PUNJABMAILUSA.COM

ਕਿੱਧਰ ਨੂੰ ਜਾ ਰਹੀ ਹੈ ਪੰਜਾਬ ਦੀ ਸਿਆਸਤ

ਕਿੱਧਰ ਨੂੰ ਜਾ ਰਹੀ ਹੈ ਪੰਜਾਬ ਦੀ ਸਿਆਸਤ

ਕਿੱਧਰ ਨੂੰ ਜਾ ਰਹੀ ਹੈ ਪੰਜਾਬ ਦੀ ਸਿਆਸਤ
June 08
10:05 2016

5
ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ, 916-320-9444
ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਤਿਵੇਂ-ਤਿਵੇਂ ਪੰਜਾਬ ਦੀ ਸਿਆਸਤ ਅੰਦਰ ਤੇਜ਼ੀ ਨਾਲ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਨਵੇਂ-ਨਵੇਂ ਰੁਖ ਸਾਹਮਣੇ ਆਏ ਹਨ। ਆਪ੍ਰੇਸ਼ਨ ਬਲਿਊ ਸਟਾਰ ਦੀ 32ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਮੌਕੇ ਹੋਏ ਸਮਾਗਮਾਂ ਵਿਚ ਹੁਕਮਰਾਨ ਅਕਾਲੀ ਦਲ, ਉਨ੍ਹਾਂ ਦੇ ਪ੍ਰਭਾਵ ਹੇਠਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਹੈ। ਇਸ ਮੌਕੇ ਗਰਮ ਦਲੀ ਜਥੇਬੰਦੀਆਂ ਦੇ ਜੁੜੇ ਆਗੂਆਂ ਅਤੇ ਵਰਕਰਾਂ ਵੱਲੋਂ ਕਾਫੀ ਸਮਾਂ ਤਾਂ ਇਥੇ ਹੋਣ ਵਾਲੇ ਸਾਰੇ ਸਮਾਗਮਾਂ ਉਪਰ ਹੀ ਕਬਜ਼ਾ ਕਰ ਲਿਆ ਗਿਆ। ਕਈ ਅਕਾਲੀ ਨੇਤਾਵਾਂ ਦੀ ਖਿੱਚ-ਧੂਹ ਵੀ ਹੋਈ। ਹਰ ਸਾਲ ਹੀ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਮੌਕੇ ਅਕਾਲੀ ਅਤੇ ਗਰਮ ਦਲੀ ਸੰਗਠਨਾਂ ਦੇ ਆਗੂਆਂ ਵਿਚਕਾਰ ਕਸ਼ਮਕਸ਼ ਦੇਖਣ ਨੂੰ ਨਜ਼ਰ ਆਉਂਦੀ ਹੈ। ਇਸ ਵਾਰ ਅਕਾਲੀ ਦਲ ਪੰਥ ਪ੍ਰਧਾਨੀ ਅਤੇ ਦਲ ਖਾਲਸਾ ਦੇ ਰਲੇਵੇਂ ਬਾਅਦ ਬਣੇ ਦਲ ਖਾਲਸਾ ਸੰਗਠਨ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਸੀ। ਦਰਬਾਰ ਸਾਹਿਬ ਦੇ ਅੰਦਰ ਵੀ ਸਰਬੱਤ ਖਾਲਸਾ ਵਾਲੀਆਂ ਧਿਰਾਂ ਅਤੇ ਦਲ ਖਾਲਸਾ ਵੱਲੋਂ ਆਪਣੇ ਪੱਧਰ ‘ਤੇ ਸਰਗਰਮੀ ਕਰਨ ਦਾ ਯਤਨ ਕੀਤਾ ਗਿਆ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਦੇਸ਼ ਦੇਣ ਸਮੇਂ ਵਾਰ-ਵਾਰ ਵਿਘਨ ਪੈਂਦਾ ਰਿਹਾ। ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ (ਸਵ.) ਪ੍ਰਧਾਨ ਭਾਈ ਅਮਰੀਕ ਸਿੰਘ ਦੇ ਪੁੱਤਰਾਂ ਵੱਲੋਂ ਜਥੇਦਾਰ ਅਕਾਲ ਤਖ਼ਤ ਕੋਲੋਂ ਸਿਰੋਪਾਓ ਨਾ ਲੈਣਾ ਵੀ ਆਪਣੇ-ਆਪ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸੀਏ ਸਿੰਘ ਭਾਈ ਬਲਬੀਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾਓ ਦੇਣ ਤੋਂ ਇਨਕਾਰ ਕਰਨ ‘ਤੇ ਅਕਾਲੀ ਸਿਆਸਤ ਵਿਚ ਵੱਡੀ ਹਲਚਲ ਪੈਦਾ ਕੀਤੀ ਸੀ। ਘੱਲੂਘਾਰਾ ਦਿਵਸ ਅਤੇ ਇਸ ਤੋਂ ਪਹਿਲਾਂ ਹੋਈ ਇਹ ਘਟਨਾ ਅਕਾਲੀ ਹਲਕਿਆਂ ਵਿਚ ਕਾਫੀ ਚਰਚਾ ਦਾ ਵਿਸ਼ਾ ਹੈ। ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਬੜੇ ਵੱਡੇ ਪ੍ਰੋੜ ਅਤੇ ਬਜ਼ੁਰਗ ਸਿਆਸਤਦਾਨ ਸਮਝੇ ਜਾਂਦੇ ਹਨ। ਦਰਬਾਰ ਸਾਹਿਬ ਵਰਗੇ ਉੱਚ ਧਾਰਮਿਕ ਅਸਥਾਨ ਤੋਂ ਉਨ੍ਹਾਂ ਨੂੰ ਸਿਰੋਪਾਓ ਨਾ ਮਿਲਣ ਦੀ ਗੱਲ ਆਪਣੇ ਆਪ ਵਿਚ ਹੀ ਬੜੀ ਵੱਡੀ ਅਤੇ ਅਹਿਮ ਗੱਲ ਹੈ। ਉਂਝ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਮੁੱਖ ਮੰਤਰੀਆਂ ਜਾਂ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਸਿਰੋਪਾਓ ਨਾ ਦਿੱਤੇ ਜਾਣ ਬਾਰੇ ਚਰਚਾ ਹੁੰਦੀ ਰਹੀ ਹੈ, ਪਰ ਸ. ਪ੍ਰਕਾਸ਼ ਸਿੰਘ ਬਾਦਲ ਅਜਿਹੇ ਪਹਿਲੇ ਅਕਾਲੀ ਮੁੱਖ ਮੰਤਰੀ ਅਤੇ ਵੱਡੇ ਕੱਦ ਵਾਲੇ ਆਗੂ ਹਨ, ਜਿਨ੍ਹਾਂ ਨੂੰ ਇਸ ਧਾਰਮਿਕ ਅਸਥਾਨ ਤੋਂ ਸਿਰੋਪਾਓ ਮਿਲਣ ਤੋਂ ਇਨਕਾਰ ਹੋਇਆ ਹੈ।
