PUNJABMAILUSA.COM

ਕਿਸਾਨ ਕਰਜ਼ਾ ਮੁਕਤੀ ਸਮਾਗਮ ‘ਚ ਕੈਪਟਨ ਦੀ ਗੈਰਹਾਜ਼ਰੀ ਰੜਕਦੀ ਰਹੀ

ਕਿਸਾਨ ਕਰਜ਼ਾ ਮੁਕਤੀ ਸਮਾਗਮ ‘ਚ ਕੈਪਟਨ ਦੀ ਗੈਰਹਾਜ਼ਰੀ ਰੜਕਦੀ ਰਹੀ

ਕਿਸਾਨ ਕਰਜ਼ਾ ਮੁਕਤੀ ਸਮਾਗਮ ‘ਚ ਕੈਪਟਨ ਦੀ ਗੈਰਹਾਜ਼ਰੀ ਰੜਕਦੀ ਰਹੀ
April 13
15:42 2018

* ਕਾਹਲੀ ‘ਚ ਸਮੇਟਿਆ ਕਿਸਾਨ ਕਰਜ਼ਾ ਮੁਕਤੀ ਸਮਾਗਮ
* ਜਾਖੜ ਨੇ ਨਾਂ ਲਏ ਬਿਨਾਂ ਪੜ੍ਹੀ ਵੱਡੇ ਡਿਫਾਲਟਰ ਆਗੂਆਂ ਦੀ ਸੂਚੀ

ਸੰਗਰੂਰ/ਭਵਾਨੀਗੜ੍ਹ, 13 ਅਪ੍ਰੈਲ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਭਵਾਨੀਗੜ੍ਹ ਨੇੜਲੇ ਪਿੰਡ ਰਾਮਪੁਰਾ ਦੀ ਅਨਾਜ ਮੰਡੀ ਵਿਚ ਕਿਸਾਨ ਕਰਜ਼ਾ ਮੁਕਤੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰਹਾਜ਼ਰੀ ਰੜਕਦੀ ਰਹੀ ਅਤੇ ਸਮਾਗਮ ਦਾ ਅੰਤ ਵੀ ਫਿੱਕਾ ਹੋਇਆ।
ਮੁੱਖ ਮੰਤਰੀ ਦੀ ਆਮਦ ਦੀ ਉਡੀਕ ਦੌਰਾਨ ਜਦੋਂ ਸਮਾਗਮ ਦੇ ਅਖ਼ੀਰ ‘ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਾਅਦ ਦੁਪਹਿਰ ਡੇਢ ਵਜੇ ਆਪਣਾ ਭਾਸ਼ਣ ਸਮਾਪਤ ਕਰਦਿਆਂ ਮੁੱਖ ਮੰਤਰੀ ਦੇ ਨਾ ਆਉਣ ਦਾ ਐਲਾਨ ਕੀਤਾ ਤਾਂ ਮਿੰਟਾਂ ਵਿਚ ਹੀ ਪੰਡਾਲ ਖਾਲੀ ਹੋ ਗਿਆ। ਸਟੇਜ ਤੋਂ ਲੋਕਾਂ ਨੂੰ ਬੈਠਣ ਦੀਆਂ ਅਪੀਲਾਂ ਦੌਰਾਨ ਹੀ ਕਾਹਲੀ ਨਾਲ ਕੁਝ ਕੁ ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਵੰਡ ਕੇ ਸਮਾਗਮ ਸਮੇਟ ਦਿੱਤਾ ਗਿਆ।
