PUNJABMAILUSA.COM

ਕਿਸਾਨਾਂ ਦਾ ਵਿਰੋਧ ਕੇਂਦਰ ਸਰਕਾਰ ਦੇ ਉਦਾਸੀਨ ਰਵਈਏ ‘ਚੋਂ ਪੈਦਾ ਹੋਈ ਨਿਰਾਸ਼ਾ ਦਾ ਸੰਕੇਤ- ਮੁੱਖ ਮੰਤਰੀ

ਕਿਸਾਨਾਂ ਦਾ ਵਿਰੋਧ ਕੇਂਦਰ ਸਰਕਾਰ ਦੇ ਉਦਾਸੀਨ ਰਵਈਏ ‘ਚੋਂ ਪੈਦਾ ਹੋਈ ਨਿਰਾਸ਼ਾ ਦਾ ਸੰਕੇਤ- ਮੁੱਖ ਮੰਤਰੀ

ਕਿਸਾਨਾਂ ਦਾ ਵਿਰੋਧ ਕੇਂਦਰ ਸਰਕਾਰ ਦੇ ਉਦਾਸੀਨ ਰਵਈਏ ‘ਚੋਂ ਪੈਦਾ ਹੋਈ ਨਿਰਾਸ਼ਾ ਦਾ ਸੰਕੇਤ- ਮੁੱਖ ਮੰਤਰੀ
June 02
17:35 2018

• ‘ਜ਼ਰੂਰਤ ਆਉਣ ‘ਤੇ ਕਾਂਗਰਸ ਹਾਈਕਮਾਂਡ ਆਮ ਆਦਮੀ ਪਾਰਟੀ ਨਾਲ ਗਠਜੋੜ ਬਾਰੇ ਫੈਸਲਾ ਕਰੇਗੀ’
ਚੰਡੀਗੜ੍ਹ, 2 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦਾ ਚੱਲ ਰਿਹਾ ਵਿਰੋਧ ਕੇਂਦਰ ਸਰਕਾਰ ਵੱਲੋਂ ਉਨ•ਾਂ ਪ੍ਰਤੀ ਅਪਣਾਈ ਗਈ ਉਦਾਸੀਨਤਾ ਦੇ ਮੱਦੇਨਜ਼ਰ ਕਿਸਾਨਾਂ ਵਿਚ ਪੈਦਾ ਹੋਈ ਨਿਰਾਸ਼ਾ ਦਾ ਸੰਕੇਤ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ ਜਸਟਿਸ ਵਜੋਂ ਕ੍ਰਿਸ਼ਨਾ ਮੁਰਾਰੀ ਦੇ ਸਹੁੰ ਚੁੱਕਣ ਤੋਂ ਬਾਅਦ ਹਰਿਆਣਾ ਰਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਉਦਾਸੀਨ ਵਤੀਰੇ ਕਾਰਨ ਦੇਸ਼ ਦਾ ਕਿਸਾਨੀ ਭਾਈਚਾਰਾ ਗੰਭੀਰ ਸੰਕਟ ਦੀ ਜਕੜ ਵਿਚ ਆਇਆ ਹੋਇਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਸੰਕਟ ਵਿਚ ਘਿਰੇ ਕਿਸਾਨਾਂ ਨੂੰ ਕੋਈ ਵੀ ਮਦਦ ਮੁਹੱਈਆ ਕਰਵਾਉਣ ‘ਚ ਅਸਫਲ ਰਹੀ ਹੈ। ਉਨ•ਾਂ ਕਿਹਾ ਕਿ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸ਼ਿਕਾਰ ਹਨ। ਉਨ•ਾਂ ਕਿਹਾ ਕਿ ਪੰਜਾਬ ਅਤੇ ਹੋਰਨਾਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਵਾਰ ਵਾਰ ਬੇਨਤੀਆਂ ਕੀਤੇ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਕਿਸਾਨੀ ਭਾਈਚਾਰੇ ਨੂੰ ਬਚਾਉਣ ਲਈ ਅੱਗੇ ਆਉਣ ‘ਚ ਅਸਫਲ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਜ਼ੇ ਦੇ ਬੋਝ ਕਾਰਨ ਕਿਸਾਨ ਆਤਮਹੱਤਿਆਵਾਂ ਕਰ ਰਹੇ ਹਨ। ਘੱਟੋ ਘੱਟ ਸਮਰਥਨ ਮੁੱਲ ਢੁੱਕਵੇਂ ਰੂਪ ਵਿਚ ਨਾ ਮਿਲਣ ਕਾਰਨ ਖੇਤੀ ਦਾ ਧੰਦਾ ਫਾਇਦੇਮੰਦ ਨਹੀਂ ਰਿਹਾ। ਉਨ•ਾਂ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਮੁੜ ਦੁਹਰਾਈ ਜੋ ਕਿ ਸੂਬੇ ਦੇ ਖੇਤੀ ਸੰਕਟ ਦੇ ਹੱਲ ਲਈ ਲੰਮੀ ਮਿਆਦ ਵਾਲਾ ਇੱਕੋ ਇੱਕ ਅਸਰਦਾਇਕ ਰਾਹ ਹੈ।
2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚ ਚੋਣ ਗਠਜੋੜ ਦੀਆਂ ਸੰਭਾਵਨਾਵਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕਾਂਗਰਸ ਹਾਈਕਮਾਂਡ ‘ਤੇ ਨਿਰਭਰ ਕਰਦਾ ਹੈ ਅਤੇ ਉਹ ਇਸ ਸਬੰਧੀ ਜ਼ਰੂਰਤ ਪੈਦਾ ਹੋਣ ‘ਤੇ ਵਿਚਾਰ ਕਰੇਗੀ। ਉਨ•ਾਂ ਕਿਹਾ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਪਾਰਟੀ ਹਾਈਕਮਾਂਡ ਨੂੰ ਇਸ ਮੁੱਦੇ ਉੱਤੇ ਉਸ ਵੇਲੇ ਰਾਇ ਦੇਵੇਗੀ ਜਦੋਂ ਪਾਰਟੀ ਹਾਈਕਮਾਂਡ ਇਸ ਬਾਰੇ ਸੂਬੇ ਦੀ ਰਾਇ ਮੰਗੇਗੀ।
ਮੁੱਖ ਮੰਤਰੀ ਨੇ ਕ੍ਰਿਸ਼ਨਾ ਮੁਰਾਰੀ ਦੀ ਨਵੇਂ ਚੀਫ ਜਸਟਿਸ ਵਜੋਂ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਹ ਇੱਕ ਉਘੇ ਕਾਨੂੰਨਦਾਨ ਹਨ ਅਤੇ ਉਹ ਆਪਣੇ ਤਜਰਬੇ ਦੇ ਨਾਲ ਪੰਜਾਬ ਅਤੇ ਹਰਿਆਣਾ ਦੀ ਨਿਆਇਕ ਪ੍ਰਣਾਲੀ ਨੂੰ ਹੋਰ ਬੇਹਤਰ ਬਣਾਉਣਗੇ।
ਇਸ ਤੋਂ ਪਹਿਲਾਂ ਸ੍ਰੀ ਮੁਰਾਰੀ ਨੂੰ ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਹਾਜ਼ਰੀ ਵਿਚ ਸਹੁੰ ਚੁਕਾਈ।
——-

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article