PUNJABMAILUSA.COM

ਕਿਸਾਨਾਂ ਨੂੰ ਹੁਣ ਮਿਲੇਗਾ ਸਸਤਾ ਕਰਜ਼ਾ!

ਕਿਸਾਨਾਂ ਨੂੰ ਹੁਣ ਮਿਲੇਗਾ ਸਸਤਾ ਕਰਜ਼ਾ!

ਕਿਸਾਨਾਂ ਨੂੰ ਹੁਣ ਮਿਲੇਗਾ ਸਸਤਾ ਕਰਜ਼ਾ!
June 15
08:41 2017

ਚੰਡੀਗੜ, 15 ਜੂਨ (ਪੰਜਾਬ ਮੇਲ) – ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਕਰਜ਼ੇ ਸਮੇਂ ਸਿਰ ਮੋੜਨ ਵਾਲੇ ਕਿਸਾਨਾਂ ਨੂੰ ਵਿਆਜ ‘ਚ ਤਿੰਨ ਫੀਸਦੀ ਛੋਟ ਦੇਣ ਅਤੇ ਦੋ ਫੀਸਦੀ ਦੀ ਸਬਸਿਡੀ ਦੇਣ ਦਾ ਫੈਸਲਾ ਲਿਆ ਹੈ। ਮੰਤਰੀ ਮੰਡਲ ਦੀ ਅੱਜ ਹੋਈ ਬੈਠਕ ‘ਚ ਇਹ ਫੈਸਲਾ ਲਿਆ ਗਿਆ। ਕਿਸਾਨਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਇਹ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਖੇਤੀ ਕਰਜ਼ੇ ‘ਤੇ 9 ਫੀਸਦੀ ਦੀ ਦਰ ਨਾਲ ਵਿਆਜ ਲਿਆ ਜਾਂਦਾ ਹੈ। ਹੁਣ ਪੰਜ ਫੀਸਦੀ ਦੀ ਛੋਟ ਮਿਲਣ ਨਾਲ ਕਿਸਾਨਾਂ ਨੂੰ ਚਾਰ ਫੀਸਦੀ ਵਿਆਜ ਦਾ ਭੁਗਤਾਨ ਕਰਨਾ ਹੋਵੇਗਾ। ਨਾਲ ਹੀ ਕਿਸਾਨਾਂ ਨੂੰ ਛੋਟੀ ਮਿਆਦ ਲਈ 3 ਲੱਖ ਰੁਪਏ ਤੱਕ ਦਾ ਕਰਜ਼ਾ 7 ਫੀਸਦੀ ਵਿਆਜ਼ ‘ਤੇ ਅੱਗੋਂ ਵੀ ਮਿਲਦਾ ਰਹੇਗਾ। ਕੇਂਦਰੀ ਮੰਤਰੀ ਮੰਡਲ ਨੇ 2017-18 ਲਈ ਨਵੀਂ ਵਿਆਜ ਸਕੀਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਬੈਠਕ ‘ਚ ਚਾਲੂ ਵਿੱਤੀ ਵਰ•ੇ ਲਈ ਕੁਲ 20,339 ਕਰੋੜ ਰੁਪਏ ਦੇ ਖ਼ਰਚ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਕ ਅਧਿਕਾਰੀ ਨੇ ਦੱਸਿਆ ਕਿ 3 ਲੱਖ ਰੁਪਏ ਤੱਕ ਦੀ ਛੋਟੀ ਮਿਆਦ ਦਾ ਕਰਜ਼ਾ ਸਮੇਂ ਸਿਰ ਮੋੜਨ ਵਾਲੇ ਕਿਸਾਨਾਂ ਨੂੰ 4 ਫੀਸਦੀ ਵਿਆਜ ‘ਤੇ ਅੱਗੋਂ ਵੀ ਕਰਜ਼ਾ ਮਿਲਦਾ ਰਹੇਗਾ। ਮੰਤਰੀ ਮੰਡਲ ਵੱਲੋਂ ਕਿਸਾਨਾਂ ਨੂੰ ਰਾਹਤ ਦੇਣ ਦਾ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਕਈ ਸੂਬਿਆਂ ‘ਚ ਕਿਸਾਨ ਅੰਦੋਲਨ ਕਰ ਰਹੇ ਹਨ। ਕਰਜ਼ਾ ਮਾਫੀ ਅਤੇ ਫਸਲਿਆਂ ਦੀ ਚੰਗੀ ਕੀਮਤ ਦੀ ਮੰਗ ਨੂੰ ਲੈ ਕੇ ਦੇਸ਼ ਦੇ ਕਈ ਸੂਬਿਆਂ ‘ਚ ਕਿਸਾਨ ਅੰਦੋਲਨ ਕਰ ਰਹੇ ਹਨ। ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਵੀ ਚਿੰਤਾ ਬਣੀਆਂ ਹੋਈਆਂ ਹਨ। ਇਨ•ਾਂ ਸਭ ਵਿਚਾਲੇ ਬੈਂਕਾਂ ਦਾ ਦੋਸ਼ ਹੈ ਕਿ ਕਰਜ਼ਾ ਮਾਫੀ ਦੀ ਉਮੀਦ ‘ਚ ਕਿਸਾਨ ਬੈਂਕਾਂ ਦਾ ਕਰਜ਼ਾ ਨਹੀਂ ਚੁਕਾਉਂਦੇ। ਇਕ ਰਿਪੋਰਟ ਮੁਤਾਬਿਕ ਬੈਂਕਾਂ ਦਾ ਕਹਿਣਾ ਹੈ ਕਿ ਕਿਸਾਨਾਂ ‘ਚ ਕਰਜ਼ਾ ਨਾ ਚੁਕਾਉਣ ਦਾ ਵਰਤਾਰਾ ਵੱਧ ਰਿਹਾ ਹੈ। ਕੁੱਝ ਸੂਬਿਆਂ ‘ਚ ਤਾਂ ਕਰਜ਼ਾ ਨਾ ਚੁਕਾਉਣ ਦੀ ਦਰ ਹਾਲ ਦੇ ਮਹੀਨਿਆਂ ‘ਚ ਵੱਧ ਕੇ 50 ਫੀਸਦੀ ਤੱਕ ਹੋ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article
    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

Read Full Article