PUNJABMAILUSA.COM

ਕਿਸਾਨ ਯੂਨੀਅਨਾਂ ਵੱਲੋਂ 6 ਜੂਨ ਤੋਂ ਅੰਦੋਲਨ ਵਾਪਸ ਲੈਣ ਦਾ ਫੈਸਲਾ

ਕਿਸਾਨ ਯੂਨੀਅਨਾਂ ਵੱਲੋਂ 6 ਜੂਨ ਤੋਂ ਅੰਦੋਲਨ ਵਾਪਸ ਲੈਣ ਦਾ ਫੈਸਲਾ

ਕਿਸਾਨ ਯੂਨੀਅਨਾਂ ਵੱਲੋਂ 6 ਜੂਨ ਤੋਂ ਅੰਦੋਲਨ ਵਾਪਸ ਲੈਣ ਦਾ ਫੈਸਲਾ
June 04
22:44 2018

ਚੰਡੀਗੜ੍ਹ/ਲੁਧਿਆਣਾ, 4 ਜੂਨ (ਪੰਜਾਬ ਮੇਲ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਸ਼ਹਿਰਾਂ ਤੇ ਕਸਬਿਆਂ ਨੂੰ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਬੰਦ ਕੀਤੇ ਜਾਣ ਕਾਰਨ ਦੋਧੀਆਂ ਤੇ ਹੋਰਨਾਂ ਨਾਲ ਵੱਧ ਰਹੇ ਟਕਰਾਅ ਦੇ ਮੱਦੇਨਜ਼ਰ 6 ਜੂਨ ਤੋਂ ਅੰਦੋਲਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ, ਪਰ ਦੇਸ਼ ਦੇ ਬਾਕੀ ਸੂਬਿਆਂ ਵਿੱਚ ਰਾਸ਼ਟਰੀ ਕਿਸਾਨ ਮਹਾਂਸੰਘ ਦੇ ਸੱਦੇ ’ਤੇ ਸਪਲਾਈ ਬੰਦ ਰਹੇਗੀ। ਇਸ ਫ਼ੈਸਲੇ ਨਾਲ ਜਿੱਥੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਉਥੇ ਸਪਲਾਈ ਬੰਦ ਕੀਤੇ ਜਾਣ ਕਰਕੇ ਕਿਸਾਨਾਂ ਤੇ ਦੋਧੀਆਂ ਵਿਚਾਲੇ ਵੱਧ ਰਹੇ ਟਕਰਾਅ ਨੂੰ ਠੱਲ੍ਹ ਪਏਗੀ।
ਯਾਦ ਰਹੇ ਕਿ ਕਿਸਾਨਾਂ ਦੀ ਮੰਦਹਾਲੀ ਦਾ ਹੱਲ ਕੱਢਣ, ਕਿਸਾਨ ਖ਼ੁਦਕੁਸ਼ੀਆਂ ਦੇ ਵਰਤਾਰੇ ਨੂੰ ਰੋਕਣ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਵਰਗੇ ਮੁੱਦਿਆਂ ਨੂੰ ਲੈ ਕੇ ਰਾਸ਼ਟਰੀ ਕਿਸਾਨ ਮਹਾਂਸੰਘ ਨੇ ਇਕ ਤੋਂ 10 ਜੂਨ ਤਕ ਸ਼ਹਿਰਾਂ ਤੇ ਕਸਬਿਆਂ ਨੂੰ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਰੋਕਣ ਦਾ ਫੈਸਲਾ ਕੀਤਾ ਸੀ। ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਲੱਖੋਵਾਲ, ਰਾਜੇਵਾਲ, ਕਾਦੀਆਂ ਅਤੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਆਗੂਆਂ ਦੀ ਅੱਜ ਪ੍ਰੋਗਰੈਸਿਵ ਡੇਅਰੀ ਫਾਰਮਿੰਗ ਐਸੋਸੀਏਸ਼ਨ ਦੇ ਆਗੂਆਂ ਨਾਲ ਲੁਧਿਆਣਾ ਵਿੱਚ ਮੀਟਿੰਗ ਹੋਈ, ਜਿਸ ਵਿਚ ਕਿਸਾਨਾਂ ਦੇ ਦੋਧੀਆਂ ਅਤੇ ਹੋਰਾਂ ਨਾਲ ਵੱਧ ਰਹੇ ਟਕਰਾਅ ਦਾ ਜਾਇਜ਼ਾ ਲਿਆ ਗਿਆ। ਐਸੋਸੀਏਸ਼ਨ ਦੇ ਪ੍ਰਤੀਨਿਧਾਂ ਨੇ ਕਿਸਾਨ ਆਗੂਆਂ ਨੂੰ ਦੱਸਿਆ ਕਿ ਉਹ ਦੁੱਧ ਦੀ ਸਪਲਾਈ ਨੂੰ ਦੋ ਦਿਨ ਤੋਂ ਵੱਧ ਰੋਕ ਨਹੀਂ ਸਕਦੇ ਕਿਉਂਕਿ ਉਨ੍ਹਾਂ ਕੋਲ ਦੁੱਧ ਰੱਖਣ ਲਈ ਕੋਈ ਸਾਧਨ ਨਹੀਂ ਹਨ। ਉਨ੍ਹਾਂ ਕਿਹਾ ਕਿ ਕਿਸੇ ਡੇਅਰੀ ਵਾਲੇ ਕੋਲ ਦਸ ਕੁਇੰਟਲ ਦੁੱਧ ਹੈ ਤੇ ਕਿਸੇ ਕੋਲ ਵੀਹ ਕੁਇੰਟਲ, ਉਪਰੋਂ ਗਰਮੀ ਦਾ ਮੌਸਮ ਹੈ। ਜੇਕਰ ਇਸ ਮਸਲੇ ਦਾ ਹੱਲ ਨਾ ਕੱਢਿਆ ਗਿਆ ਤਾਂ ਡੇਅਰੀ ਦਾ ਧੰਦਾ ਕਰਨ ਵਾਲੇ ਕਿਸਾਨਾਂ ਦਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਦੋ ਦਿਨ ਤੋਂ ਵੱਧ ਦੁੱਧ ਦੀ ਸਪਲਾਈ ਬੰਦ ਰੱਖਣ ਦੇ ਮਾਮਲੇ ਵਿੱਚ ਸਾਥ ਨਹੀਂ ਦੇ ਸਕਦੇ।
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਵਿਚਾਰ ਕੀਤੀ ਗਈ ਕਿ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਦੇ ਸ਼ਾਂਤਮਈ ਅੰਦੋਲਨ ਨੂੰ ਹਿੰਸਕ ਰੂਪ ਦੇਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅੰਦੋਲਨ ਦੀ ਸਫਲਤਾ ਨੂੰ ਵੇਖ ਕੇ ਬੁਖਲਾਹਟ ਵਿੱਚ ਆ ਗਈ ਸੀ ਅਤੇ ਇਸ ਨੂੰ ਤਾਰਪੀਡੋ ਕਰਨ ਲਈ ਸਾਜ਼ਿਸ਼ਾਂ ਰਚ ਰਹੀ ਸੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਦੋਰਾਹਾ ਵਿੱਚ ਇਕ ਦੋਧੀ ਨੇ ਅੰਦੋਲਨਕਾਰੀਆਂ ’ਤੇ ਗੋਲੀ ਚਲਾ ਦਿੱਤੀ ਸੀ ਜਦੋਂਕਿ ਬਠਿੰਡੇ ਵਿੱਚ ਵੀ ਇਕ ਕਿਸਾਨ ਦੀ ਕੁੱਟਮਾਰ ਕੀਤੀ ਗਈ। ਹੋਰਨਾਂ ਕਈ ਥਾਵਾਂ ’ਤੇ ਵੀ ਟਕਰਾਅ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਡੇਅਰੀ ਫਾਰਮਰਜ਼ ਦੀਆਂ ਮੁਸ਼ਕਲਾਂ ਜਥੇਬੰਦੀਆਂ ਅੱਗੇ ਰੱਖੀਆਂ ਜਿਸ ਨੂੰ ਵਿਚਾਰਦਿਆਂ ਸਰਬਸੰਮਤੀ ਨਾਲ ਅੰਦੋਲਨ ਨੂੰ 6 ਜੂਨ ਨੂੰ ਸਮਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 6 ਜੂਨ ਨੂੰ ਮੱਧ ਪ੍ਰਦੇਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਦੇ ਨਾਲ ਹੀ ਹੜਤਾਲ ਖ਼ਤਮ ਕਰ ਦਿੱਤੀ ਜਾਵੇਗੀ ਤੇ ਸਪਲਾਈ ਖੋਲ੍ਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਕੀ ਸੂਬਿਆਂ ਵਿੱਚ ਦੁੱਧ ਅਤੇ ਸਬਜ਼ੀਆਂ ਦੀ ਸਪਲਾਈ ਬੰਦ ਹੀ ਰਹੇਗੀ। ਪਿੰਡਾਂ ਤੋਂ ਦੁੱਧ ਦੀ ਸਪਲਾਈ ਬੰਦ ਹੋਣ ਦਾ ਅਸਰ ਚੰਡੀਗੜ੍ਹ ਵਿੱਚ ਵੀ ਸਾਫ਼ ਨਜ਼ਰ ਆਇਆ ਤੇ ਸ਼ਹਿਰ ਵਿੱਚ ਕਈ ਥਾਵਾਂ ’ਤੇ ਅੱਜ ਲੋਕਾਂ ਨੂੰ ਦੁੱਧ ਨਹੀਂ ਮਿਲਿਆ। ਸਬਜ਼ੀਆਂ ਵੀ ਕਾਫੀ ਮਹਿੰਗੀਆਂ ਹੋ ਗਈਆਂ ਹਨ ਤੇ ਲੋਕ ਆਪਣੇ ਰਿਸ਼ਤੇਦਾਰਾਂ ਕੋਲੋਂ ਸਬਜ਼ੀਆਂ ਮੰਗਵਾਉਣ ਲਈ ਮਜਬੂਰ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article