ਕਿਸਾਨ ਅੰਦੋਲਨ: 26 ਜਨਵਰੀ ਨੂੰ ਦਿੱਲੀ ਦੀ ਬਾਹਰੀ ਰਿੰਗ ਰੋਡ ’ਤੇ ਟਰੈਕਟਰ ਪਰੇਡ ਕਰਨਗੇ ਕਿਸਾਨ

94
Share

-ਗਣਤੰਤਰ ਦਿਵਸ ਸਮਾਗਮ ’ਚ ਵਿਘਨ ਨਾ ਪਾਉਣ ਦਾ ਦਾਅਵਾ
ਨਵੀਂ ਦਿੱਲੀ, 17 ਜਨਵਰੀ (ਪੰਜਾਬ ਮੇਲ)- ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨ 26 ਜਨਵਰੀ ਨੂੰ ਦਿੱਲੀ ਦੀ ਬਾਹਰੀ ਰਿੰਗ ਰੋਡ ’ਤੇ ਟਰੈਕਟਰ ਰੈਲੀ ਕਰਨਗੇ। ਸਿੰਘੂ ਹੱਦ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ਉਹ ਬਾਹਰੀ ਰਿੰਗ ਰੋਡ ’ਤੇ ਸ਼ਾਂਤੀਪੂਰਵਕ ਟਰੈਕਟਰ ਪਰੇਡ ਕੱਢਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਵਲੋਂ ਗਣਤੰਤਰ ਦਿਵਸ ਸਮਾਗਮਾਂ ’ਚ ਵਿਘਨ ਨਹੀਂ ਪਾਇਆ ਜਾਵੇਗਾ। ਇਸ ਮੌਕੇ ਕਿਸਾਨ ਸਾਰੇ ਟਰੈਕਟਰਾਂ ’ਤੇ ਕੌਮੀ ਝੰਡਾ ਲਾ ਕੇ ਮਾਰਚ ਕਰਨਗੇ। ਦੱਸਣਾ ਬਣਦਾ ਹੈ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਖਿਲਾਫ਼ ਕੇਂਦਰ ਵਲੋਂ ਦਿੱਲੀ ਪੁਲਿਸ ਰਾਹੀਂ ਸਰਵਉੱਚ ਅਦਾਲਤ ’ਚ ਅਰਜ਼ੀ ਦਿੱਤੀ ਗਈ ਹੈ ਕਿ ਕਿਸਾਨਾਂ ਦੇ ਟਰੈਕਟਰ ਮਾਰਚ ਨਾਲ ਗਣਤੰਤਰ ਦਿਵਸ ਸਮਾਗਮ ਪ੍ਰਭਾਵਿਤ ਹੋਣਗੇ। ਇਹ ਮਾਮਲਾ ਹਾਲੇ ਅਦਾਲਤ ’ਚ ਵਿਚਾਰਅਧੀਨ ਹੈ।

Share