ਜੂਨ 84 ‘ਚ ਦਰਬਾਰ ਸਾਹਿਬ ‘ਤੇ ਹਮਲੇ ਤੋਂ ਬਾਅਦ ਸਿੱਖਾਂ ਦਾ ਇਹ ਧਾਰਮਿਕ ਅਸਥਾਨ ਦੁਨੀਆ ਭਰ ਵਿਚ ਮੀਡੀਆ ਦੀ ਨਜ਼ਰ ਵਿਚ ਰਹਿੰਦਾ ਆਇਆ ਹੈ। ਇਥੇ ਵਾਪਰਦੀਆਂ ਘਟਨਾਵਾਂ ਨੂੰ ਦੁਨੀਆ ਦੇ ਮੀਡੀਆ ਵੱਲੋਂ ਬੜੀ ਗੰਭੀਰਤਾ ਨਾਲ ਲਿਆ ਜਾਂਦਾ ਰਿਹਾ ਹੈ। ਪਰ ਇਸ ਵਾਰ ਬੜੀ ਹੈਰਾਨੀ ਦੀ ਗੱਲ ਹੋਈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਇਹ ਫਰਮਾਨ ਜਾਰੀ ਕਰ ਦਿੱਤਾ ਗਿਆ ਕਿ ਘੱਲੂਘਾਰਾ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਮੀਡੀਆ ਦੇ ਦਾਖਲੇ ਉਪਰ ਪਾਬੰਦੀ ਲਗਾ ਦਿੱਤੀ ਗਈ ਅਤੇ ਪੁਲਿਸ ਨੂੰ ਕਿਹਾ ਗਿਆ ਕਿ ਕਿਸੇ ਵੀ ਮੀਡੀਆ ਕਰਮੀ ਨੂੰ ਦਰਬਾਰ ਸਾਹਿਬ ਵਿਚ ਉਸ ਦਿਨ ਦਾਖਲ ਨਾ ਹੋਣ ਦਿੱਤਾ ਜਾਵੇ। ਭਾਵੇਂ ਕਮੇਟੀ ਦੇ ਅਜਿਹੇ ਫਰਮਾਨ ਵਿਰੁੱਧ ਉੱਠੇ ਰੋਸ ਕਾਰਨ ਇਸ ਫੈਸਲੇ ਨੂੰ ਅਗਲੇ ਦਿਨ ਹੀ ਵਾਪਸ ਲੈ ਲਿਆ ਗਿਆ, ਪਰ ਇਸ ਗੱਲ ਨੇ ਮੀਡੀਆ, ਖਾਸਕਰ ਲੋਕਾਂ ਅੰਦਰ ਕਾਫੀ ਰੋਸ ਪੈਦਾ ਕੀਤਾ ਹੈ। ਪੱਤਰਕਾਰੀ ਸਾਡੇ ਸਿਸਟਮ ਦਾ ਚੌਥਾ ਅੰਗ ਮੰਨੀ ਜਾਂਦੀ ਹੈ। ਅੱਜਕੱਲ੍ਹ ਇਸ ਚੌਥੇ ਅੰਗ ਦਾ ਰੋਲ ਸਭ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਪ੍ਰਬੰਧਕਾਂ ਵੱਲੋਂ ਮੀਡੀਆ ਪ੍ਰਤੀ ਧਾਰਨ ਕੀਤਾ ਅਜਿਹਾ ਵਤੀਰਾ ਵੀ ਇਸ ਗੱਲ ਦਾ ਸੰਕੇਤ ਸਮਝਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਸਹਿਣਸ਼ੀਲਤਾ ਘੱਟ ਰਹੀ ਹੈ ਅਤੇ ਸਰਕਾਰ ਅਤੇ ਇਸ ਦੇ ਪ੍ਰਭਾਵ ਹੇਠਲੇ ਹੋਰ ਅਦਾਰੇ ਸਖ਼ਤੀ ਤੋਂ ਕੰਮ ਲੈਣ ਵੱਲ ਉਲਾਰ ਹੋਏ ਨਜ਼ਰ ਆ ਰਹੇ ਹਨ।
ਦਰਬਾਰ ਸਾਹਿਬ ਉਪਰ ਹੋਏ ਹਮਲੇ ਦੀ ਚੀਸ ਦੁਨੀਆ ਭਰ ਦੇ ਸਿੱਖਾਂ ਦੇ ਮਨਾਂ ਵਿਚ ਵਸੀ ਹੋਈ ਹੈ। ਪ੍ਰਵਾਸੀ ਪੰਜਾਬੀਆਂ ਦੇ ਮਨਾਂ ਵਿਚ ਵੀ ਇਹ ਚੀਸ ਪਹਿਲਾਂ ਵਾਂਗ ਹੀ ਕਾਇਮ ਹੈ। ਸਗੋਂ ਇਥੋਂ ਤੱਕ ਕਿ ਵਿਦੇਸ਼ਾਂ ਵਿਚ ਵਸੇ ਸਿੱਖ ਇਸ ਪੀੜ ਨੂੰ ਹੋਰ ਵੀ ਵਧੇਰੇ ਸ਼ਿੱਦਤ ਨਾਲ ਮਹਿਸੂਸ ਕਰ ਰਹੇ ਹਨ। ਪਰ ਸਿੱਖਾਂ ਦੀ ਇਹ ਤ੍ਰਾਸਦੀ ਹੈ ਕਿ ਇੰਨੇ ਵੱਡੇ ਹਮਲੇ ਅਤੇ ਤ੍ਰਾਸਦੀ ਭੋਗਣ ਬਾਅਦ ਵੀ ਅਸੀਂ ਕੋਈ ਸਬਕ ਨਹੀਂ ਸਿੱਖੇ ਅਤੇ ਨਾ ਹੀ ਚੰਗੇ ਭਵਿੱਖ ਲਈ ਵਿਉਂਤਬੰਦੀ ਹੀ ਕੀਤੀ ਹੈ। ਸਗੋਂ ਹਰ ਵਰ੍ਹੇ ਅਸੀਂ ਦੇਖਦੇ ਹਾਂ ਕਿ ਛੋਟੇ-ਛੋਟੇ ਸਿਆਸੀ ਮੁਫਾਦਾਂ ਲਈ ਵੱਖ-ਵੱਖ ਧੜੇ ਮੁਕਾਬਲੇਬਾਜ਼ੀ ਵਿਚ ਪੈਂਦੇ ਹਨ ਜਾਂ ਇਕ ਦੂਜੇ ਖਿਲਾਫ ਤੋਹਮਤਬਾਜ਼ੀ ਕਰਦੇ ਰਹਿੰਦੇ ਹਨ। ਇਸ ਵੇਲੇ ਹਾਲਾਤ ਇਹ ਹੈ ਕਿ ਸਿਆਸੀ ਸੰਗਠਨਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਅਤੇ ਸਿੱਖ ਤਖਤਾਂ ਦੇ ਜਥੇਦਾਰ ਵੀ ਵਾਦ-ਵਿਵਾਦ ਵਿਚ ਫਸੇ ਹੋਏ ਹਨ। ਸਮੁੱਚੇ ਸਿੱਖਾਂ ਲਈ ਰਹਿਨੁਮਾ ਸ਼ਕਤੀ ਦੀ ਘਾਟ ਰੜਕ ਰਹੀ ਹੈ। ਸਿੱਖਾਂ ਦੇ ਧਾਰਮਿਕ ਮਾਮਲਿਆਂ ਉਪਰ ਸਿਆਸੀ ਧੂੰਏ ਦੇ ਪ੍ਰਭਾਵ ਨੇ ਚਾਰੇ ਪਾਸੇ ਹਨੇਰਾ ਪੈਦਾ ਕੀਤਾ ਹੋਇਆ ਹੈ। ਇਹੀ ਕਾਰਨ ਹੈ ਕਿ ਸਿੱਖ ਧਾਰਮਿਕ ਖੇਤਰ ਵਿਚੋਂ ਵੀ ਸਮੁੱਚੀ ਸਿੱਖ ਕੌਮ ਲਈ ਕੋਈ ਅਜਿਹਾ ਪ੍ਰੋਗਰਾਮ ਜਾਂ ਸੰਦੇਸ਼ ਨਹੀਂ ਆ ਰਿਹਾ, ਜਿਸ ਉਪਰ ਸਮੁੱਚੀ ਸਿੱਖ ਕੌਮ ਇਕਮੁੱਠ ਹੋ ਕੇ ਖੜ੍ਹੀ ਹੋ ਸਕੇ।
