ਕਿਸਾਨ ਅੰਦੋਲਨ ਦੌਰਾਨ ਫੜ੍ਹੇ ਗਏ 2 ਸ਼ੱਕੀ, ਪੁੱਛਗਿੱਛ ਦੌਰਾਨ ਹੋਏ ਵੱਡੇ ਖ਼ੁਲਾਸੇ

88
Share

ਇਹ ਵੀ ਪਤਾ ਲੱਗਾ ਹੈ ਕਿ ਉਕਤ ਵਿਅਕਤੀਆਂ ਨੂੰ ਇਕ ਮਹੀਨੇ ਤੋਂ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਫੜ੍ਹੇ ਗਏ ਵਿਅਕਤੀਆਂ ਬਾਰੇ ਹੋਰ ਵੀ ਕਈ ਖ਼ੁਲਾਸੇ ਹੋਏ ਹਨ। ਉਕਤ ਵਿਅਕਤੀਆਂ ਵੱਲੋਂ ਰਿਲਾਇੰਸ ਦੇ ਪਰਚੇ ਵੰਡੇ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਕਤ ਵਿਅਕਤੀਆਂ ਨੂੰ ਫੜ੍ਹ ਕੇ ਸੁਰੱਖਿਅਤ ਰੱਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਹਾਨੀ ਨਹੀਂ ਪਹੁੰਚਾਈ ਗਈ। ਕਿਸਾਨਾਂ ਨੇ ਕਿਹਾ ਕਿ ਜੇਕਰ ਇਨ੍ਹਾਂ ਵਿਅਕਤੀਆਂ ਨੂੰ ਕੁੱਝ ਹੋ ਜਾਂਦਾ ਹੈ ਤਾਂ ਫਿਰ ਇਸ ਦੀ ਜ਼ਿੰਮੇਵਾਰੀ ਕਿਸ ਦੀ ਹੋਵੇਗੀ। ਕਿਸਾਨਾਂ ਮੁਤਾਬਕ ਉਕਤ ਵਿਅਕਤੀਆਂ ਵੱਲੋਂ ਅੰਦੋਲਨ ਦਰਮਿਆਨ ਰਿਲਾਇੰਸ ਦਾ ਗਲਤ ਤਰੀਕੇ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ।

ਕਿਸਾਨਾਂ ਨੇ ਕਿਹਾ ਕਿ ਅਜਿਹਾ ਕਰਨ ਦਾ ਇਨ੍ਹਾਂ ਵਿਅਕਤੀਆਂ ਦਾ ਕੋਈ ਫਰਜ਼ ਨਹੀਂ ਬਣਦਾ ਹੈ ਕਿਉਂਕਿ ਜੇਕਰ ਅੱਜ ਇਨ੍ਹਾਂ ਵੱਲੋਂ ਅਜਿਹਾ ਕੀਤਾ ਜਾਂਦਾ ਹੈ ਤਾਂ ਕੱਲ੍ਹ ਤਾਂ ਕੋਈ ਵੀ ਸ਼ਰਾਰਤੀ ਤੱਤ ਕਿਸਾਨ ਅੰਦੋਲਨ ‘ਚ ਸ਼ਾਮਲ ਹੋ ਕੇ ਕਿਸੇ ਵੀ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਦੇ ਸਕਦਾ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਇਸ ਤਰ੍ਹਾਂ ਦੀਆਂ ਘਟਨਾਵਾਂ ਕਿਸਾਨ ਅੰਦੋਲਨ ਦੌਰਾਨ ਵਾਪਰਦੀਆਂ ਹਨ ਤਾਂ ਫਿਰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੋਵੇਗੀ।

ਫੜ੍ਹੇ ਗਏ ਸ਼ੱਕੀ ਵਿਅਕਤੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਿਲਾਇੰਸ ਦੇ ਪਰਚੇ ਵੰਡਣ ਲਈ ਹੀ ਕਿਹਾ ਗਿਆ ਸੀ ਅਤੇ ਪੈਸੇ ਦਿੱਤੇ ਗਏ ਸਨ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਸੀ ਕਿ ਉਨ੍ਹਾਂ ਦਾ ਕਿਸ ਤਰੀਕੇ ਨਾਲ ਇਸਤੇਮਾਲ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਪ੍ਰਸ਼ਾਸਨ ਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨ ਅੰਦੋਲਨ ਦੌਰਾਨ ਅਜਿਹੀਆਂ ਹਰਕਤਾਂ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਤਰ੍ਹਾਂ ਦਾ ਵੀ ਕਿਸੇ ਨੂੰ ਸਰੀਰਕ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।


Share