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਇਸ ਮੌਕੇ ਪੰਜਾਬ ਦੇ ਵੱਡੇ ਡਿਫਾਲਟਰਾਂ ਦੀ ਸੂਚੀ ਲੈ ਕੇ ਪੁੱਜੇ ਸਨ। ਉਨ੍ਹਾਂ ਸਟੇਜ ਤੋਂ ਸੂਚੀ ਲਹਿਰਾਉਂਦਿਆਂ ਨਾਂ ਲਏ ਬਿਨਾਂ ਡਿਫਾਲਟਰਾਂ ਦੇ ਕਰਜ਼ੇ ਦੀ ਬਕਾਇਆ ਰਕਮ ਪੜ੍ਹ ਕੇ ਸੁਣਾਈ। ਉਨ੍ਹਾਂ ਦੱਸਿਆ ਕਿ 95 ਫੀਸਦੀ ਡਿਫਾਲਟਰ ਆਗੂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਹਨ। ਸੂਚੀ ‘ਚ ਕਾਂਗਰਸ ਦੇ ਵੀ ਸਾਬਕਾ ਮੰਤਰੀ ਸਣੇ ਦੋ ਆਗੂਆਂ ਦੇ ਨਾਂ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਡਿਫਾਲਟਰਾਂ ਦੀਆਂ ‘ਕੁਰਕੀਆਂ ਕਰਵਾਈਆਂ’ ਜਾਣ। ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਹਿਸ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ, ”ਪੰਜਾਬ ਦੇ ਅਨੇਕਾਂ ਅਫ਼ਸਰਾਂ ਨੂੰ ਅਜੇ ਵੀ ਅਕਾਲੀ ਰੰਗਤ ਚੜ੍ਹੀ ਹੋਈ ਹੈ ਅਤੇ ਉਹ ਕੈਪਟਨ ਸਾਹਿਬ ਦੀ ਸ਼ਰਾਫ਼ਤ ਦਾ ਨਾਜਾਇਜ਼ ਫਾਇਦਾ ਉਠਾ ਰਹੇ ਹਨ।” ਲੋਕ ਸ਼ਕਤੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ, ”ਅਜੋਕੇ ਜ਼ਮਾਨੇ ‘ਚ ਰਾਣੀਆਂ, ਰਾਜੇ ਪੈਦਾ ਨਹੀਂ ਕਰਦੀਆਂ ਸਗੋਂ ਲੋਕਤੰਤਰ ਵਿਚ ਰਾਜਿਆਂ ਨੂੰ ਲੋਕ ਪੈਦਾ ਕਰਦੇ ਹਨ।” ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਵਲੋਂ ਲਗਾਈ ਡਿਊਟੀ ਕਾਰਨ ਸਮਾਗਮ ਵਿਚ ਆਏ ਹਨ।

