PUNJABMAILUSA.COM

ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਐਲਾਨ ਦੇ ਬਾਵਜੂਦ ਖੁਦਕੁਸ਼ੀਆਂ ਦਾ ਸਿਲਸਿਲਾ ਜਾਰੀ

ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਐਲਾਨ ਦੇ ਬਾਵਜੂਦ ਖੁਦਕੁਸ਼ੀਆਂ ਦਾ ਸਿਲਸਿਲਾ ਜਾਰੀ

ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਐਲਾਨ ਦੇ ਬਾਵਜੂਦ ਖੁਦਕੁਸ਼ੀਆਂ ਦਾ ਸਿਲਸਿਲਾ ਜਾਰੀ
July 03
14:37 2017

ਬਠਿੰਡਾ, 3 ਜੁਲਾਈ (ਪੰਜਾਬ ਮੇਲ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਛੋਟੇ ਕਿਸਾਨਾਂ ਨੂੰ ਦਿੱਤੀ ਗਈ ਕਰਜ਼ਾ ਮੁਆਫ਼ੀ ਵੀ ਕਰਜ਼ੇ ‘ਚ ਡੁੱਬੇ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦੇ ਸਕੀ। ਉਕਤ ਕਰਜ਼ਾ ਮੁਆਫ਼ੀ ਦਾ ਐਲਾਨ ਸਰਕਾਰ ਵੱਲੋਂ 20 ਜੂਨ ਨੂੰ ਬਜਟ ਦੌਰਾਨ ਕੀਤਾ ਗਿਆ ਸੀ ਪਰ ਇਸ ਕਰਜ਼ਾ ਮੁਆਫ਼ੀ ਨਾਲ ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ ਕੋਈ ਰੋਕ ਨਹੀਂ ਲੱਗ ਸਕੀ। ਪੰਜਾਬ ‘ਚ ਲਗਾਤਾਰ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ। ਕਰਜ਼ਾ ਮੁਆਫ਼ੀ ਦੇ ਐਲਾਨ ਤੋਂ ਬਾਅਦ 12 ਦਿਨਾਂ ਦੌਰਾਨ 14 ਕਿਸਾਨਾਂ, ਮਜ਼ਦੂਰਾਂ ਨੇ ਖੁਦਕੁਸ਼ੀ ਕੀਤੀ ਹੈ। ਇਨ੍ਹਾਂ ‘ਚ 12 ਕਿਸਾਨ ਅਤੇ 2 ਮਜ਼ਦੂਰ ਸ਼ਾਮਲ ਹਨ। ਗੌਰਤਲਬ ਹੈ ਕਿ ਕਿਸਾਨ ਜਥੇਬੰਦੀਆਂ ਅਤੇ ਆਰਥਿਕ ਮਾਹਿਰ ਪਹਿਲਾਂ ਹੀ ਇਹ ਸ਼ੰਕਾ ਪ੍ਰਗਟਾ ਚੁੱਕੇ ਹਨ ਕਿ ਇਸ ਤਰ੍ਹਾਂ ਦੀ ਕਰਜ਼ਾ ਮੁਆਫੀ ਨਾਲ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਮਿਲੇਗੀ।
ਲਗਾਤਾਰ ਜਾਰੀ ਹੈ ਖੁਦਕੁਸ਼ੀਆਂ ਦਾ ਸਿਲਸਿਲਾ
ਪੰਜਾਬ ਵਿਚ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਤਹਿਤ ਬਜਟ ਤੋਂ ਅਗਲੇ ਹੀ ਦਿਨ 21 ਜੂਨ ਨੂੰ ਮਨਜੀਤ ਸਿੰਘ ਵਾਸੀ ਹੋਡਲਾਂ (ਮਾਨਸਾ) ਅਤੇ ਦਲਬੀਰ ਸਿੰਘ ਆਲੋਵਾਲ (ਖਡੂਰ ਸਾਹਿਬ) ਨੇ ਕਰਜ਼ੇ ਤੋਂ ਦੁਖੀ ਹੋ ਕੇ ਆਪਣੇ ਆਪ ਨੂੰ ਮੌਤ ਦੇ ਹਵਾਲੇ ਕੀਤਾ। ਇਸ ਦੇ ਅਗਲੇ ਦਿਨ 22 ਜੂਨ ਨੂੰ ਜਰਨੈਲ ਸਿੰਘ ਵਾਸੀ ਖੇਮਕਰਨ ਨੇ ਵੀ ਮੌਤ ਨੂੰ ਗਲੇ ਲਗਾ ਲਿਆ। ਇਸੇ ਤਰ੍ਹਾਂ 24 ਜੂਨ ਨੂੰ ਨਿਰਮਲ ਸਿੰਘ ਪਿੰਡ ਬੀਰੇਵਾਲਾ ਜੱਟਾਂ (ਮਾਨਸਾ), 25 ਜੂਨ ਨੂੰ ਭੋਲਾ ਸਿੰਘ ਵਾਸੀ ਬਰਨਾਲਾ, ਪ੍ਰਭਦਿਆਲ ਸਿੰਘ ਵਾਸੀ ਗੰਗਾ ਅਬਲੂ (ਬਠਿੰਡਾ) ਅਤੇ ਬੰਟੂ ਸਿੰਘ ਮਜ਼ਦੂਰ ਵਾਸੀ ਜੇਠੂਕੇ (ਬਠਿੰਡਾ), 26 ਜੂਨ ਮਜ਼ਦੂਰ ਜੀਵਨ ਸਿੰਘ ਵਾਸੀ ਝੁਨੀਰ (ਮਾਨਸਾ), 27 ਜੂਨ ਨੂੰ ਸੁਖਜਿੰਦਰ ਸਿੰਘ ਵਾਸੀ ਚੋਟੀਆਂ (ਬਠਿੰਡਾ) ਅਤੇ ਬੂਟਾ ਸਿੰਘ ਵਾਸੀ ਜੋਗਾ (ਮਾਨਸਾ), 30 ਜੂਨ ਨੂੰ ਗੁਰਚਰਨ ਸਿੰਘ ਵਾਸੀ ਸ਼ੀਹਾਂ ਪਾੜੀ (ਮੱਖੂ) ਤੇ ਰਣਧੀਰ ਸਿੰਘ ਬਠਲਾਣਾ (ਐੱਸ.ਏ.ਐੱਸ. ਨਗਰ) ਅਤੇ ਜਸਬੀਰ ਸਿੰਘ ਵਾਸੀ ਡੇਰਾ ਬਾਬਾ ਨਾਨਕ ਅਤੇ 1 ਜੁਲਾਈ ਨੂੰ ਹਰਜਿੰਦਰ ਸਿੰਘ ਵਾਸੀ ਰਾਮਨਗਰ ਭੱਠਾ (ਮਾਨਸਾ) ਨੇ ਕਰਜ਼ੇ ਕਾਰਨ ਖੁਦਕੁਸ਼ੀ ਕੀਤੀ।
ਪੰਜਾਬ ਸਰਕਾਰ ਵੱਲੋਂ ਢਾਈ ਤੋਂ 5 ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਅਜੇ ਸਰਕਾਰ ਨੇ ਸਿਰਫ ਉਕਤ ਮਾਮੂਲੀ ਕਰਜ਼ਾ ਮੁਆਫ਼ੀ ਦਾ ਹੀ ਸਿਰਫ ਐਲਾਨ ਕੀਤਾ ਹੈ। ਇਸ ਦਾ ਨੋਟੀਫਿਕੇਸ਼ਨ ਅਜੇ ਅਗਸਤ ਮਹੀਨੇ ‘ਚ ਹੋਵੇਗਾ, ਜਦੋਂਕਿ ਕਰਜ਼ਾ ਮੁਆਫ਼ੀ ਦੀ ਪ੍ਰਕਿਰਿਆ ਸਤੰਬਰ ਤੱਕ ਸ਼ੁਰੂ ਹੋ ਸਕੇਗੀ। ਪੰਜਾਬ ਦੇ ਕਿਸਾਨਾਂ ਦੇ ਸਿਰ ‘ਤੇ ਲਗਭਗ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ, ਜਦੋਂਕਿ ਕੈਪਟਨ ਸਰਕਾਰ ਨੇ ਕਰਜ਼ਾ ਮੁਆਫ਼ੀ ਲਈ ਬਜਟ ‘ਚ 1500 ਕਰੋੜ ਰੁਪਏ ਹੀ ਰੱਖੇ ਹਨ। ਭਾਵੇਂ ਸਰਕਾਰ ਦਾ ਕਹਿਣਾ ਹੈ ਕਿ ਅਗਲੇ ਬਜਟ ‘ਚ ਕਿਸਾਨਾਂ ਨੂੰ ਹੋਰ ਰਾਹਤ ਦਿੱਤੀ ਜਾਵੇਗੀ ਪਰ ਕਿਸਾਨ ਜਥੇਬੰਦੀਆਂ ਨੂੰ ਸਰਕਾਰ ਤੋਂ ਉਮੀਦ ਨਹੀਂ ਹੈ। ਦੂਜੇ ਪਾਸੇ ਕਰਜ਼ੇ ਦਾ ਦਾਨਵ ਹਰ ਰੋਜ਼ ਕਿਸਾਨਾਂ ਦੀਆਂ ਜ਼ਿੰਦਗੀਆਂ ਨਿਗਲ ਰਿਹਾ ਹੈ। ਬੀਤੀ 30 ਜੂਨ ਨੂੰ ਪੰਜਾਬ ‘ਚ ਇਕ ਹੀ ਦਿਨ 3 ਕਿਸਾਨਾਂ ਨੇ ਕਰਜ਼ੇ ਕਾਰਨ ਆਪਣੀ ਜੀਵਨਲੀਲਾ ਸਮਾਪਤ ਕਰ ਲਈ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article