ਕਿਸਾਨ ਸੰਘਰਸ਼: ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਲਈ 30 ਦਸੰਬਰ ਦਾ ਸੱਦਾ

79
Share

ਪਹਿਲਾਂ ਹੋਣੀ ਸੀ 29 ਦਸੰਬਰ ਨੂੰ ਗੱਲਬਾਤ
ਨਵੀਂ ਦਿੱਲੀ, 28 ਦਸੰਬਰ (ਪੰਜਾਬ ਮੇਲ)- ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਗੱਲਬਾਤ ਦੇ ਮੁੱਦੇ ’ਤੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਪਿਊਸ਼ ਗੋਇਲ ਵਿਚਾਲੇ ਅਹਿਮ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਸਰਕਾਰ ਨੇ 40 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਗੱਲਬਾਤ ਲਈ 29 ਦਸੰਬਰ ਦੀ ਥਾਂ 30 ਦਸੰਬਰ ਦਾ ਸੱਦਾ ਦਿੱਤਾ ਹੈ। ਸਰਕਾਰ ਵੱਲੋਂ ਭੇਜੇ ਪੱਤਰ ਵਿਚ ਖੇਤੀ ਸਕੱਤਰ ਸੰਜੇ ਅਗਰਵਾਲ ਨੇ ਕਿਸਾਨ ਆਗੂਆਂ ਨੂੰ 30 ਦਸੰਬਰ ਨੂੰ ਵਿਗਿਆਨ ਭਵਨ ਵਿਚ ਬਾਅਦ ਦੁਪਹਿਰ 2 ਵਜੇ ਗੱਲਬਾਤ ਲਈ ਪੁੱਜਣ ਦਾ ਸੱਦਾ ਦਿੱਤਾ ਹੈ।

Share