰਾਸ਼ਟਰ ਅਮਰੀਕਾ ਦੀ ਤਾਕਤ ਨੂੰ ਘੱਟ ਨਾ ਸਮਝੇ। ਹਾਲਾਂਕਿ ਉਨ੍ਹਾਂ ਨੇ ਬਗੈਰ ਉਤਰੀ ਕੋਰੀਆ ਅਤੇ ਕਿਮ ਦਾ ਨਾਂ ਲਏ ਬਗੈਰ ਕਿਹਾ ਕਿ ਅਮਰੀਕਾ ਅਪਣੀ ਸੁਰੱÎਖਆ ਅਤੇ ਅਪਣੇ ਝੰਡੇ ਦੀ ਰੱਖਿਆ ਕਰਨ ਤੋਂ ਕਦੇ ਪਿੱਛੇ ਨਹੀਂ ਹਟੇਗਾ। ਉਥੇ ਹੀ ਪਿਓਂਗਯਾਂਗ ਨੇ ਟਰੰਪ ਦੁਆਰਾ ਜਾਪਾਨ ਵਿਚ ਦਿੱਤੇ ਗਏ ਬਿਆਨ ਦੀ ਨਿੰਦਾ ਕੀਤੀ ਹੈ। ਉਥੇ ਦੇ ਸਰਕਾਰੀ ਅਖ਼ਬਾਰ ਦੇ ਜ਼ਰੀਏ ਕਿਹਾ ਗਿਆ ਕਿ ਜਾਪਾਨ ਦੀ ਜ਼ਮੀਨ ਤੋਂ ਟਰੰਪ ਨੂੰ ਉਤਰੀ ਕੋਰੀਆ ਦੇ ਲਈ ਇਸ ਤਰ੍ਹਾਂ ਦੇ ਬਿਆਨ ਤੋਂ ਬਾਜ ਆਉਣਾ ਚਾਹੀਦਾ ਸੀ। ਦਰਅਸਲ ਪਰਮਾਣੂ ਹਥਿਆਰਾਂ ਦੇ ਲਗਾਤਾਰ ਪ੍ਰੀਖਣ ਅਤੇ ਧਮਕੀਆਂ ਦੇ ਚਲਦੇ ਅਮਰੀਕਾ ਅਤੇ ਉਤਰੀ ਕੋਰੀਆ ਦੇ ਵਿਚ ਤਣਾਅ ਵਧਦਾ ਜਾ ਰਿਹਾ ਹੈ। ਉਤਰੀ ਕੋਰੀਆ ਨੇ ਜਿੱਥੇ ਲੰਬੀ ਦੂਰੀ ਦੀ ਸਮਰਥਾ ਵਾਲੀ ਮਿਜ਼ਾਈਲਾਂ ਨੂੰ ਨਿਰਮਾਣ ਅਮਰੀਕਾ ਦੇ ਕਈ ਸ਼ਹਿਰਾਂ ਸਮੇਤ ਉਸ ਦੇ ਗੁਆਮ ਟਾਪੂ ਨੂੰ ਉਡਾਉਣ ਦੀ ਧਮਕੀ ਹੈ, ਉਥੇ ਹੀ ਅਮਰੀਕਾ ਨੇ ਵੀ ਅਜਿਹੀ ਕੋਈ ਵੀ ਹਰਕਤ ਕਰਨ ‘ਤੇ ਉਤਰੀ ਕੋਰੀਆ ਨੂੰ ਵਿਨਾਸ਼ਕਾਰੀ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article