ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਦੇ ਆਈ.ਟੀ. ਵਿੰਗ ਦਾ ਮੁਕਾਬਲਾ ਕਰਨ ਲਈ ਸੋਸ਼ਲ ਮੀਡੀਆ ਨਾਲ ਜੁੜਨ ਦਾ ਐਲਾਨ

79
ਸਿੰਘੂ ਬਾਰਡਰ ’ਤੇ ਮੌਜੂਦ ਕਿਸਾਨ ਆਗੂ ਡਾ. ਦਰਸ਼ਨ ਪਾਲ, ਮਨਜੀਤ ਸਿੰਘ ਰਾਏ, ਬਲਜੀਤ ਸਿੰਘ ਤੇ ਹੋਰ ਡਿਜੀਟਲ ਐਪ ਲਾਂਚ ਕਰਨ ਮੌਕੇ।
Share

ਕਿਸਾਨ ਸੰਗਠਨਾਂ ਵੱਲੋਂ ਡਿਜੀਟਲ ਪਲੇਟਫਾਰਮ ਸ਼ੁਰੂ
ਸਿੰਘੂ ਬਾਰਡਰ, 17 ਦਸੰਬਰ (ਪੰਜਾਬ ਮੇਲ)- ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਆਈ.ਟੀ. ਵਿੰਗ ਦਾ ਮੁਕਾਬਲਾ ਕਰਨ ਅਤੇ ਕੁਝ ਕੌਮੀ ਮੀਡੀਆ ਅਦਾਰਿਆਂ ਵੱਲੋਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਰੋਕਣ ਤੇ ਆਪਣਾ ਪੱਖ ਲੋਕਾਂ ਸਾਹਮਣੇ ਸਹੀ ਢੰਗ ਨਾਲ ਰੱਖਣ ਲਈ ਸੋਸ਼ਲ ਮੀਡੀਆ ਨਾਲ ਜੁੜਨ ਦਾ ਐਲਾਨ ਕੀਤਾ ਹੈ, ਜਿਸ ਤਹਿਤ ਰਸਮੀ ਤੌਰ ’ਤੇ ਡਿਜੀਟਲ ਪਲੇਟਫਾਰਮ ਦੀ ਸ਼ੁਰੂਆਤ ਕੀਤੀ ਗਈ ਹੈ। ਸੋਸ਼ਲ ਮੀਡੀਆ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਆਪਣਾ ਬਾਕਾਇਦਾ ਪੇਜ ਬਣਾ ਕੇ ਕਿਸਾਨ ਅੰਦੋਲਨ ਸਬੰਧੀ ਸਾਰੀ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ ਜਾਵੇਗੀ। ਇਹ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ ਅਤੇ ਯੂ-ਟਿਊਬ ’ਤੇ ਕਿਸਾਨ ਏਕਤਾ ਮੋਰਚਾ ਦੇ ਨਾਂ ’ਤੇ ਬਣਾਏ ਗਏ ਹਨ। ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੂੰ ਡਿਜੀਟਲ ਪਲੇਟਫਾਰਮ ਨਾਲ ਜੋੜਨ ਲਈ ਮਾਝਾ ਕਿਸਾਨ ਸੰਗਠਨ ਦੇ ਮੀਤ ਪ੍ਰਧਾਨ ਬਲਜੀਤ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਹੈ। ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਇਹ ਆਈ. ਟੀ. ਵਿੰਗ ਨਿਰੋਲ ਕਿਸਾਨਾਂ ਨਾਲ ਸਬੰਧਤ ਹੈ ਅਤੇ ਇਸ ਦਾ ਕਿਸੇ ਵੀ ਰਾਜਸੀ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

Share