ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦੇ ਹੱਕ ‘ਚ ਪ੍ਰੈੱਸ ਕਾਨਫਰੰਸ ਕਰ ਰਹੇ ਭਾਜਪਾ ਆਗੂ ਦਾ ਵਿਰੋਧ

53
Share

-ਕਿਹਾ, ਜੇ ਪਿੰਡਾਂ ‘ਚ ਆਏ ਤਾਂ ਬੰਦੀ ਬਣਾ ਲਵਾਂਗੇ
ਟੱਲੇਵਾਲ (ਬਰਨਾਲਾ), 22 ਸਤੰਬਰ (ਪੰਜਾਬ ਮੇਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱੱਲਾਂ ਦਾ ਜਿਥੇ ਕਿਸਾਨ ਵਿਰੋਧ ਕਰ ਰਹੇ ਹਨ, ਉਥੇ ਅੱਜ ਬਿੱਲਾਂ ਦੇ ਹੱਕ ‘ਚ ਭਾਜਪਾ ਵਲੋਂ ਪ੍ਰੈੱਸ ਕਾਨਫ਼ਰੰਸਾਂ ਕੀਤੀਆਂ ਗਈਆਂ। ਬਰਨਾਲਾ ਦੇ ਰੈਸਟ ਹਾਊਸ ਵਿਖੇ ਪ੍ਰੈੱਸ ਕਾਨਫ਼ਰੰਸ ਕਰਨ ਵਾਲੇ ਭਾਜਪਾ ਆਗੂਆਂ ਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਗਵਾਈ ‘ਚ ਕਿਸਾਨਾਂ ਵਲੋਂ ਰੈਸਟ ਹਾਊਸ ਦੇ ਗੇਟ ‘ਤੇ ਘਿਰਾਉ ਕਰਕੇ ਵਿਰੋਧ ਕੀਤਾ ਗਿਆ। ਜਿੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਸੂਬਾ ਆਗੂ ਦਰਸ਼ਨ ਸਿੰਘ ਨੈਣੇਵਾਲ ਨੇ ਪਿੰਡਾਂ ‘ਚ ਖੇਤੀ ਬਿੱਲਾਂ ਦੇ ਹੱਕ ‘ਚ ਕਿਸਾਨਾਂ ਨੂੰ ਸਮਝਾਉਣ ਲਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ। ਉਥੇ ਵਿਰੋਧ ਕਰ ਰਹੇ ਕਿਸਾਨ ਆਗੂ ਜਗਸੀਰ ਸਿੰਘ ਛੀਨੀਵਾਲ ਅਤੇ ਮਹਿੰਦਰ ਸਿੰਘ ਵੜੈਚ ਨੇ ਕਿਹਾ ਕਿ ਜੇ ਭਾਜਪਾ ਆਗੂ ਪਿੰਡਾਂ ‘ਚ ਇਸ ਬਿੱਲ ਦਾ ਸਮਰਥਨ ਕਰਨ ਆਏ ਤਾਂ ਘਿਰਾਉ ਕਰਕੇ ਬੰਦੀ ਬਣਾਇਆ ਜਾਵੇਗਾ। ਇਸ ਵਿਰੋਧ ਦੌਰਾਨ ਕਿਸਾਨਾਂ ਦਾ ਲੋਕ ਇਨਸਾਫ਼ ਪਾਰਟੀ ਅਤੇ ਆੜ੍ਹਤੀਆ ਐਸੋਸੀਏਸ਼ਨ ਵਲੋਂ ਵੀ ਸਾਥ ਦਿੱਤਾ ਗਿਆ।


Share