ਕਿਸਾਨੀ ਅੰਦੋਲਨ ਸਬੰਧੀ ਸਿੱਖ ਵਿਦਵਾਨਾਂ, ਕਥਾ ਵਾਚਕਾਂ, ਰਾਗੀ ਅਤੇ ਗ੍ਰੰਥੀ ਸਿੰਘਾਂ ਦੀ ਅਹਿਮ ਮੀਟਿੰਗ

303
Share

ਕਿਸਾਨੀ ਸੰਘਰਸ਼ ਨੂੰ ਕੇਵਲ ਸਿੱਖਾਂ ਨਾਲ ਜੋੜ ਕੇ ਨਾ ਦੇਖਿਆ ਜਾਵੇ ਬਲਕਿ ਇਹ ਤਾਂ ਸਮੁੱਚੀ ਮਾਨਵਤਾ ਨਾਲ ਜੁੜਿਆ ਹੋਇਆ ਮੁੱਦਾ
ਕੇਂਦਰ ਸਰਕਾਰ ਜ਼ਿੱਦ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਕਰੇ ਮਨਜ਼ੂਰ
ਲੁਧਿਆਣਾ, 10 ਦਸੰਬਰ (ਪੰਜਾਬ ਮੇਲ)- ਭਾਈ ਗੁਰਦਾਸ ਮਿਸ਼ਨਰੀ ਕਾਲਜ ਲੁਧਿਆਣਾ ਵਿਖੇ ਅੱਜ ਕਿਸਾਨ ਅੰਦੋਲਨ ਸਬੰਧੀ ਸਿੱਖ ਵਿਦਵਾਨਾਂ, ਕਥਾ ਵਾਚਕਾਂ,ਰਾਗੀ, ਗ੍ਰੰਥੀ ਸਿੰਘਾਂ ਅਤੇ ਕਾਲਜ ਦੇ ਵਿਦਿਆਰਥੀਆਂ ਦੀ ਮਹੱਤਵਪੂਰਨ ਮੀਟਿੰਗ ਹੋਈ। ਜਿਸ ਵਿੱਚ ਸਭ ਤੋਂ ਪਹਿਲਾਂ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਮੋਰਚੇ ਤੇ ਡਟੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਕਜੁਟਤਾ ਨਾਲ ਦੇਸ਼ ਦੀ ਕੇਂਦਰੀ ਸਰਕਾਰ ਨੂੰ ਇਹ ਸਪਸ਼ਟ ਕੀਤਾ ਗਿਆ ਕਿ ਚੱਲ ਰਹੇ ਦੇਸ਼ ਵਿਆਪੀ ਕਿਸਾਨੀ ਸੰਘਰਸ਼ ਨੂੰ ਕੇਵਲ ਸਿੱਖਾਂ ਨਾਲ ਜੋੜ ਕੇ ਨਾ ਦੇਖਿਆ ਜਾਵੇ ਬਲਕਿ ਇਹ ਤਾਂ ਸਮੁੱਚੀ ਮਾਨਵਤਾ ਨਾਲ ਸਬੰਧਤ ਮੁੱਦਾ ਹੈ । ਇਨ੍ਹਾਂ ਸਿੱਖ ਵਿਦਵਾਨਾਂ ਨੇ ਕਿਹਾ ਕਿ ਸਰਕਾਰਾਂ ਨੂੰ ਇਹ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਇਹ ਉਹੀ ਪੰਜਾਬ ਦੇ ਕਿਸਾਨ ਹਨ, ਜਿਨ੍ਹਾਂ ਨੇ ਭਾਰਤ ਦੇਸ਼ ਨੂੰ ਸੰਕਟ ਦੇ ਸਮੇਂ ਅਨਾਜ ਦੇ ਖੇਤਰ ਚ ਆਤਮ ਨਿਰਭਰ ਬਣਾਇਆ ਸੀ। ਕਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਖੇਤੀਬਾੜੀ ਦੀ ਬਦੌਲਤ ਹੀ ਦੇਸ਼ ਦੀ ਆਰਥਿਕਤਾ ਨੂੰ ਬਲ ਮਿਲਿਆ ਸੀ । ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜ਼ਿੱਦ ਛੱਡ ਕੇ ਕਿਸਾਨੀ ਦੀਆਂ ਮੰਗਾਂ ਨੂੰ ਮਨਜ਼ੂਰ ਕਰਦਿਆਂ ਹੋਇਆਂ ਦੋਵਾਂ ਨੂੰ ਖਤਮ ਕਰਵਾਏ।
ਇਸ ਮੀਟਿੰਗ ਵਿੱਚ ਭਾਈ ਪਰਮਜੀਤ ਸਿੰਘ ਖਾਲਸਾ, ਗਿਆਨੀ ਸਰਬਜੀਤ ਸਿੰਘ ਲੁਧਿਆਣਾ, ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ, ਗਿਆਨੀ ਰਛਪਾਲ ਸਿੰਘ, ਗਿਆਨੀ ਸਰਬਜੀਤ ਸਿੰਘ, ਗਿਆਨੀ ਹਰਜਿੰਦਰ ਸਿੰਘ, ਗਿਆਨੀ ਜੋਗਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਗਿਆਨੀ ਹਰਜੀਤ ਸਿੰਘ, ਗਿਆਨੀ ਕੁਲਵਿੰਦਰ ਸਿੰਘ, ਭਾਈ ਧਰਮਿੰਦਰ ਸਿੰਘ, ਭਾਈ ਸਤਿੰਦਰ ਸਿੰਘ ਨਾਰੰਗ, ਭਾਈ ਬੇਅੰਤ ਸਿੰਘ ਡਾਬਾ, ਭਾਈ ਕਰਮਜੀਤ ਸਿੰਘ ਮੀਤ, ਭਾਈ ਮਨਪ੍ਰੀਤ ਸਿੰਘ, ਭਾਈ ਈਸ਼ਵਰ ਸਿੰਘ, ਭਾਈ ਜਗਦੀਪ ਸਿੰਘ ਮਿਆਣੀ, ਭਾਈ ਪਰਮਵੀਰ ਸਿੰਘ, ਭਾਈ ਜਸਵੀਰ ਸਿੰਘ, ਭਾਈ ਕਰਮਵੀਰ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਜਸ਼ਨਦੀਪ ਸਿੰਘ, ਭਾਈ ਪਰਮਿੰਦਰ ਸਿੰਘ , ਭਾਈ ਦਲਜੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਜਗਦੀਪ ਸਿੰਘ, ਭਾਈ ਇੰਦਰਦੀਪ ਸਿੰਘ, ਭਾਈ ਹਰਪ੍ਰੀਤ ਸਿੰਘ ਭਾਮੀਆ ਅਤੇ ਭਾਈ ਗੁਰਦਾਸ ਮਿਸ਼ਨਰੀ ਕਾਲਜ ਦੇ ਵਿਦਿਆਰਥੀ ਮਹੱਤਵਪੂਰਣ ਹੋ ਗਏ ਹਨ। ਫੋਟੋ ਮੀਟਿੰਗ ਵਿੱਚ, ਸਿੱਖ ਵਿਦਵਾਨ, ਰਾਗੀ, ਕਥਾ ਵਾਚਕ, ਗ੍ਰੰਥੀ ਸਿੰਘ ਅਤੇ ਵਿਦਿਆਰਥੀ ਕਿਸਾਨੀ ਅੰਦੋਲਨ ਨਾਲ ਪੈਦਾ ਹੋਈ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਦੇ ਹੋਏ।


Share