ਨਵੀਂ ਦਿੱਲੀ, 24 ਦਸੰਬਰ (ਪੰਜਾਬ ਮੇਲ)- ਖੇਤੀ ਕਾਨੂੰਨਾਂ ਵਿਰੁੱਧ ਕਾਂਗਰਸ ਦੇ ਰਾਸ਼ਟਰਪਤੀ ਭਵਨ ਤੱਕ ਕੀਤੇ ਜਾ ਰਹੇ ਮਾਰਚ ਨੂੰ ਪੁਲਿਸ ਨੇ ਰਸਤੇ ‘ਚ ਹੀ ਰੋਕ ਦਿੱਤਾ ਹੈ। ਇਸ ਦੌਰਾਨ ਪੁਲਿਸ ਨੇ ਕਾਂਗਰਸੀ ਲੀਡਰ ਪ੍ਰਿਯੰਕਾ ਗਾਂਧੀ ਸਣੇ ਹੋਰ ਕਈ ਨੇਤਾਵਾਂ ਨੂੰ ਹਿਰਾਸਤ ‘ਚ ਲੈ ਲਿਆ।
ਇਸ ਮਾਰਚ ਤੋਂ ਬਾਅਦ ਕਾਂਗਰਸੀ ਨੇਤਾਵਾਂ ਵੱਲੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਇਕੱਠੇ ਕੀਤੇ ਗਏ ਦੋ ਕਰੋੜ ਲੋਕਾਂ ਦੇ ਦਸਤਖ਼ਤ ਸੌਂਪਣੇ ਸਨ। ਇਸ ਮਾਰਚ ਦੀ ਅਗਵਾਈ ਰਾਹੁਲ ਗਾਂਧੀ ਨੇ ਕਰਨੀ ਸੀ।