PUNJABMAILUSA.COM

ਕਿਸਾਨਾਂ ਨੂੰ ਖੇਤੀਬਾੜੀ ਸੰਦ ਕਿਰਾਏ ‘ਤੇ ਦੇਣ ਲਈ ਸਹਿਕਾਰਤਾ ਵਿਭਾਗ ਵੱਲੋਂ ਮੋਬਾਈਲ ਐਪ ਲਾਂਚ ਕਰਨ ਦੀ ਤਿਆਰੀ-ਡੀ.ਪੀ.ਰੈਡੀ

February 11
17:45 2018

ਚੰਡੀਗੜ੍ਹ, 11 ਫਰਵਰੀ (ਪੰਜਾਬ ਮੇਲ)- ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਇਸਦੀ ਸਾਂਭ-ਸੰਭਾਲ ਲਈ ਜਾਗਰੂਕ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਇਕ ਮੋਬਾਈਲ ਐਪਲੀਕੇਸ਼ਨ ਲਾਂਚ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਉਪਰ ਰਾਜ ਦੇ ਕਿਸਾਨਾਂ ਦਾ ਡਾਟਾ ਅਪਲੋਡ ਕਰਕੇ ਉਨਾਂ ਨੂੰ ਖੇਤੀਬਾੜੀ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਲੋੜੀਂਦੇ ਮਹਿੰਗੇ ਸੰਦਾਂ ਨੂੰ ਆਮ ਕਿਰਾਏ (ਕਸਟਮ ਹਾਇਰਿੰਗ) ‘ਤੇ ਲੈਣ ਸਬੰਧੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਇਸ ਸਬੰਧੀ ਹਦਾਇਤਾਂ ਵਧੀਕ ਮੁੱਖ ਸਕੱਤਰ, ਸਹਿਕਾਰਤਾ ਸ਼੍ਰੀ ਡੀ.ਪੀ. ਰੈਡੀ ਨੇ ਵਿਭਾਗ ਦੀ ਇੱਕ ਮੀਟਿੰਗ ਦੌਰਾਨ ਦਿੱਤੀਆਂ ਜਿਸ ਵਿੱਚ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਦੇ ਅਧਿਕਾਰੀ ਵੀ ਸ਼ਾਮਲ ਸਨ। ਮੀਟਿੰਗ ਦੌਰਾਨ ਸ਼੍ਰੀ ਰੈਡੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਕ ਅਜਿਹੀ ਮੋਬਾਈਲ ਐਪ ਤਿਆਰ ਕੀਤੀ ਜਾਵੇਗੀ ਜਿਸ ਰਾਹੀਂ ਕਿਸਾਨਾਂ ਨੂੰ ਪੰਜਾਬ ਦੇ ਪਿੰਡਾਂ ਵਿਚ ਸਥਾਪਤ ਉਨਾਂ ਖੇਤੀਬਾੜੀ ਸਭਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ ਜਿਨ੍ਹਾਂ ਕੋਲ ਆਪਣੇ ਟਰੈਕਟਰ, ਖੇਤੀਬਾੜੀ ਦੇ ਅਜਿਹੇ ਮਹਿੰਗੇ ਸੰਦ ਕਿਰਾਏ ਲਈ ਮੌਜੂਦ ਹਨ ਜਿਨ੍ਹਾਂ ਦੀ ਵਰਤੋਂ ਨਾਲ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨਾਂ ਸਾੜੇ ਸੰਭਾਲਿਆ ਜਾ ਸਕਦਾ ਹੋਵੇ ਜਿੰਨਾਂ ਵਿੱਚ ਰੋਟਾਵੇਟਰ, ਪੈਡੀ ਸਟਰਾਅ ਚੌਪਰ ਤੇ ਸ਼ਰੈਡਰ (ਝੋਨੇ ਦੀ ਕਟਾਈ ਲਈ ਮਸ਼ੀਨ), ਹੈਪੀ ਸੀਡਰ, ਮਲਚਰ, ਬੇਲਰ ਆਦਿ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸਹਿਕਾਰਤਾ ਵਿਭਾਗ ਦੀ ਇਸ ਕੋਸ਼ਿਸ਼ ਸਦਕਾ ਪੰਜਾਬ ਦੇ ਕਿਸਾਨਾਂ ਨੂੰ ਅਜਿਹੇ ਮਹਿੰਗੇ ਖੇਤੀਬਾੜੀ ਸੰਦਾਂ ਕਿਰਾਏ ‘ਤੇ ਮੁਹੱਈਆ ਕਰਵਾ ਕੇ ਪਰਾਲੀ ਸਾਂਭਣ ਵਿਚ ਮੱਦਦ ਕਰਨਾ ਹੈ ਜੋ ਕਿ ਹਰੇਕ ਕਿਸਾਨ ਤੋਂ ਵੱਖਰੇ ਤੌਰ ਤੇ ਖਰੀਦੇ ਨਹੀਂ ਜਾ ਸਕਦੇ ਅਤੇ ਨਾਲ ਹੀ ਪਰਾਲੀ ਸਾੜਨ ਤੋਂ ਹੋਣ ਵਾਲੇ ਪ੍ਰਦੂਸ਼ਣ ਤੋਂ ਵੀ ਵਾਤਾਵਰਨ ਨੂੰ ਬਚਾਇਆ ਜਾ ਸਕੇਗਾ। ਉਨਾਂ ਕਿਹਾ ਕਿ ਇਸ ਮੋਬਾਈਲ ਐਪ ਨੂੰ ਕਣਕ ਦੀ ਵਾਢੀ ਦੇ ਆਉਣ ਵਾਲੇ ਸੀਜ਼ਨ ਤੋਂ ਪਹਿਲਾਂ-ਪਹਿਲਾਂ ਪੂਰੀ ਤਰਾਂ ਤਿਆਰ ਕਰਕੇ ਲਾਂਚ ਕਰ ਦਿੱਤਾ ਜਾਵੇਗਾ ਜਿਸ ਰਾਹੀਂ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਵੀ ਕੀਤਾ ਜਾ ਸਕੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article