ਕੁਝ ਕੁ ਕਿਸਾਨਾਂ ਨੂੰ ਸਰਟੀਫਿਕੇਟ ਦੇ ਕੇ ਪੂਰੀ ਕੀਤੀ ਗਈ ਰਸਮ?
ਇਥੋਂ ਨੇੜੇ ਪਿੰਡ ਰਾਮਪੁਰਾ ਦੀ ਅਨਾਜ ਮੰਡੀ ਵਿਖੇ ਪੰਜਾਬ ਸਰਕਾਰ ਵੱਲੋਂ 6 ਜ਼ਿਲ੍ਹਿਆਂ ਨਾਲ ਸਬੰਧਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਬਾਰੇ ਰੱਖੇ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾ ਪਹੁੰਚਣ ਕਾਰਨ ਕਾਂਗਰਸੀ ਵਰਕਰਾਂ ਅਤੇ ਲੋਕਾਂ ਨੂੰ ਭਾਰੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। ਕੈਪਟਨ ਸਰਕਾਰ ਵੱਲੋਂ ਆਪਣੇ ਚੋਣ ਵਾਅਦੇ ਅਨੁਸਾਰ ਸੰਗਰੂਰ, ਬਰਨਾਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਮੁਹਾਲੀ ਅਤੇ ਰੋਪੜ ਜ਼ਿਲ੍ਹਿਆਂ ਦੇ ਕਿਸਾਨਾਂ ਦੇ ਸਹਿਕਾਰੀ ਬੈਕਾਂ ਨਾਲ ਸਬੰਧਤ 485 ਕਰੋੜ ਰੁਪਏ ਦੇ ਕਰਜ਼ ਦੀ ਮੁਆਫ਼ੀ ਲਈ ਸਰਟੀਫਿਕੇਟ ਵੰਡਣ ਵਾਸਤੇ ਇਹ ਪ੍ਰੋਗਰਾਮ ਰੱਖਿਆ ਗਿਆ ਸੀ, ਜਿਸ ਦੀ ਸਫਲਤਾ ਲਈ ਇਕ ਕਰੋੜ ਤੋਂ ਵੀ ਜ਼ਿਆਦਾ ਖਰਚ ਕੀਤਾ ਗਿਆ। ਅੰਮ੍ਰਿਤਸਰ ਦੀ ਕੰਪਨੀ ਨੇ ਬਹੁਤ ਵੱਡੇ ਬਜਟ ਨਾਲ ਝੱਖੜ ਅਤੇ ਮੀਹ ਤੋਂ ਅਣਭਿੱਜ 35000 ਕੁਰਸੀਆਂ ਦੀ ਸਮਰੱਥਾ ਵਾਲਾ ਆਧੁਨਿਕ ਵਿਸ਼ੇਸ਼ ਟੈਂਟ ਲਾ ਕੇ ਸਟੇਜ ਤਿਆਰ ਕੀਤੀ ਸੀ। ਹੈਲੀਕਾਪਟਰ ਉਤਾਰਨ ਲਈ ਹੈਲੀਪੈਡ ਬਣਾਈ ਗਈ ਸੀ। ਕਿਸਾਨਾਂ ਦੀ ਕਰੀਬ 100 ਏਕੜ ਕਣਕ ਸਮੇਂ ਤੋਂ ਪਹਿਲਾਂ ਵਢਵਾ ਕੇ ਲੋਕਾਂ ਨੂੰ ਲਿਆਉਣ ਵਾਲੇ ਵਾਹਨਾਂ ਲਈ ਪਾਰਕਿੰਗ ਬਣਾਈ ਗਈ ਸੀ। ਸਾਰੇ ਲੋਕਾਂ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਅਤੇ ਮਨੋਰੰਜਨ ਲਈ ਮਹਿੰਗਾ ਗਾਇਕ ਰਣਜੀਤ ਬਾਵਾ ਲਗਾਇਆ ਗਿਆ। ਕਣਕ ਖ਼ਰੀਦ ਸੀਜ਼ਨ ਦੇ ਬਾਵਜੂਦ ਇਲਾਕੇ ਦੀ ਇਸ ਸਭ ਤੋਂ ਵੱਡੀ ਅਨਾਜ ਮੰਡੀ ਦੀ ਬਿਜਲੀ ਸਪਲਾਈ ਦੇ ਸਾਰੇ ਖੰਭੇ ਪੁੱਟ ਕੇ ਬਿਜਲੀ ਦੀਆਂ ਤਾਰਾਂ ਕੱਟ ਦਿੱਤੀਆਂ ਗਈਆਂ। ਐਨਾ ਖਰਚ ਕਰਕੇ ਕਰਵਾਏ ਸਮਾਗਮ ਵਿਚ ਜੁੜੇ ਹਜ਼ਾਰਾਂ ਕਿਸਾਨਾਂ ਅਤੇ ਕਾਂਗਰਸੀ ਵਰਕਰਾਂ ‘ਚ ਉਦੋਂ ਨਿਰਾਸ਼ਾ ਫੈਲਣੀ ਸੁਭਾਵਿਕ ਸੀ, ਜਦੋਂ ਇਹ ਐਲਾਨ ਕੀਤਾ ਗਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੈਲੀਕਾਪਟਰ ਵਿਚ ਤਕਨੀਕੀ ਨੁਕਸ ਪੈਣ ਕਾਰਨ ਉਹ ਸਮਾਗਮ ਵਿਚ ਨਹੀਂ ਪਹੁੰਚ ਰਹੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article