ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ‘ਚ ਸੁੱਟੇ

199
Share

ਅੰਬਾਲਾ, 26 ਨਵੰਬਰ (ਪੰਜਾਬ ਮੇਲ)- ਖੇਤੀ ਬਿੱਲਾਂ ਨੂੰ ਲੈ ਕੇ ਦਿੱਲੀ ਕੂਚ ਕਰ ਰਹੇ ਕਿਸਾਨ ਅੰਬਾਲਾ ਨੇੜੇ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ। ਪੁਲਸ ਉਨ੍ਹਾਂ ਕਿਸਾਨਾਂ ਨੂੰ ਅੱਗੇ ਵਧਣ ਨਹੀਂ ਦੇ ਰਹੀ ਹੈ। ਹਰਿਆਣਾ ਪੁਲਸ ਵਲੋਂ ਕਿਸਾਨਾਂ ‘ਤੇ ਪਾਣੀ ਦੀਆਂ ਤੋਪਾਂ ਚਲਾਈਆਂ ਹਨ ਅਤੇ ਹੰਝੂ ਗੈਸ ਦੇ ਗੋਲੇ ਦਾਗੇ ਗਏ, ਤਾਂ ਕਿ ਕਿਸਾਨ ਅੱਗੇ ਨਾ ਵੱਧ ਸਕਣ। ਕਿਸਾਨ ਵੀ ਦਿੱਲੀ ਜਾਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ‘ਚ ਸੁੱਟ ਦਿੱਤੇ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚਾਹੇ ਜੋ ਮਰਜ਼ੀ ਕਰਨਾ ਪਵੇ, ਉਹ ਕਰਨਗੇ ਪਰ ਦਿੱਲੀ ਜ਼ਰੂਰ ਜਾਣਗੇ। ਦੱਸ ਦੇਈਏ ਕਿ ਅੰਬਾਲਾ-ਪਟਿਆਲਾ ਬਾਰਡਰ ‘ਤੇ ਦਿੱਲੀ ਪੁਲਸ ਨੇ ਕੁਝ ਟਰੱਕਾਂ ਨੂੰ ਵੀ ਖੜ੍ਹਾ ਕੀਤਾ ਹੈ, ਤਾਂ ਕਿ ਕਿਸਾਨ ਅੱਗੇ ਨਾ ਜਾ ਸਕਣ। ਪਰ ਕਿਸਾਨਾਂ ਨੇ ਉਸ ਨੂੰ ਵੀ ਤੋੜਨਾ ਸ਼ੁਰੂ ਕਰ ਦਿੱਤਾ ਹੈ ਅਤੇ ਧੱਕਾ ਦੇ ਕੇ ਅੱਗੇ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਪੁਲਸ ਨੇ ਹੰਝੂ ਗੈਸ ਦੇ ਗੋਲੇ ਦਾਗੇ ਅਤੇ ਪਾਣੀ ਦੀ ਤੋਪਾਂ ਵੀ ਚਲਾਈਆਂ। ਇੱਥੇ ਸਥਿਤੀ ਕਾਫੀ ਤਣਾਅਪੂਰਨ ਬਣੀ ਹੋਈ ਹੈ। ਕਿਸਾਨ ਆਪਣੇ ਟਰੈਕਟਰਾਂ ‘ਤੇ ਚੜ੍ਹ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਲਗਾਤਾਰ ਨਾਅਰੇਬਾਜ਼ੀ ਕਰ ਰਹੇ ਹਨ।


Share