ਪਿਛਲੇ ਵਰ੍ਹੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਅਨਸਰਾਂ ਨੂੰ ਅਜੇ ਤੱਕ ਵੀ ਨਾ ਫੜਨ ਕਾਰਨ ਪੰਜਾਬ ਦੇ ਲੋਕ ਬੇਹੱਦ ਪ੍ਰੇਸ਼ਾਨ ਹਨ। ਦੋਸ਼ੀ ਕੋਈ ਵੀ ਹੋਣ, ਉਹ ਅਦਾਲਤ ਦੇ ਕਟਹਿਰੇ ਵਿਚ ਆਉਣੇ ਚਾਹੀਦੇ ਹਨ। ਇਸ ਮਸਲੇ ਨੂੰ ਲੈ ਕੇ ਪੰਜਾਬ ਵਿਚ ਪਿਛਲੇ ਵਰ੍ਹੇ ਦੋ ਮਹੀਨੇ ਘਮਸਾਨ ਮਚਿਆ ਰਿਹਾ ਹੈ। ਵਿਦੇਸ਼ਾਂ ਵਿਚ ਵਸੇ ਸਿੱਖ ਵੀ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਬੇਹੱਦ ਚਿੰਤਤ ਰਹੇ ਹਨ। ਉਨ੍ਹਾਂ ਸਭਨਾਂ ਵੱਲੋਂ ਇਹੀ ਮੰਗ ਕੀਤੀ ਜਾਂਦੀ ਰਹੀ ਹੈ ਕਿ ਅਜਿਹੀਆਂ ਘਿਨੌਣੀਆਂ ਕਾਰਵਾਈਆਂ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ, ਸਗੋਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਪਰ ਲੋਕਾਂ ਨੂੰ ਇਸ ਗੱਲ ਦਾ ਅਫਸੋਸ ਹੈ ਕਿ ਇਸ ਮਾਮਲੇ ਵਿਚ ਅਜੇ ਤੱਕ ਕੋਈ ਵੱਡਾ ਦੋਸ਼ੀ ਕਾਬੂ ਨਹੀਂ ਆਇਆ। ਇਨ੍ਹਾਂ ਘਟਨਾਵਾਂ ਦੀ ਜਾਂਚ ਦਾ ਕੰਮ ਸੀ.ਬੀ.ਆਈ. ਹਵਾਲੇ ਕਰਨ ਤੋਂ ਬਾਅਦ ਤਾਂ ਇਹ ਮਾਮਲਾ ਪੂਰੀ ਤਰ੍ਹਾਂ ਠੰਡੇ ਬਸਤੇ ਵਿਚ ਪੈ ਗਿਆ ਨਜ਼ਰ ਆ ਰਿਹਾ ਹੈ। ਇਸੇ ਤਰ੍ਹਾਂ ਪਿਛਲੇ ਦਿਨੀਂ ਦੋ ਸਿੱਖ ਪ੍ਰਚਾਰਕ ਸੰਗਠਨਾਂ ਦੇ ਮੁਖੀਆਂ ਵਿਚਕਾਰ ਪੈਦਾ ਹੋਇਆ ਝਗੜਾ ਵੀ ਪੰਜਾਬ ਅਤੇ ਖਾਸਕਰ ਸਿੱਖਾਂ ਦੇ ਹਲਕਿਆਂ ਵਿਚ ਬੇਹੱਦ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਿਚਕਾਰ ਛਿੜੀ ਸ਼ਬਦੀ ਜੰਗ ਨੇ ਖੂਨੀ ਰੂਪ ਅਖਤਿਆਰ ਕਰ ਲਿਆ ਹੈ। ਦਮਦਮੀ ਟਕਸਾਲ ਦੇ ਸਮਰਥਕਾਂ ਵੱਲੋਂ ਸੰਤ ਢੱਡਰੀਆਂ ਵਾਲਿਆਂ ਦੇ ਕਾਫਲੇ ‘ਤੇ ਕੀਤੇ ਗਏ ਹਮਲੇ ਦਾ ਟਕਸਾਲ ਲੀਡਰਸ਼ਿਪ ਨੂੰ ਕੋਈ ਅਫਸੋਸ ਨਹੀਂ। ਸਗੋਂ ਉਹ ਕੀਤੀ ਗਈ ਇਸ ਹਮਲਾਵਰ ਕਾਰਵਾਈ ਨੂੰ ਜਾਇਜ਼ ਠਹਿਰਾ ਰਹੇ ਹਨ। ਜੇਕਰ ਇਹ ਦੋਵਾਂ ਧਿਰਾਂ ਵਿਚਕਾਰ ਛਿੜੀ ਜੰਗ ਨੂੰ ਨਾ ਰੋਕਿਆ ਗਿਆ, ਤਾਂ ਇਹ ਸਿੱਖਾਂ ਅੰਦਰ ਭਰਾ ਮਾਰੂ ਜੰਗ ਦਾ ਰੂਪ ਵੀ ਅਖਤਿਆਰ ਕਰ ਸਕਦੀ ਹੈ। ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਭਾਵੇਂ ਦੋਵਾਂ ਧਿਰਾਂ ਵਿਚਕਾਰ ਟਕਰਾਅ ਨੂੰ ਖਤਮ ਕਰਾਉਣ ਲਈ ਯਤਨ ਕੀਤੇ ਜਾ ਰਹੇ ਦੱਸੇ ਜਾਂਦੇ ਹਨ, ਪਰ ਹਾਲ ਦੀ ਘੜੀ ਅਜਿਹੇ ਯਤਨਾਂ ਨੂੰ ਕੋਈ ਫਲ ਲੱਗਦਾ ਨਜ਼ਰ ਨਹੀਂ ਆ ਰਿਹਾ। ਜੇਕਰ ਅਜਿਹੇ ਝਗੜਿਆਂ ਨੂੰ ਮੁੱਢ ਵਿਚ ਨਾ ਸੁਲਝਾਇਆ ਗਿਆ, ਤਾਂ ਇਹ ਝਗੜਾ ਅੱਗੇ ਵੱਧ ਕੇ ਸਿੱਖਾਂ ਅੰਦਰ ਇਕ ਨਵੀਂ ਭਰਾ ਮਾਰੂ ਜੰਗ ਦਾ ਰੂਪ ਅਖਤਿਆਰ ਕਰ ਸਕਦਾ ਹੈ।
ਸੋ ਅਸੀਂ ਵੇਖਦੇ ਹਾਂ ਕਿ ਪੰਜਾਬ ਅੰਦਰ ਚੋਣਾਂ ਤੋਂ ਪਹਿਲਾਂ ਸਿੱਖ ਭਾਈਚਾਰੇ ਅੰਦਰ ਨਵੇਂ ਤੋਂ ਨਵੇਂ ਬਿਖੇੜੇ ਬਣਦੇ ਜਾ ਰਹੇ ਹਨ। ਜਿਥੇ ਹਕੂਮਤ ਕਰ ਰਹੀ ਧਿਰ ਅਕਾਲੀ ਦਲ ਆਪਣੀ ਸ਼ਾਖ ਮੁੜ ਸਥਾਪਤ ਕਰਨ ਲਈ ਯਤਨ ਕਰ ਰਹੀ ਹੈ, ਉਥੇ ਗਰਮ ਖਿਆਲੀ ਧੜੇ ਅਤੇ ਉਨ੍ਹਾਂ ਦੇ ਹਮਾਇਤੀ ਮੁੜ ਉਭਰਨ ਦੇ ਯਤਨਾਂ ਵਿਚ ਲੱਗੇ ਹੋਏ ਹਨ। ਆਉਣ ਵਾਲੇ ਸਮੇਂ ਵਿਚ ਹੀ ਪਤਾ ਲੱਗ ਸਕੇਗਾ ਕਿ ਦੋਵੇਂ ਧਿਰਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਲੋਕਾਂ ਵੱਲੋਂ ਕਿਹੋ ਜਿਹਾ ਹੁੰਗਾਰਾ ਮਿਲਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

Read Full Article
    ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

Read Full Article
    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article