ਕਿਸਾਨਾਂ ਦੇ ਮੁੱਦੇ ’ਤੇ ਹਰਿੰਦਰ ਸਿੰਘ ਖ਼ਾਲਸਾ ਨੇ ਭਾਜਪਾ ਤੋਂ ਕੀਤਾ ਕਿਨਾਰਾ; ਛੱਡੀ ਪਾਰਟੀ

87
Share

ਚੰਡੀਗੜ੍ਹ, 27 ਦਸੰਬਰ (ਪੰਜਾਬ ਮੇਲ)- ਭਾਜਪਾ ਆਗੂ ਹਰਿੰਦਰ ਸਿੰਘ ਖ਼ਾਲਸਾ ਨੇ ਕਿਸਾਨਾਂ ਦੇ ਮੁੱਦੇ ’ਤੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਲੋਕ ਸਭਾ ਚੋਣਾਂ ਦੌਰਾਨ ਭਾਜਪਾ ’ਚ ਸ਼ਾਮਲ ਹੋਏ ਸਾਬਕਾ ‘ਆਪ’ ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਕਿਸਾਨਾਂ ਪ੍ਰਤੀ ਪਾਰਟੀ ਦੀ ਅਸੰਵੇਦਨਸ਼ੀਲਤਾ ਦੇ ਵਿਰੋਧ ’ਚ ਪਾਰਟੀ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹਨ। ਖ਼ਾਲਸਾ ਨੇ ‘ਆਪ’ ਦੀ ਟਿਕਟ ਤੋਂ 2014 ’ਚ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਚੋਣਾਂ ’ਚ ਜਿੱਤ ਹਾਸਲ ਕੀਤੀ ਸੀ ਪਰ ‘ਆਪ’ ਹਾਈਕਮਾਨ ਨਾਲ ਨਾ ਬਣਨ ’ਤੇ 2019 ਦੀਆਂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਮਰਹੂਮ ਅਰੁਣ ਜੇਤਲੀ ਦੀ ਮੌਜੂਦਗੀ ’ਚ ਭਾਜਪਾ ’ਚ ਸ਼ਾਮਿਲ ਹੋਏ ਸਨ।

Share