PUNJABMAILUSA.COM

ਕਿਸਾਨ ਕਰਜ਼ਾ ਮੁਆਫ਼ੀ ਲਈ ਕੈਪਟਨ ਨੇ ਕੀਤੀ ਮੋਦੀ ਤੇ ਜੇਤਲੀ ਨਾਲ ਮੁਲਾਕਾਤ

ਕਿਸਾਨ ਕਰਜ਼ਾ ਮੁਆਫ਼ੀ ਲਈ ਕੈਪਟਨ ਨੇ ਕੀਤੀ ਮੋਦੀ ਤੇ ਜੇਤਲੀ ਨਾਲ ਮੁਲਾਕਾਤ

ਕਿਸਾਨ ਕਰਜ਼ਾ ਮੁਆਫ਼ੀ ਲਈ ਕੈਪਟਨ ਨੇ ਕੀਤੀ ਮੋਦੀ ਤੇ ਜੇਤਲੀ ਨਾਲ ਮੁਲਾਕਾਤ
August 09
10:00 2017

ਨਵੀਂ ਦਿੱਲੀ, 9 ਅਗਸਤ (ਪੰਜਾਬ ਮੇਲ) -ਵਿੱਤੀ ਸੰਕਟਾਂ ਨਾਲ ਜੂਝ ਰਹੇ ਪੰਜਾਬ ਸੂਬੇ ਦੀਆਂ ਦਿੱਕਤਾਂ ਦੇ ਹੱਲ ਲਈ ਕੇਂਦਰ ਤੋਂ ਮਦਦ ਦੀ ਮੰਗ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖਜ਼ਾਨਾ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਕੇਂਦਰ ਸਰਕਾਰ ਨੂੰ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧ ਐਕਟ 2003 ‘ਚ ਢਿੱਲ ਦੇਣ ਅਤੇ ਕਰਜ਼ਾ ਹੱਦ ਵਧਾਉਣ ਦੀ ਅਪੀਲ ਕੀਤੀ, ਤਾਂ ਜੋ ਸੂਬਾ ਸਰਕਾਰ ਖੇਤੀ ਕਰਜ਼ਾ ਮੁਆਫ਼ੀ ਬਾਰੇ ਆਪਣੀ ਵਚਨਬੱਧਤਾ ਪੂਰੀ ਕਰ ਸਕੇ। ਮੁੱਖ ਮੰਤਰੀ ਨੇ ਇਸ ਸਬੰਧ ‘ਚ 10,000 ਕਰੋੜ ਰੁਪਏ ਤੱਕ ਕਰਜ਼ਾ ਹੱਦ ਵਧਾਉਣ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਦੇ ਵਾਅਦੇ ‘ਤੇ ਸੱਤਾ ‘ਚ ਆਈ ਕਾਂਗਰਸ ਨੂੰ ਇਸ ਚੁਣਾਵੀ ਵਾਅਦੇ ਨੂੰ ਪੂਰਾ ਕਰਨ ‘ਚ ਖਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਵੱਲੋਂ ਚੋਣਾਂ ਤੋਂ ਬਾਅਦ ਕਰਜ਼ਾ ਮੁਆਫ਼ੀ ਦਾ ਐਲਾਨ ਕਰਨ ਦੇ ਦਬਾਅ ਕਾਰਨ ਕੈਪਟਨ ਨੇ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ ਦੋ ਲੱਖ ਰੁਪਏ ਤੱਕ ਦਾ ਫ਼ਸਲੀ ਕਰਜ਼ਾ ਮੁਆਫ਼ ਕੀਤਾ, ਜਿਸ ਤੋਂ ਸਵਾ ਦਸ ਲੱਖ ਕਿਸਾਨ
ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਐਲਾਨ ਨੂੰ ਹਕੀਕੀ ਰੂਪ ‘ਚ ਲਾਗੂ ਕਰਨ ਲਈ ਸੂਬਾ ਸਰਕਾਰ ਨੂੰ 9500 ਕਰੋੜ ਰੁਪਏ ਦੀ ਲੋੜ ਹੈ, ਜਦਕਿ ਮੌਜੂਦਾ ਸਾਲਾਨਾ ਕਰਜ਼ੇ ਦੀ ਹੱਦ ਕੁੱਲ ਸੂਬਾਈ ਘਰੇਲੂ ਉਤਪਾਦ ਦੀ 3 ਫੀਸਦੀ ਹੈ, ਜੋ 12,819 ਕਰੋੜ ਬਣਦਾ ਹੈ। ਸੂਬੇ ਦੇ ਮਾਲੀਏ ਅਤੇ ਖਰਚੇ ‘ਚ ਤਕਰੀਬਨ 10,273 ਕਰੋੜ ਦਾ ਪਾੜਾ ਰਹਿ ਜਾਂਦਾ ਹੈ। ਕੇਂਦਰ ਸਰਕਾਰ ਵੱਲੋਂ ਇਹ ਵਾਰ-ਵਾਰ ਦੁਹਰਾਇਆ ਗਿਆ ਹੈ ਕਿ ਸੂਬਿਆਂ ਨੂੰ ਕਰਜ਼ਾ ਮੁਆਫ਼ੀ ਦਾ ਐਲਾਨ ਆਪਣੇ ਵਸੀਲਿਆਂ ਤੋਂ ਹੀ ਪੂਰਾ ਕਰਨਾ ਹੋਵੇਗਾ। ‘ਖਾਲੀ ਖਜ਼ਾਨੇ’ ਮਿਲਣ ਦਾ ਦਾਅਵਾ ਕਰਨ ਵਾਲੀ ਕਾਂਗਰਸ ਸਰਕਾਰ ਦੀ ਆਸ ਕਰਜ਼ਾ ਮੁਆਫ਼ੀ ਸਕੀਮ ਦੇ ਫੰਡਾਂ ਲਈ ਵਾਧੂ ਕਰਜ਼ੇ ਦੇ ਵਿਕਲਪ ‘ਤੇ ਟਿਕੀ ਹੋਈ ਹੈ, ਪਰ ਕੇਂਦਰ ਵੱਲੋਂ ਹਾਲੇ ਵੀ ਕੋਈ ਭਰੋਸਾ ਜ਼ਾਹਿਰ ਨਹੀਂ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