ਕਿਸਾਨ ਅੰਦੋਲਨ: ਕੁੰਡਲੀ ਬਾਰਡਰ ’ਤੇ ਪਟਿਆਲਾ ਦੇ ਨੌਜਵਾਨ ਕਿਸਾਨ ਦੀ ਮੌਤ

103
Share

ਭਾਦਸੋਂ, 26 ਫਰਵਰੀ (ਪੰਜਾਬ ਮੇਲ)- ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਦੇ ਕੁੰਡਲੀ ਬਾਰਡਰ ’ਤੇ ਧਰਨੇ ਵਿਚ ਥਾਣਾ ਭਾਦਸੋਂ ਅਧੀਨ ਪਿੰਡ ਖੇੜੀ ਜੱਟਾਂ ਦੇ 18 ਸਾਲਾਂ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਨੌਜਵਾਨ ਨਵਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਦਿੱਲੀ ਵਿਖੇ ਧਰਨੇ ’ਚ ਸ਼ਮੂਲੀਅਤ ਕਰ ਰਿਹਾ ਸੀ। ਬੀਤੀ ਰਾਤ ਉਸ ਦੀ ਅਚਾਨਕ ਤਬੀਅਤ ਵਿਗੜ ਗਈ ਤੇ ਉਸ ਦੀ ਮੌਤ ਹੋ ਗਈ। ਉਸ ਦੇ ਸਾਥੀਆਂ ਸਵੇਰੇ ਜਦੋਂ ਉਸ ਨੂੰ ਦੇਖਿਆ ਤਾਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮਿ੍ਰਤ ਐਲਾਨ ਦਿੱਤਾ। ਮੌਤ ਕਾਰਨ ਇਲਾਕੇ ’ਚ ਸੋਗ ਫੈਲ ਗਿਆ ਹੈ।

Share