ਕਿਸਾਨ ਜਥੇਬੰਦੀਆਂ ਵੱਲੋਂ ‘ਜੋ ਕਿਸਾਨਾਂ ਨਾਲ ਖੜ੍ਹੇਗਾ, ਉਹੀ ਪਿੰਡ ‘ਚ ਵੜੇਗਾ’ ਮੁਹਿੰਮ ਸ਼ੁਰੂ

75
Share

ਲੁਧਿਆਣਾ, 28 ਸਤੰਬਰ (ਪੰਜਾਬ ਮੇਲ)- ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਦੇ ਖ਼ਿਲਾਫ਼ ਪੰਜਾਬ ਭਰ ਦੇ ਕਿਸਾਨਾਂ ਵਲੋਂ ਆਰ-ਪਾਰ ਦੀ ਲੜਾਈ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੀਆਂ 13 ਕਿਸਾਨ ਜਥੇਬੰਦੀਆਂ ਵਲੋਂ ‘ਜੋ ਕਿਸਾਨਾਂ ਨਾਲ ਖੜ੍ਹੇਗਾ, ਉਹੀ ਪਿੰਡ ‘ਚ ਵੜੇਗਾ’ ਦਾ ਨਾਅਰਾ ਬੁਲੰਦ ਕੀਤਾ ਗਿਆ ਹੈ। ਕਿਸਾਨ ਯੂਨੀਅਨਾਂ ਨੇ ਕਿਸਾਨਾਂ ਦੇ ਹੱਕ ਵਿਚ ਨਾ ਖੜ੍ਹਨ ਵਾਲੇ ਕਿਸੇ ਵੀ ਆਗੂ ਜਾਂ ਰਾਜਨੀਤਿਕ ਪਾਰਟੀ ਦੇ ਆਗੂ ਨੂੰ ਪਿੰਡਾਂ ਵਿਚ ਨਾ ਵੜਨ ਦੇਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਪੰਜਾਬ ਦੀਆਂ 13 ਕਿਸਾਨ ਜਥੇਬੰਦੀਆਂ ਵਲੋਂ 1 ਅਕਤੂਬਰ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ।


Share