ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਹਿਲੀ ਤੋਂ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ

68
Share

ਜਲੰਧਰ, 30 ਸਤੰਬਰ (ਮੇਜਰ ਸਿੰਘ/ਪੰਜਾਬ ਮੇਲ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਪੰਜਾਬ ਜਮਹੂਰੀ ਸਭਾ ਦੇ ਆਗੂ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ 1 ਅਕਤੂਬਰ ਤੋਂ ਸਮੂਹ ਜਥੇਬੰਦੀਆਂ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਆਰੰਭ ਕਰਨਗੀਆਂ ਤੇ ਨਾਲ ਹੀ ਕਾਰਪੋਰੇਟ ਕੰਪਨੀਆਂ ਦੇ ਬਾਈਕਾਟ ਦੀ ਮੁਹਿੰਮ ਵੀ ਸ਼ੁਰੂ ਹੋ ਜਾਵੇਗੀ। ਕਿਸਾਨ ਆਗੂਆਂ ਨੇ ਤਾੜਨਾ ਕੀਤੀ ਹੈ ਕਿ ਜੇਕਰ ਮੋਦੀ ਸਰਕਾਰ ਨੇ ਅੜੀਅਲ ਵਤੀਰਾ ਛੱਡ ਕੇ ਕਿਸਾਨ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਸਰਕਾਰ ਨੂੰ ਮੁਸ਼ਕਿਲ ਹਾਲਤ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਉੱਪਰ 6ਵੇਂ ਦਿਨ ਵੀ ਪੰਜਾਬ ਅੰਦਰ ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ ਤੇ ਫ਼ਿਰੋਜ਼ਪੁਰ ਤੇ ਦੇਵੀਦਾਸਪੁਰਾ ‘ਚ ਲੱਗੇ ਪੱਕੇ ਮੋਰਚਿਆਂ ‘ਚ ਹਜ਼ਾਰਾਂ ਕਿਸਾਨਾਂ ਤੇ ਬੀਬੀਆਂ ਨੇ ਸ਼ਿਰਕਤ ਕੀਤੀ।


Share